Home Desh ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ ਗਿਆਨੀ ਹਰਪ੍ਰੀਤ ਸਿੰਘ, ਕਿਹਾ-...

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ ਗਿਆਨੀ ਹਰਪ੍ਰੀਤ ਸਿੰਘ, ਕਿਹਾ- ਅਗਲੇ ਹੁਕਮਾਂ ਤਕ ਨਿਭਾਉਂਦਾ ਰਹਾਂਗਾ ਸੇਵਾਵਾਂ

57
0

Sri Akal Takht Sahib ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਬੰਦ ਕਮਰਾ ਮੀਟਿੰਗ ਕੀਤੀ l

ਤਖ਼ਤ ਸ੍ਰੀ ਦਮਦਮਾ ਸਾਹਿਬ (Takht Sri Damdama Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Giani Harpeet Sahib) ਦਾ ਵਿਰਸਾ ਸਿੰਘ ਵਲਟੋਹਾ ਦੇ ਨਾਲ ਚੱਲ ਰਹੇ ਮਾਮਲੇ ਨੂੰ ਵਿਸ਼ਰਾਮ ਲੱਗਦਾ ਨਜ਼ਰ ਆ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਗ੍ਰਹਿ ਵਿਖੇ ਮੁਲਾਕਾਤ ਕਰਨ ਲਈ ਪਹੁੰਚੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਹੁਣ ਕੋਈ ਵੀ ਕਿਸੇ ਤਰ੍ਹਾਂ ਦਾ ਵਿਵਾਦ ਨਹੀਂ ਰਿਹਾ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸਿੱਖ ਜਥੇਬੰਦੀਆਂ , ਸੰਪਰਦਾਵਾਂ ਸੰਗਤਾਂ ਨੇ ਉਨ੍ਹਾਂ ਨੂੰ ਆਦੇਸ਼ ਕੀਤਾ ਹੈ ਕਿ ਉਹ ਇਸ ਅਹੁਦੇ ‘ਤੇ ਬਣੇ ਰਹਿਣl ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਸਾਰੀਆਂ ਸੰਸਥਾਵਾਂ ਦਾ ਦਿਲੋਂ ਸਤਿਕਾਰ ਕਰਦੇ ਹਨ ਅਤੇ ਇਸ ਲਈ ਇਹ ਮਨ ਬਣਾਇਆ ਹੈ ਕਿ ਜਦ ਤਕ ਗੁਰੂ ਸਾਹਿਬ ਸੇਵਾ ਲੈਣੀ ਚਾਹੁਣ ਉਹ ਸੇਵਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਅਹੁਦੇ ਦਾ ਕੋਈ ਲਾਲਚ ਨਹੀਂ ਹੈ ਪਰ ਜਥੇਬੰਦੀਆਂ ਸੰਪਰਦਾਵਾਂ ਸੰਸਥਾਵਾਂ ਅਤੇ ਸੰਗਤਾਂ ਦਾ ਸਤਿਕਾਰ ਕਰਨਾ ਉਨ੍ਹਾਂ ਹੁਕਮ ਆਦੇਸ਼ ਨੂੰ ਮੰਨਣਾ ਵੀ ਮੈਂ ਆਪਣਾ ਫਰਜ਼ ਸਮਝਦਾ ਹਾਂI ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਆਪ ਸਹਾਈ ਹੋ ਕੇ ਉਨ੍ਹਾਂ ਦੀ ਸੁਰੱਖਿਆ ਕਰਨਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਬੰਦ ਕਮਰਾ ਮੀਟਿੰਗ ਕੀਤੀ l
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਬਤੌਰ ਜਥੇਦਾਰ ਵਜੋਂ ਅਗਲੇ ਹੁਕਮਾਂ ਤਕ ਸੇਵਾਵਾਂ ਨਿਭਾਉਂਦੇ ਰਹਿਣਗੇ।
Previous articleHoney Singh ਨੇ ਬਾਦਸ਼ਾਹ ਦੇ ਰੈਪ ਦਾ ਉਡਾਇਆ ਮਜ਼ਾਕ ? ਕਿਹਾ- ‘ਇਹੋ ਜਿਹੇ ਲਿਰਿਕਸ ਲਿਖਵਾਉਣੇ ਹਨ’
Next articleਮੁੱਖ ਮੰਤਰੀ ਭਗਵੰਤ ਮਾਨ ਨੇ ਸਿਖਲਾਈ ਲਈ ਫਿਨਲੈਂਡ ਜਾਣ ਵਾਲੇ ਅਧਿਆਪਕਾਂ ਦੇ ਪਹਿਲੇ ਬੈਚ ਨੂੰ ਕੀਤਾ ਰਵਾਨਾ

LEAVE A REPLY

Please enter your comment!
Please enter your name here