ਸਾਬਕਾ ਵਿਧਾਇਕ ਸਤਿਕਾਰ ਕੌਰ ਤੇ ਉਨ੍ਹਾਂ ਦੇ ਡਰਾਈਵਰ ਵਰਿੰਦਰ ਕੁਮਾਰ ਨੂੰ ਡਰੱਗਸ ਦੀ ਖੇਪ ਸਪਲਾਈ ਕਰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਸਾਬਕਾ ਵਿਧਾਇਕ ਸਤਕਾਰ ਕੌਰ ਨੂੰ ਭਾਰਤੀ ਜਨਤਾ ਪਾਰਟੀ ਨੇ 6 ਸਾਲ ਲਈ ਪਾਰਟੀ ਵਿਚੋਂ ਕੱਢ ਦਿੱਤਾ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ ’ਤੇ ਸਤਿਕਾਰ ਕੌਰ ਨੂੰ 6 ਸਾਲ ਲਈ ਪਾਰਟੀ ਵਿੱਚੋਂ ਕੱਢਿਆ ਗਿਆ ਹੈ। ਦਰਅਸਲ ਬੀਤੇ ਦਿਨ ਸਤਿਕਾਰ ਕੌਰ ਗਹਿਰੀ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਕੋਲੋਂ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਵੀ ਪੁਲਿਸ ਨੇ ਫੜੀਆਂ ਸਨ।

ਭਾਜਪਾ ਦੀ ਆਗੂ ਤੇ ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਤੇ ਉਨ੍ਹਾਂ ਦੇ ਡਰਾਈਵਰ ਵਰਿੰਦਰ ਕੁਮਾਰ ਨੂੰ ਡਰੱਗਸ ਦੀ ਖੇਪ ਸਪਲਾਈ ਕਰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਤੋਂ ਬਚਣ ਲਈ ਦੋਵਾਂ ਨੇ ਪੁਲਿਸ ਮੁਲਾਜ਼ਮਾਂ ’ਤੇ ਗੱਡੀ ਚੜ੍ਹਾ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਦੋਵਾਂ ਨੂੰ ਫੜ ਲਿਆ। ਐਂਟੀ ਨਾਰਕੋਟਿਕਸ ਸੈੱਲ ਨੇ ਮੁਲਜ਼ਮਾਂ ਤੋਂ 100 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਬਾਅਦ ’ਚ ਮੁਲਜ਼ਮਾਂ ਦੀ ਖਰੜ ਸਥਿਤ ਰਿਹਾਇਸ਼ ਤੋਂ ਵੀ 28 ਗ੍ਰਾਮ ਸਮੈਕ (ਚਿੱਟਾ) ਤੇ ਇਕ ਲੱਖ 56 ਹਜ਼ਾਰ ਰੁਪਏ ਡਰੱਗਸ ਮਨੀ ਬਰਾਮਦ ਕੀਤੀ ਗਈ।
ਸਤਿਕਾਰ ਕੌਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਫਿਰੋਜ਼ਪੁਰ ਦੇਹਾਤੀ ਤੋਂ ਵਿਧਾਇਕ ਸਨ। 2022 ’ਚ ਉਨ੍ਹਾਂ ਨੇ ਭਾਜਪਾ ਦਾ ਦਾਮਨ ਫੜ ਲਿਆ ਸੀ। ਪਿਛਲੇ ਸਾਲ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ’ਚ ਵਿਜੀਲੈਂਸ ਨੇ ਸਤਿਕਾਰ ਕੌਰ ਤੇ ਉਨ੍ਹਾਂ ਦੇ ਪਤੀ ਜਸਮਲ ਸਿੰਘ ਲਾਡੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਜ਼ਿਕਰਯੋਗ ਹੈ ਕਿ ਸਤਿਕਾਰ ਕੌਰ ਗਹਿਰੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੀ । 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਅੰਦਰੂਨੀ ਸਰਵੇ ਤੋਂ ਮਗਰੋਂ ਜਦੋਂ ਉਸ ਨੂੰ ਟਿਕਟ ਨਹੀਂ ਮਿਲੀ ਤਾਂ ਉਹ ਭਾਜਪਾ ਵਿੱਚ ਸ਼ਾਮਲ ਹੋ ਗਈ ਸੀ।