Home Crime ਜੱਜ ਦੇ ਗੰਨਮੈਨ ਨੇ ਚਲਾਈਆਂ ਆਪਣੇ ਗੁਆਂਢੀ ਪਿਓ-ਪੁੱਤਰ ’ਤੇ ਗੋਲੀਆਂ, ਦੋਵੇਂ ਜ਼ਖ਼ਮੀ;...

ਜੱਜ ਦੇ ਗੰਨਮੈਨ ਨੇ ਚਲਾਈਆਂ ਆਪਣੇ ਗੁਆਂਢੀ ਪਿਓ-ਪੁੱਤਰ ’ਤੇ ਗੋਲੀਆਂ, ਦੋਵੇਂ ਜ਼ਖ਼ਮੀ; ਪੁਲਿਸ ਜਾਂਚ ਸ਼ੁਰੂ

23
0

ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਪੰਜੇਟਾ ਵਿਖੇ ਪੁਲਿਸ ਕਰਮਚਾਰੀ ਨੇ ਆਪਣੇ ਗੁਆਂਢ ਵਿਚ ਰਹਿੰਦੇ ਪਿਓ ਜਗਦੀਪ ਸਿੰਘ ਤੇ ਉਸਦੇ ਪੁੱਤਰ ਰਮਨਪ੍ਰੀਤ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ।

ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਪੰਜੇਟਾ ਵਿਖੇ ਪੁਲਿਸ ਕਰਮਚਾਰੀ ਨੇ ਆਪਣੇ ਗੁਆਂਢ ਵਿਚ ਰਹਿੰਦੇ ਪਿਓ ਜਗਦੀਪ ਸਿੰਘ ਤੇ ਉਸਦੇ ਪੁੱਤਰ ਰਮਨਪ੍ਰੀਤ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿਚ ਉਹ ਦੋਵੇਂ ਜ਼ਖ਼ਮੀ ਹੋ ਗਏ। ਸਮਰਾਲਾ ਹਸਪਤਾਲ ਵਿਖੇ ਇਲਾਜ ਅਧੀਨ ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕੱਲ੍ਹ ਦੇਰ ਸ਼ਾਮ ਆਪਣੇ ਇੱਕ ਦੋਸਤ ਨਾਲ ਖੇਤਾਂ ਤੋਂ ਵਾਪਸ ਪਿੰਡ ਪਰਤ ਰਿਹਾ ਸੀ ਕਿ ਉਨ੍ਹਾਂ ਦੇ ਗੁਆਂਢ ਵਿਚ ਰਹਿੰਦਾ ਪੁਲਿਸ ਕਰਮਚਾਰੀ ਪਵਿੱਤਰ ਸਿੰਘ ਨੇ ਸਾਡੇ ਉੱਪਰ ਕਾਰ ਚੜ੍ਹਾ ਦਿੱਤੀ ਤੇ ਉਹ ਖੇਤਾਂ ਵਿਚ ਜਾ ਗਿਰੇ।
ਜਦੋਂ ਉਹ ਉੱਠੇ ਤਾਂ ਪਵਿੱਤਰ ਸਿੰਘ ਨੇ ਉਨ੍ਹਾਂ ’ਤੇ ਗੋਲੀ ਚਲਾ ਦਿੱਤੀਆਂ ਤੇ ਲਗਾਤਾਰ 2 ਫਾਇਰ ਕੀਤੇ। ਗੋਲੀ ਚਲਾਉਣ ਤੋਂ ਬਾਅਦ ਪਵਿੱਤਰ ਸਿੰਘ ਉੱਥੋਂ ਚਲਾ ਗਿਆ ਤੇ ਅਸੀਂ ਭੱਜ ਕੇ ਆਪਣੀ ਖੇਤਾਂ ਵਾਲੀ ਮੋਟਰ ’ਤੇ ਆ ਗਏ। ਖੇਤਾਂ ਵਾਲੀ ਮੋਟਰ ’ਤੇ ਆ ਕੇ ਆਪਣੇ ਪਿਤਾ ਨੂੰ ਦੱਸਿਆ ਕਿ ਉਸ ਦੇ ਗੋਲੀ ਲੱਗੀ ਹੈ ਜਿਸ ’ਤੇ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਹਸਪਤਾਲ ਰਵਾਨਾ ਹੋ ਗਏ। ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਰਸਤੇ ਵਿਚ ਫਿਰ ਪੁਲਿਸ ਕਰਮਚਾਰੀ ਨੇ ਉਨ੍ਹਾਂ ਵਿਚ ਲਿਆ ਕੇ ਗੱਡੀ ਮਾਰੀ ਤੇ ਉਨ੍ਹਾਂ ’ਤੇ ਫਿਰ ਇੱਕ ਗੋਲੀ ਚਲਾਈ। ਇੱਥੇ ਉਸ ਨਾਲ ਸਾਡਾ ਕਾਫ਼ੀ ਝਗੜਾ ਹੋਇਆ ਤੇ ਮੈਂ ਉਸ ਤੋਂ ਰਿਵਾਲਵਰ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਦੁਬਾਰਾ ਗੋਲੀ ਨਾ ਚਲਾ ਸਕੇ।
ਪਰ ਇਸ ਦੌਰਾਨ ਪਿੰਡ ਵਾਸੀ ਇਕੱਠੇ ਹੋ ਗਏ। ਉਸਨੇ ਦੱਸਿਆ ਕਿ ਗੋਲੀ ਉਸਦੇ ਸਿਰ ਕੋਲ ਲੱਗੀ ਜੋ ਕਿ ਪੁਲਿਸ ਵਾਲੇ ਨੇ ਆਪਣੀ ਸਰਕਾਰੀ ਰਿਵਾਲਵਰ ’ਚੋਂ ਚਲਾਈ। ਹਸਪਤਾਲ ਵਿਚ ਇਲਾਜ ਅਧੀਨ ਰਮਨਪ੍ਰੀਤ ਸਿੰਘ ਦੇ ਪਿਤਾ ਜਗਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਜਖ਼ਮੀ ਹੋਏ ਪੁੱਤਰ ਨੂੰ ਇਲਾਜ ਲਈ ਹਸਪਤਾਲ ਲਿਜਾ ਰਹੇ ਸਨ ਤਾਂ ਰਸਤੇ ਵਿਚ ਘੇਰ ਕੇ ਪੁਲਿਸ ਕਰਮਚਾਰੀ ਪਵਿੱਤਰ ਸਿੰਘ ਨੇ ਮੇਰੇ ’ਤੇ ਰਿਵਾਲਵਰ ਦੇ ਬੱਟ ਨਾਲ ਸਿਰ ’ਤੇ ਸੱਟ ਮਾਰੀ ਜਿਸ ਕਾਰਨ ਉਸਦੇ ਟਾਂਕੇ ਲੱਗੇ।
ਜਗਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਗੁਆਂਢ ’ਚ ਰਹਿੰਦੇ ਪਵਿੱਤਰ ਸਿੰਘ ਨਾਲ ਕੋਈ ਵੀ ਰੰਜਿਸ਼ ਨਹੀਂ ਹੈ, ਉਸਨੇ ਸਾਡੇ ’ਤੇ ਜਾਨਲੇਵਾ ਹਮਲਾ ਕਿਉਂ ਕੀਤਾ ਇਸ ਬਾਰੇ ਤਾਂ ਓਹੀ ਦੱਸ ਸਕਦਾ ਹੈ। ਜਖ਼ਮੀ ਹੋਏ ਪਿਓ-ਪੁੱਤਰ ਨੇ ਪੁਲਿਸ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸਰਕਾਰੀ ਰਿਵਾਲਵਰ ਨਾਲ ਉਨ੍ਹਾਂ ’ਤੇ ਹਮਲਾ ਕਰਨ ਵਾਲੇ ਪੁਲਿਸ ਕਰਮਚਾਰੀ ਖਿਲਾਫ਼ ਸਖਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਪੁਲਿਸ ਕਰਮਚਾਰੀ ਮਾਣਯੋਗ ਜੱਜ ਨਾਲ ਗੰਨਮੈਨ ਵਜੋਂ ਤਾਇਨਾਤ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੂੰਮਕਲਾਂ ਮੁਖੀ ਜਗਦੀਪ ਸਿੰਘ ਤੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਸਨ।
Previous articleਰਤਨ ਟਾਟਾ ਦੀ ਪ੍ਰਾਰਥਨਾ ਸਭਾ ‘ਚ ਪਾਰਸੀ, ਮੁਸਲਿਮ, ਈਸਾਈ, ਸਿੱਖ ਤੇ ਹਿੰਦੂ ਪੁਜਾਰੀਆਂ ਨੇ ਮੋਢੇ ਨਾਲ ਮੋਢਾ ਜੋੜ ਕੇ ਕੀਤੀ ਅਰਦਾਸ
Next articleਰੈਂਪ ‘ਤੇ ਵਾਕ ਕਰਦੇ ਸਮੇਂ ਲੜਖੜਾਇਆ Rubina Dilaik ਦਾ ਪੈਰ, ਡਿੱਗਦੇ-ਡਿੱਗਦੇ ਬਚੀ ਅਦਾਕਾਰਾ

LEAVE A REPLY

Please enter your comment!
Please enter your name here