Home Desh ਚੰਡੀਗੜ੍ਹ ‘ਚ AAP ਦੇ ਪ੍ਰਦਰਸ਼ਨ ਦੌਰਾਨ ਪਾਣੀ ਦੀਆਂ ਬੌਛਾੜਾਂ, ਪੰਜਾਬ ਦੇ 5...

ਚੰਡੀਗੜ੍ਹ ‘ਚ AAP ਦੇ ਪ੍ਰਦਰਸ਼ਨ ਦੌਰਾਨ ਪਾਣੀ ਦੀਆਂ ਬੌਛਾੜਾਂ, ਪੰਜਾਬ ਦੇ 5 ਮੰਤਰੀ ਹਿਰਾਸਤ ‘ਚ, ਇੱਕ ਜ਼ਖਮੀ

72
0

ਪ੍ਰਦਰਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਅੱਗੇ ਬੈਰੀਕੇਡ ਲਗਾ ਦਿੱਤੇ ਹਨ।

ਪੰਜਾਬ ‘ਚ ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਸਿਆਸਤ ਗਰਮਾਈ ਹੋਈ ਹੈ। ਪੰਜਾਬ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਵੱਡਾ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਆਗੂ ਅਤੇ ਸਮਰਥਕ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਭਾਜਪਾ ਦਫ਼ਤਰ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਪ੍ਰਦਰਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਅੱਗੇ ਬੈਰੀਕੇਡ ਲਗਾ ਦਿੱਤੇ ਹਨ। ਜਿਸ ਨਾਲ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਚੰਡੀਗੜ੍ਹ ਪੁਲਿਸ ਨੇ ਬੱਸਾਂ ਦੇ ਆਰਡਰ ਦਿੱਤੇ ਹਨ। ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਹਿਰਾਸਤ ‘ਚ ਵੀ ਲੈਣਾ ਸ਼ੁਰੂ ਕਰ ਦਿੱਤਾ। ਧਰਨੇ ਦੀ ਅਗਵਾਈ ਕਰ ਰਹੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਕੇਂਦਰ ਆਪਣਾ ਫਰਜ਼ ਨਿਭਾਵੇ, ਨਹੀਂ ਤਾਂ ਅਸੀਂ ਦਿੱਲੀ ਜਾਣ ਤੋਂ ਨਹੀਂ ਰੁਕਾਂਗੇ
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਅਸੀਂ ਕੇਂਦਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਝੋਨੇ ਦੀ ਲਿਫਟਿੰਗ ਜਲਦ ਸ਼ੁਰੂ ਕੀਤੀ ਜਾਵੇ ਨਹੀਂ ਤਾਂ ਉਨ੍ਹਾਂ ਨੂੰ ਸੰਘਰਸ਼ ਹੋਰ ਤੇਜ਼ ਕਰਨਾ ਪਵੇਗਾ। ਮੰਤਰੀ ਲਾਲ ਚੰਦ ਭੁੱਲਰ ਨੇ ਕਿਹਾ ਕਿ ਅਸੀਂ ਕਿਸਾਨਾਂ ਲਈ ਆਪਣੀ ਜਾਨ ਦੀ ਕੁਰਬਾਨੀ ਦੇਣੀ ਪਵੇ ਤਾਂ ਵੀ ਪਿੱਛੇ ਨਹੀਂ ਹਟਾਂਗੇ।
ਅੱਜ ਇੱਥੇ ਰੋਸ ਮੁਜ਼ਾਹਰਾ ਕੀਤਾ ਗਿਆ। ਜੇਕਰ ਉਨ੍ਹਾਂ ਨੂੰ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰਨਾ ਪਿਆ ਤਾਂ ਉਹ ਪਿੱਛੇ ਨਹੀਂ ਹਟਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਿਸਾਨ ਪ੍ਰੇਸ਼ਾਨ ਰਹਿੰਦੇ ਹਨ ਤਾਂ ਸਾਡੇ ਮੰਤਰੀ ਬਣਨ ਦਾ ਕੋਈ ਫਾਇਦਾ ਨਹੀਂ। ਜੇਕਰ ਕੇਂਦਰ ਪੈਸੇ ਭੇਜਣ ਦੀ ਗੱਲ ਕਰ ਰਿਹਾ ਹੈ ਤਾਂ ਇਸ ਨੇ ਆਪਣਾ ਫਰਜ਼ ਨਿਭਾਇਆ ਹੈ। ਪੰਜਾਬ ਸਰਕਾਰ ‘ਤੇ ਕਿਸੇ ਨੇ ਕੋਈ ਮਿਹਰ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਨੀਤੀ ਵਿੱਚ ਸਪੱਸ਼ਟ ਹੈ ਕਿ ਨਵੀਂ ਫ਼ਸਲ ਆਉਣ ਤੋਂ ਪਹਿਲਾਂ ਪੁਰਾਣੀ ਫ਼ਸਲ ਦੀ ਚੁਕਾਈ ਕੀਤੀ ਜਾਵੇਗੀ, ਪਰ ਅਜਿਹਾ ਨਹੀਂ ਹੋਇਆ।
Previous articleਧਨਤੇਰਸ ‘ਤੇ PM ਮੋਦੀ ਦੇਣਗੇ 12,850 ਕਰੋੜ ਰੁਪਏ ਦਾ ਤੋਹਫ਼ਾ, ਬਜ਼ੁਰਗਾਂ ਨੂੰ ਮਿਲੇਗਾ ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ
Next articleਪਟਾਕੇ ਨਹੀਂ ਦੀਵੇ ਜਗਾਓ, ਹਿੰਦੂ-ਮੁਸਲਿਮ ਦੀ ਗੱਲ ਨਹੀਂ, ਸਾਰਿਆਂ ਦੇ ਸਾਹ ਜ਼ਰੂਰੀ – ਅਰਵਿੰਦ ਕੇਜਰੀਵਾਲ

LEAVE A REPLY

Please enter your comment!
Please enter your name here