ਜਦਕਿ ਅੰਮਿ੍ਰਤਸਰ, ਫਿਰੋਜ਼ਪੁਰ, ਹੁਸ਼ਿਆਰਪੁਰ, ਬਰਨਾਲਾ, ਬਠਿੰਡਾ ’ਚ ਤਾਪਮਾਨ 18 ਡਿਗਰੀ ਸੈਲਸੀਅਸ ਤੇ ਹੋਰ ਜ਼ਿਲ੍ਹਿਆਂ ’ਚ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅਕਤੂਬਰ ਦੇ ਦੂਜੇ ਹਫਤੇ ਦੇ ਅੰਤ ’ਚ ਪੰਜਾਬ ’ਚ ਗੁਲਾਬੀ ਠੰਢ ਸ਼ੁਰੂ ਹੋ ਗਈ ਹੈ। ਰਾਤ ਦੇ ਤਾਪਮਾਨ ’ਚ ਗਿਰਾਵਟ ਆਉਣ ਲੱਗੀ ਹੈ। ਸ਼ੁੱਕਰਵਾਰ ਨੂੰ ਪਠਾਨਕੋਟ, ਰੂਪਨਗਰ ਤੇ ਗੁਰਦਾਸਪੁਰ ’ਚ ਘੱਟੋ ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਸਾਧਾਰਨ ਤੋਂ ਦੋ ਡਿਗਰੀ ਸੈਲਸੀਅਸ ਘੱਟ ਰਿਹਾ। ਉੱਥੇ ਫਰੀਦਕੋਟ, ਐੱਸਬੀਐੱਸ ਨਗਰ, ਫਤਹਿਗੜ੍ਹ ਸਾਹਿਬ ’ਚ ਤਾਪਮਾਨ 17ਡਿਗਰੀ ਸੈਲਸੀਅਸ ਰਿਹਾ। ਜਦਕਿ ਅੰਮਿ੍ਰਤਸਰ, ਫਿਰੋਜ਼ਪੁਰ, ਹੁਸ਼ਿਆਰਪੁਰ, ਬਰਨਾਲਾ, ਬਠਿੰਡਾ ’ਚ ਤਾਪਮਾਨ 18 ਡਿਗਰੀ ਸੈਲਸੀਅਸ ਤੇ ਹੋਰ ਜ਼ਿਲ੍ਹਿਆਂ ’ਚ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ’ਚ ਵੀ ਹੌਲੀ-ਹੌਲੀ ਕਮੀ ਆ ਰਹੀ ਹੈ। ਜ਼ਿਆਦਾਤਰ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 32 ਤੇ 33 ਡਿਗਰੀ ਸੈਲਸੀਅਸ ਦੇ ਵਿਚ ਰਿਹਾ। ਚੰਡੀਗੜ੍ਹ, ਪਟਿਆਲਾ ਤੇ ਫਿਰੋਜ਼ਪੁਰ ’ਚ 34 ਡਿਗਰੀ ਤੇ ਬਠਿੰਡਾ ਤੇ ਫਰੀਦਕੋਟ ’ਚ ਤਾਪਮਾਨ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਅਕਤੂਬਰ ਦੇ ਤੀਜੇ ਹਫਤੇ ਤੋਂ ਦਿਨ ਦੇ ਤਾਪਮਾਨ ’ਚ ਵੀ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ, ਜਦਕਿ ਰਾਤ ਦਾ ਤਾਪਮਾਨ ਵੀ 15 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।