ਟ੍ਰੈਫਿਕ ਰੈੱਡ ਲਾਈਟ ਵਿਸ਼ੇਸ਼ ਤੌਰ ‘ਤੇ ਭਾਰਤ ‘ਚ ਸ਼ਹਿਰੀ ਆਵਾਜਾਈ ਪ੍ਰਣਾਲੀ ਨੂੰ ਬਣਾਈ ਰੱਖਣ ਲਈ ਵਰਤੀ ਜਾਂਦੀ ਹੈ। ਇਹ ਆਵਾਜਾਈ ਨੂੰ ਕੰਟਰੋਲ ਕਰਨ ਤੇ ਸੜਕਾਂ ‘ਤੇ ਜਾਮ ਘਟਾਉਣ ‘ਚ ਮਦਦ ਕਰਦੀ ਹੈ। ਜਦੋਂ ਹਰ ਕੋਈ ਲਾਲ ਬੱਤੀ ਦੇ ਨਿਯਮਾਂ ਦੀ ਪਾਲਣਾ ਕਰਦਾ ਹੈ ਤਾਂ ਆਵਾਜਾਈ ਸੁਚਾਰੂ ਢੰਗ ਨਾਲ ਚਲਦੀ ਹੈ, ਪਰ ਜਦੋਂ ਲਾਲ ਬੱਤੀ ਜੰਪ ਕੀਤੀ ਜਾਂਦੀ ਹੈ ਤਾਂ ਇਹ ਟ੍ਰੈਫਿਕ ਪ੍ਰਣਾਲੀ ਨੂੰ ਪ੍ਰਭਾਵਿਤ ਕਰਦੀ ਹੈ ਜਿਸ ਨਾਲ ਜਾਮ ਲੱਗ ਜਾਂਦੇ ਹਨ।
ਰੈੱਡ ਲਾਈਟ ਜੰਪ ਕਰਨਾ ਕਾਨੂੰਨੀ ਜੁਰਮ
ਭਾਰਤ ‘ਚ ਟ੍ਰੈਫਿਕ ਰੈੱਡ ਲਾਈਟ ਜੰਪ ਕਰਨਾ ਕਾਨੂੰਨੀ ਜੁਰਮ ਹੈ। ਟ੍ਰੈਫਿਕ ਨਿਯਮਾਂ ਅਨੁਸਾਰ ਲਾਲ ਬੱਤੀ ‘ਤੇ ਰੁਕਣਾ ਜ਼ਰੂਰੀ ਹੈ। ਜੇਕਰ ਤੁਸੀਂ ਲਾਲ ਬੱਤੀ ਜੰਪ ਕਰਦੇ ਹੋ ਤਾਂ ਤੁਹਾਨੂੰ ਜੁਰਮਾਨਾ ਭਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਤੁਹਾਡਾ ਡਰਾਈਵਿੰਗ ਲਾਇਸੈਂਸ ਵੀ ਜ਼ਬਤ ਕੀਤਾ ਜਾ ਸਕਦਾ ਹੈ। ਲਾਲ ਬੱਤੀ ‘ਤੇ ਜੁਰਮਾਨਾ ਲਗਾਇਆ ਜਾਂਦਾ ਹੈ ਕਿਉਂਕਿ ਇਹ ਸੁਰੱਖਿਆ, ਟ੍ਰੈਫਿਕ ਵਿਵਸਥਾ ਅਤੇ ਕਾਨੂੰਨ ਦੀ ਉਲੰਘਣਾ ਹੈ।
ਰੈੱਡ ਲਾਈਟ ‘ਤੇ ਇਨ੍ਹਾਂ ਗੱਲਾਂ ਦਾ ਰੱਖੋ ਖ਼ਿਆਲ
ਜੇਕਰ ਤੁਸੀਂ ਕਿਸੇ ਵੀ ਤਰ੍ਹਾਂ ਦੇ ਵਾਹਨ ਨਾਲ ਸੜਕ ‘ਤੇ ਜਾਂਦੇ ਹੋ ਤਾਂ ਹਮੇਸ਼ਾ ਰੈੱਡ ਲਾਈਟ ‘ਤੇ ਰੁਕੋ। ਰੈੱਡ ਲਾਈਟ ਜੰਪ ਕਰਨ ਦੀ ਗਲਤੀ ਕਦੇ ਵੀ ਨਾ ਕਰੋ ਤੇ ਦੂਜੇ ਵਾਹਨਾਂ ਤੋਂ ਸੁਰੱਖਿਅਤ ਦੂਰੀ ਬਣਾ ਕੇ ਗੱਡੀ ਚਲਾਓ। ਇਸ ਦੇ ਨਾਲ ਹੀ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੋ।