Home Crime Amrirsar ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ, ਜਵਾਬੀ ਕਾਰਵਾਈ ‘ਚ ਇੱਕ... CrimeDeshlatest NewsPanjab Amrirsar ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ, ਜਵਾਬੀ ਕਾਰਵਾਈ ‘ਚ ਇੱਕ ਮੁਲਜ਼ਮ ਨੂੰ ਲੱਗੀ ਗੋਲੀ By admin - October 24, 2024 21 0 FacebookTwitterPinterestWhatsApp ACP Surinderbir Singh ਨੇ ਦੱਸਿਆ ਕਿ ਰਾਤ ਸਮੇਂ ਪੁਲਿਸ ਦੀਆਂ ਗੱਡੀਆਂ ਨੂੰ ਦੇਖ ਕੇ ਤਸਕਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। Amrirsar‘ਚ ਵੀਰਵਾਰ ਤੜਕੇ ਸਾਢੇ 3 ਵਜੇ ਪੁਲਿਸ ਨੇ Encounter ‘ਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੂੰ ਦੇਖਦੇ ਹੀ ਤਸਕਰਾਂ ਨੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਵਿੱਚ ਇੱਕ ਤਸਕਰ ਜ਼ਖ਼ਮੀ ਹੋ ਗਿਆ। ਜਦਕਿ ਦੂਜੇ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫਿਲਹਾਲ ਦੋਵਾਂ ਨੂੰ Amritsar ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ Amritsar ਦੇ Tarn Taran ਰੋਡ ‘ਤੇ ਸਥਿਤ ਇਕ ਪਾਰਕ ‘ਚ ਦੁਪਹਿਰ ਕਰੀਬ 3.30 ਵਜੇ ਵਾਪਰੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਪਿਛਲੇ ਤਿੰਨ ਦਿਨਾਂ ਤੋਂ ਇਨ੍ਹਾਂ ਤਸਕਰਾਂ ਦਾ ਪਤਾ ਲਗਾ ਰਹੀ ਸੀ। ਰਾਤ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਤਰਨਤਾਰਨ ਰੋਡ ਤੇ ਪਾਰਕ ਦੇ ਆਸ-ਪਾਸ ਨਜ਼ਰ ਆਏ ਹਨ। ਜਿਸ ਤੋਂ ਬਾਅਦ ਪੁਲਿਸ ਟੀਮਾਂ ਨੇ ਯੋਜਨਾ ਬਣਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਦੇਖ ਕੇ ਕੀਤੀ ਫਾਇਰਿੰਗ ACP Surinderbir Singh ਨੇ ਦੱਸਿਆ ਕਿ ਰਾਤ ਸਮੇਂ ਪੁਲਿਸ ਦੀਆਂ ਗੱਡੀਆਂ ਨੂੰ ਦੇਖ ਕੇ ਤਸਕਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਆਂ ਪੁਲਿਸ ਦੀਆਂ ਗੱਡੀਆਂ ਨੂੰ ਲੱਗੀਆਂ। ਜਿਸ ਤੋਂ ਬਾਅਦ ਪੁਲਿਸ ਨੇ ਚਾਰਜ ਸੰਭਾਲ ਲਿਆ ਅਤੇ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਇੱਕ ਤਸਕਰ ਦੇ ਪੱਟ ਵਿੱਚ ਗੋਲੀ ਲੱਗੀ। ਜਦਕਿ ਦੂਜੇ ਨੂੰ ਭੱਜਦੇ ਹੋਏ ਫੜ ਲਿਆ ਗਿਆ। ਹਥਿਆਰ ਵੀ ਹੋਏ ਬਰਾਮਦ ਫੜੇ ਗਏ ਦੋਵੇਂ ਤਸਕਰ Tarn Taranਦੇ ਰਹਿਣ ਵਾਲੇ ਹਨ। ਇੱਕ ਝਬਾਲ ਦਾ ਅਤੇ ਦੂਜਾ ਤਰਨਤਾਰਨ ਸ਼ਹਿਰ ਦਾ ਰਹਿਣ ਵਾਲਾ ਹੈ। ਤਸਕਰੀ ਦੇ ਨਾਲ-ਨਾਲ ਦੋਵੇਂ ਸ਼ਾਰਪ ਸ਼ੂਟਰ ਵੀ ਹਨ। ਜੋ ਸੁਪਾਰੀ ਲੈ ਕੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਪੁਲੀਸ ਨੇ ਦੋਵਾਂ ਤਸਕਰਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ। ਫਿਲਹਾਲ ਦੋਵੇਂ ਜ਼ਖਮੀਆਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।