Home Desh 15 ਅਕਤੂਬਰ ਨੂੰ ਪੰਜਾਬ ‘ਚ ਛੁੱਟੀ, ਪੰਚਾਇਤੀ ਚੋਣਾਂ ਨੂੰ ਲੈ ਕੇ ਸਰਕਾਰ... Deshlatest NewsPanjabRajniti 15 ਅਕਤੂਬਰ ਨੂੰ ਪੰਜਾਬ ‘ਚ ਛੁੱਟੀ, ਪੰਚਾਇਤੀ ਚੋਣਾਂ ਨੂੰ ਲੈ ਕੇ ਸਰਕਾਰ ਦਾ ਐਲਾਨ By admin - October 9, 2024 101 0 FacebookTwitterPinterestWhatsApp ਪੰਜਾਬ ਸਰਕਾਰ ਨੇ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੂਬੇ ਚ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ 15 ਅਕਤੂਬਰ ਨੂੰ ਸੂਬੇ ਚ ਛੁੱਟੀ ਦਾ ਐਲਾਨ ਕੀਤਾ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਸਰਕਾਰ ਨੇ ਇਹ ਐਲਾਨ ਕੀਤਾ ਹੈ। ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨਾ ਚਾਹੁੰਦੀ ਹੈ ਜਿਸ ਨੂੰ ਲੈ ਕੇ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਨ ਨੂੰ ਲੈ ਕੇ ਫੈਸਲਾ ਲਿਆ ਗਿਆ ਹੈ। ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਸਰਪੰਚ ਦੇ ਅਹੁਦਿਆਂ ਲਈ 52 ਹਜ਼ਾਰ ਤੋਂ ਵੱਧ ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਇਸੇ ਤਰ੍ਹਾਂ ਪੰਚ ਬਣਨ ਲਈ 1.66 ਲੱਖ ਤੋਂ ਵੱਧ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਹਨ। 13,229 ਗ੍ਰਾਮ ਪੰਚਾਇਤਾਂ ਲਈ 15 ਅਕਤੂਬਰ ਨੂੰ ਚੋਣਾਂ ਹੋਣਗੀਆਂ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਬਿਆਨ ਅਨੁਸਾਰ, ‘ਗ੍ਰਾਮ ਪੰਚਾਇਤ ਚੋਣਾਂ ਵਿੱਚ ਸਰਪੰਚਾਂ ਲਈ ਕੁੱਲ 52,825 ਅਤੇ ਪੰਚਾਂ ਲਈ 1,66,338 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।’ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 7 ਅਕਤੂਬਰ ਹੈ। ਸੂਬੇ ‘ਚ ਕਈ ਥਾਵਾਂ ‘ਤੇ ਛਿਟ-ਪੁੱਚ ਝਗੜੇ ਦੇਖਣ ਨੂੰ ਮਿਲ ਰਹੇ ਹਨ। ਹਾਲਾਂਕਿ, ਤਰਨਤਾਰਨ ਵਿੱਚ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ ਵੀ ਕਰ ਦਿੱਤੀ ਗਈ। ਪੰਜਾਬ ਦੇ ਜਲਾਲਾਬਾਦ ‘ਚ ਬੀਤੇ ਸ਼ਨੀਵਾਰ ਨੂੰ ਸਥਿਤੀ ਇੰਨੀ ਤਣਾਅਪੂਰਨ ਹੋ ਗਈ ਕਿ ਸਰਪੰਚ ਚੋਣਾਂ ਨੂੰ ਲੈ ਕੇ ਗੋਲੀਬਾਰੀ ਵੀ ਹੋਈ। ਇਸ ਗੋਲੀਬਾਰੀ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ। ਆਗੂਆਂ ਵਿਚਾਲੇ ਵਿਵਾਦ ਇੱਕ ਪਾਸੇ ਚੋਣ ਨਾਮਜ਼ਦਗੀਆਂ ਵਿੱਚ ਗੋਲੀਬਾਰੀ ਹੋ ਰਹੀ ਹੈ ਅਤੇ ਦੂਜੇ ਪਾਸੇ ਸਿਆਸਤਦਾਨਾਂ ਦੀ ਬਿਆਨਬਾਜ਼ੀ ਜਾਰੀ ਹੈ। ਇਸ ਘਟਨਾ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਦੇ ਆਗੂਆਂ ‘ਤੇ ਦੋਸ਼ ਲਗਾਏ ਹਨ। ‘ਆਪ’ ਆਗੂ ਮਾਲਵਿੰਦਰ ਕੰਗ ਨੇ ਕਿਹਾ ਕਿ ਸੂਬੇ ਦੀ ਸੱਤਾ ‘ਤੇ ਕਾਬਜ਼ ਸਰਕਾਰ ‘ਤੇ ਅਕਸਰ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੇ ਆਰੋਪ ਲੱਗਦੇ ਹਨ। ਪੰਚਾਇਤੀ ਚੋਣਾਂ ਵਿੱਚ ਅਕਾਲੀ ਦਲ ਹਿੰਸਾ ਦਾ ਸਹਾਰਾ ਲੈ ਰਿਹਾ ਹੈ। ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਪੰਚਾਇਤੀ ਚੋਣਾਂ ਨੂੰ ਪ੍ਰਭਾਵਿਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ।