Home Desh ਗੁਰਪੁਰਬ ਮੌਕੇ Pakistani ਸਿੱਖਾਂ ਨੂੰ ਮਿਲਣਗੇ 10 ਹਜ਼ਾਰ ਰੁਪਏ, ਸਰਕਾਰ ਨੇ ਕੀਤਾ...

ਗੁਰਪੁਰਬ ਮੌਕੇ Pakistani ਸਿੱਖਾਂ ਨੂੰ ਮਿਲਣਗੇ 10 ਹਜ਼ਾਰ ਰੁਪਏ, ਸਰਕਾਰ ਨੇ ਕੀਤਾ ਵੱਡਾ ਐਲਾਨ

50
0

Pakistan ਵਿੱਚ ਰਹਿੰਦੇ ਸਿੱਖਾਂ ਲਈ Punjab ਪ੍ਰਾਂਤ ਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ।

Pakistan ਦੇ Punjab ਪ੍ਰਾਂਤ ਵਿੱਚ ਰਹਿੰਦੇ ਸਿੱਖਾਂ ਲਈ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਸਿੱਖ ਪਰਿਵਾਰ ਨੂੰ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਅਤੇ ਦੀਵਾਲੀ ਮੌਕੇ 10 ਹਜ਼ਾਰ Pakistani ਰੁਪਏ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ ਸਿੱਖਾਂ ਤੋਂ ਇਲਾਵਾ ਹਿੰਦੂ ਪਰਿਵਾਰਾਂ ਨੂੰ ਵੀ ਇਹ 10 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਦੇ ਲਈ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਬਿਨਾਂ ਕਿਸੇ ਦੇਰੀ ਤੋਂ ਲਾਭਪਾਤਰੀਆਂ ਨੂੰ ਕਾਰਡ ਵੰਡੇ ਜਾਣ।

ਸਰਕਾਰ ਦੇ ਇਸ ਫੈਸਲੇ ਦਾ ਲਾਭ ਕਰੀਬ 22 ਹਜ਼ਾਰ ਪਰਿਵਾਰਾਂ ਨੂੰ ਮਿਲੇਗਾ। ਇਸ ਦੇ ਲਈ ਪੰਜਾਬ ਸਰਕਾਰ ਹੁਣ ਤੇਜ਼ੀ ਨਾਲ ਕੰਮ ਕਰ ਰਹੀ ਹੈ। Punjab ਸਰਕਾਰ ਦੇ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਾਡੇ ਹਿੰਦੂ ਅਤੇ ਸਿੱਖ ਭਰਾਵਾਂ ਨੂੰ ਤਿਉਹਾਰਾਂ ਦੇ ਕਾਰਡ ਦੇਣ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਾਲ Punjab ਵਿੱਚ ਰਹਿ ਰਹੇ 2200 ਹਿੰਦੂ ਅਤੇ ਸਿੱਖ ਪਰਿਵਾਰਾਂ ਨੂੰ ਤਿਉਹਾਰ ਕਾਰਡ ਪ੍ਰੋਗਰਾਮ ਤਹਿਤ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਪਾਕਿਸਤਾਨ ਵਿਚ ਜ਼ਿਆਦਾਤਰ ਘੱਟ ਗਿਣਤੀ ਭਾਈਚਾਰਿਆਂ ਦੀ ਆਰਥਿਕ ਸਥਿਤੀ ਬਹੁਤ ਖਰਾਬ ਹੈ, ਇਸ ਲਈ ਤਿਉਹਾਰ ਤੋਂ ਪਹਿਲਾਂ ਇਹ ਮਦਦ ਉਨ੍ਹਾਂ ਲਈ ਇਕ ਚੰਗਾ ਕਦਮ ਮੰਨਿਆ ਜਾ ਰਿਹਾ ਹੈ।

ਪੈਸਾ ਕਿਵੇਂ ਪ੍ਰਾਪਤ ਕਰਨਾ ਹੈ?

Pakistan ਦੀ Punjab ਸਰਕਾਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਦੀਵਾਲੀ ਮਨਾਉਣ ਲਈ ਸੂਬੇ ਦੇ 2,200 ਸਿੱਖ ਅਤੇ ਹਿੰਦੂ ਪਰਿਵਾਰਾਂ ਨੂੰ 10,000 ਪਾਕਿਸਤਾਨੀ ਰੁਪਏ (ਲਗਭਗ 3,000 ਰੁਪਏ) ਦੇ ‘ਤਿਉਹਾਰ ਕਾਰਡ’ ਦੇਵੇਗੀ। ਅਧਿਕਾਰੀਆਂ ਨੇ ਪੀਟੀਆਈ ਨੂੰ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਲਈ ਅਗਲੇ ਮਹੀਨੇ ਆਉਣ ਵਾਲੇ ਵਿਦੇਸ਼ੀ ਸ਼ਰਧਾਲੂਆਂ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।

Punjab ਮੰਤਰੀ ਮੰਡਲ ਨੇ ‘ਫੈਸਟੀਵਲ ਕਾਰਡ’ ਪਹਿਲਕਦਮੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਰਾਹੀਂ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਧਾਰਮਿਕ ਤਿਉਹਾਰ ਮਨਾਉਣ ਲਈ ਵਿੱਤੀ ਸਹਾਇਤਾ ਮਿਲੇਗੀ।

Diwali ਕਦੋਂ ਮਨਾਈ ਜਾਵੇਗੀ?

ਇਸ ਸਾਲ Diwali 31 ਅਕਤੂਬਰ ਤੋਂ 2 ਨਵੰਬਰ ਤੱਕ ਮਨਾਈ ਜਾਵੇਗੀ ਅਤੇ ਗੁਰੂ ਨਾਨਕ ਜੀ ਦਾ ਪ੍ਰਕਾਸ਼ਪੁਰਬ 15 ਨਵੰਬਰ ਨੂੰ ਹੈ। ਪਾਕਿਸਤਾਨ ਸਰਕਾਰ ਅਕਸਰ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਰਹਿੰਦੀ ਹੈ, ਮੰਨਿਆ ਜਾ ਰਿਹਾ ਹੈ ਕਿ ਮਰੀਅਮ ਨਵਾਜ਼ ਦਾ ਇਹ ਕਦਮ ਇਸ ਅਕਸ ਨੂੰ ਸੁਧਾਰ ਸਕਦਾ ਹੈ।

Pakistan ਵਿੱਚ ਹਿੰਦੂਆਂ ਦੀ ਕੁੱਲ ਆਬਾਦੀ ਲਗਭਗ 53 ਲੱਖ ਹੈ ਅਤੇ ਇਹ ਦੇਸ਼ ਦਾ ਦੂਜਾ ਸਭ ਤੋਂ ਵੱਡਾ ਧਰਮ ਹੈ। ਜਦੋਂ ਕਿ ਸਿੱਖ ਭਾਈਚਾਰੇ ਦੀ ਆਬਾਦੀ 15,998 ਅਤੇ ਪਾਰਸੀ ਭਾਈਚਾਰੇ ਦੀ 2348 ਦੇ ਕਰੀਬ ਹੈ।

Previous articlePunjab ਪੁਲਿਸ ਦੀ Corona Warrior ਲੇਡੀ ਇੰਸਪੈਕਟਰ Inspector
Next articleShiromani Akali ਦਲ ਨੂੰ ਵੱਡਾ ਝਟਕਾ, Sohan Singh Thandal ਭਾਜਪਾ ਚ ਸ਼ਾਮਿਲ

LEAVE A REPLY

Please enter your comment!
Please enter your name here