Home Desh ਪੰਜਾਬ ‘ਚ ਬਦਲਣ ਜਾ ਰਿਹਾ ਸਕੂਲਾਂ ਦਾ ਸਮਾਂ, ਹੁਣ ਸਮਾਂ 9 ਤੋਂ... Deshlatest NewsPanjabRajniti ਪੰਜਾਬ ‘ਚ ਬਦਲਣ ਜਾ ਰਿਹਾ ਸਕੂਲਾਂ ਦਾ ਸਮਾਂ, ਹੁਣ ਸਮਾਂ 9 ਤੋਂ 3 ਵਜੇ ਤੱਕ ਖੁੱਲ੍ਹਣਗੇ ਵਿਦਿਅਕ ਅਦਾਰੇ By admin - October 29, 2024 144 0 FacebookTwitterPinterestWhatsApp ਪੰਜਾਬ ਵਿੱਚ ਸਕੂਲਾਂ ਦਾ ਸਮਾਂ ਪੂਰੇ ਸੈਸ਼ਨ ਦੌਰਾਨ 3 ਵਾਰ ਬਦਲਦਾ ਹੈ। ਪੰਜਾਬ ‘ਚ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਪਹਿਲੀ ਤਾਰੀਕ ਤੋਂ ਸੂਬੇ ਦੇ ਸਾਰੇ ਸਕੂਲ ਸਵੇਰੇ 9 ਵਜੇ ਸ਼ੁਰੂ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਛੁੱਟੀ ਹੋਵੇਗੀ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ ਨੂੰ ਲੈ ਕੇ ਇਹ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਬਦਲਾਅ 1 ਨਵੰਬਰ ਤੋਂ 28 ਫਰਵਰੀ ਤੱਕ ਲਾਗੂ ਰਹੇਗਾ। ਇਸ ਦੌਰਾਨ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਰਹੇਗਾ। ਇਸ ਵਾਰ ਜਿਆਦਾ ਪੈ ਸਕਦੀ ਹੈ ਠੰਡ ਮੌਸਮ ਵਿਭਾਗ ਨੇ ਇਸ ਵਾਰ ਜਿਆਦਾ ਠੰਡ ਪੈਣ ਦੀ ਭਵਿੱਖਵਾਣੀ ਕੀਤੀ ਹੈ। ਜੇਕਰ ਪਾਰਾ ਬਹੁਤ ਜਿਆਦਾ ਡਿੱਗਦਾ ਹੈ ਤਾਂ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ਵੀ ਐਲਾਨ ਦਿੱਤੀਆਂ ਜਾਂਦੀਆਂ ਹਨ। ਨਾਲ ਹੀ ਛੁੱਟੀਆਂ ਦੌਰਾਨ ਆਨਲਾਈਨ ਪੜ੍ਹਾਈ ਵੀ ਕਰਵਾਈ ਜਾਂਦੀ ਹੈ ਤਾਂ ਜੋਂ ਬੱਚਿਆਂ ਦੀ ਪੜ੍ਹਾਈ ਦਾ ਕਿਸੇ ਵੀ ਤਰੀਕੇ ਨਾਲ ਨੁਕਸਾਨ ਨਾ ਹੋਵੇ। ਮੌਸਮ ਵਿਭਾਗ ਦੀ ਮੰਨੀਏ ਤਾਂ ਦੀਵਾਲੀ ਤੋਂ ਬਾਅਦ ਹੋਲੀ-ਹੋਲੀ ਠੰਡ ਚ ਵਾਧਾ ਹੋਣਾ ਸ਼ੁਰੂ ਹੋ ਜਾਵੇਗਾ ਜੋ ਨਵੰਬਰ ਖ਼ਤਮ ਹੁੰਦਿਆਂ-ਹੁੰਦਿਆਂ ਪੂਰੇ ਜੋਸ਼ ਵਿੱਚ ਆ ਜਾਂਦੀ ਹੈ।