ਕਿਸਾਨ ਆਗੂ ਬਲਵਿੰਦਰ ਸਿੰਘ ਮੱਲੀ ਨੰਗਲ ਦੱਸਿਆ ਕਿ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਮੌਕੇ ‘ਤੇ ਕਿਸਾਨ ਜਥੇਬੰਦੀਆਂ ਨਾਲ ਰਾਬਤਾ ਨਹੀਂ ਕੀਤਾ।
ਕਿਸਾਨ ਜਥੇਬੰਦੀਆਂ ਵੱਲੋਂ ਦਾਣਾ ਮੰਡੀ ਭੋਗਪੁਰ ਵਿਖੇ ਲੱਗੇ ਧਰਨੇ ਨੂੰ ਅਣਮਿੱਥੇ ਸਮੇਂ ਲਈ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇੱਥੇ ਕਿਸਾਨ ਆਗੂ ਬਲਵਿੰਦਰ ਸਿੰਘ ਮੱਲੀ ਨੰਗਲ ਦੱਸਿਆ ਕਿ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਮੌਕੇ ‘ਤੇ ਕਿਸਾਨ ਜਥੇਬੰਦੀਆਂ ਨਾਲ ਰਾਬਤਾ ਨਹੀਂ ਕੀਤਾ ਇਸ ਲਈ ਰੋਸ ਵਜੋਂ ਨੈਸ਼ਨਲ ਹਾਈਵੇ ਬੰਦ ਕੀਤਾ ਗਿਆ ਹੈ ਤੇ ਜਿੰਨਾਂ ਚਿਰ ਪੂਰਨ ਤੌਰ ‘ਤੇ ਸਾਡੀਆਂ ਮੰਗਾਂ ਨੂੰ ਨਹੀਂ ਮੰਨਿਆ ਜਾਂਦੀਆਂ ਓਦੋਂ ਤੱਕ ਧਰਨਾ ਨਹੀਂ ਚੁਕਿਆ ਜਾਵੇਗਾ।