Home Desh Tarntaran News : ਪੱਟੀ ’ਚ ਆਪ ਆਗੂ ਦਾ ਕਤਲ, ਪਿੰਡ ਠੱਕਰਪੁਰਾ ਨੇੜੇ...

Tarntaran News : ਪੱਟੀ ’ਚ ਆਪ ਆਗੂ ਦਾ ਕਤਲ, ਪਿੰਡ ਠੱਕਰਪੁਰਾ ਨੇੜੇ ਅਣਪਛਾਤਿਆਂ ਨੇ ਘੇਰ ਕੇ ਮਾਰੀਆਂ ਗੋਲੀਆਂ

55
0

ਰਾਜਵਿੰਦਰ ਸਿੰਘ ਬਲਾਕ ਪੱਟੀ ਤੋਂ ਜਦ ਜਿੱਤ ਦੀ ਖੁਸ਼ੀ ਵਿਚ ਆਪਣੇ ਸਾਥੀਆਂ ਨਾਲ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ

ਸਥਾਨਕ ਸ਼ਹਿਰ ਤੋਂ ਕੁਝ ਦੂਰੀ ‘ਤੇ ਸਥਿਤ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਕਾਰ ਚਾਲਕ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ ‘ਤੇ ਮੌਤ ਹੋ ਗਈ ਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦਾ ਐੱਸਸੀ ਸਰਪੰਚ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ ਸੀ ਜੋ ਕਿ ਰਾਜਵਿੰਦਰ ਸਿੰਘ ਦੇ ਧੜੇ ਨਾਲ ਆਮ ਆਦਮੀ ਪਾਰਟੀ ਨਾਲ ਸਬੰਧਤ ਸੀ। ਰਾਜਵਿੰਦਰ ਸਿੰਘ ਬਲਾਕ ਪੱਟੀ ਤੋਂ ਜਦ ਜਿੱਤ ਦੀ ਖੁਸ਼ੀ ਵਿਚ ਆਪਣੇ ਸਾਥੀਆਂ ਨਾਲ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ਨੂੰ ਸਰਪੰਚੀ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿਚ ਰਾਜਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਕੈਬਨਿਟ ਮੰਤਰੀ ਨੇ ਇਸ ’ਤੇ ਦੁੱਖ ਪ੍ਰਗਟਾਇਆ ਹੈ।

Previous articleਸੋਨਾ’ਚ ਆਇਆ ਜ਼ਬਰਦਸਤ ਉਛਾਲ, 250 ਰੁਪਏ ਦੇ ਵਾਧੇ ਨਾਲ ਪ੍ਰਤੀ 10 ਗ੍ਰਾਮ ਹੋਇਆ 78,700 ਰੁਪਏ
Next articleChandigarh News : ਬਿਆਨ ਤੋਂ ਮੁੱਕਰੀ ਨਬਾਲਿਗ ਪੀੜਤਾ, ਜਬਰ ਜਨਾਹ ਦੇ ਮੁਲਜ਼ਮ ਨੂੰ ਮਿਲੀ ਜ਼ਮਾਨਤ

LEAVE A REPLY

Please enter your comment!
Please enter your name here