Home Desh ਪੰਜਾਬ ਕਾਂਗਰਸ ਨੇ ਬਣਾਈ ਸਟੈਟਰਜੀ ਤੇ ਪਲਾਨਿੰਗ ਕਮੇਟੀ ਦਾ ਗਠਨ, ਬਾਜਵਾ ਬਣੇ... Deshlatest NewsPanjabRajniti ਪੰਜਾਬ ਕਾਂਗਰਸ ਨੇ ਬਣਾਈ ਸਟੈਟਰਜੀ ਤੇ ਪਲਾਨਿੰਗ ਕਮੇਟੀ ਦਾ ਗਠਨ, ਬਾਜਵਾ ਬਣੇ ਕਨਵੀਨਰ By admin - October 29, 2024 16 0 FacebookTwitterPinterestWhatsApp ਇਸ ਕਮੇਟੀ ਦਾ ਕਨਵੀਨਰ ਪ੍ਰਤਾਪ ਸਿੰਘ ਬਾਜਵਾ ਨੂੰ ਬਣਾਇਆ ਗਿਆ ਹੈ। ਪੰਜਾਬ ਕਾਂਗਰਸ ਵੱਲੋਂ ਸਟੈਟਰਜੀ ਤੇ ਪਲਾਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਜ਼ਿਮਨੀ ਚੋਣਾਂ ਨੂੰ ਦੇਖਦੇ ਹੋਏ ਬਣਾਈ ਗਈ ਹੈ। ਇਸ ਕਮੇਟੀ ਦਾ ਕਨਵੀਨਰ ਪ੍ਰਤਾਪ ਸਿੰਘ ਬਾਜਵਾ ਨੂੰ ਬਣਾਇਆ ਗਿਆ ਹੈ। ਇਸ ਕਮੇਟੀ ਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਚਰਨਜੀਤ ਸਿੰਘ ਚੰਨੀ ਅਤੇ ਗੁਰਦਾਸਪੁਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੈਂਬਰ ਬਣਾਇਆ ਗਿਆ ਹੈ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ, ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ, ਚੱਬੇਵਾਲ ਤੋਂ ਰਣਜੀਤ ਕੁਮਾਰ ਅਤੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਕਾਂਗਰਸ ਨੇ ਗਿੱਦੜਬਾਹਾ ਸੀਟ ਤੋਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਟਿਕਟ ਦਿੱਤੀ ਹੈ। ਇਹ ਸੀਟ ਰਾਜਾ ਵੜਿੰਗ ਦੇ ਲੋਕ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਖਾਲੀ ਹੋਈ ਹੈ। ਹੁਣ ਪਾਰਟੀ ਨੇ ਇੱਥੋਂ ਉਨ੍ਹਾਂ ਦੀ ਪਤਨੀ ਨੂੰ ਉਮੀਦਵਾਰ ਬਣਾਇਆ ਹੈ। 13 ਨਵੰਬਰ ਨੂੰ ਹੋਣਗੀਆਂ ਚੋਣਾਂ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ। ਇਨ੍ਹਾਂ ਵਿੱਚ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਸ਼ਾਮਲ ਹਨ। ਇਨ੍ਹਾਂ ਸੀਟਾਂ ‘ਤੇ 13 ਨਵੰਬਰ ਨੂੰ ਚੋਣਾਂ ਹੋਣਗੀਆਂ ਅਤੇ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ।