ਦੀਵਾਲੀ ਦੀ ਪੂਰਵ ਸੰਧਿਆ ‘ਤੇ ਮਹਾਰਾਸ਼ਟਰ ਦੇ ਨਵੀਂ ਮੁੰਬਈ ‘ਚ ਪੈਟਰੋਲ ਸਟੋਰੇਜ ਰੂਮ ‘ਚ ਹੋਏ ਧਮਾਕੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ।
ਦੀਵਾਲੀ ਦੀ ਪੂਰਵ ਸੰਧਿਆ ‘ਤੇ ਨਵੀਂ ਮੁੰਬਈ ਦੇ ਉਲਵੇ ‘ਚ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੇ ਪੈਟਰੋਲ ਦੇ ਸਟੋਰ ਰੂਮ ‘ਚ ਧਮਾਕੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਟੋਰ ਰੂਮ ਵਿੱਚ ਡਰੰਮਾਂ ਅਤੇ ਗੈਲਨਾਂ ਵਿੱਚ ਨਾਜਾਇਜ਼ ਤੌਰ ਤੇ ਪੈਟਰੋਲ ਇਕੱਠਾ ਕੀਤਾ ਜਾਂਦਾ ਸੀ। ਬੁੱਧਵਾਰ ਸ਼ਾਮ ਨੂੰ ਪੈਟਰੋਲ ਦੇ ਗੈਲਨ ਅਤੇ ਡਰੰਮ ਫਟ ਗਏ। ਸ਼ੁਰੂਆਤੀ ਜਾਣਕਾਰੀ ਮੁਤਾਬਕ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਨਾਜਾਇਜ਼ ਢੰਗ ਨਾਲ ਪੈਟਰੋਲ ਇਕੱਠਾ ਕਰਕੇ ਵੇਚਿਆ ਜਾਂਦਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਧਮਾਕੇ ਦੀ ਤੀਬਰਤਾ ਇੰਨੀ ਭਿਆਨਕ ਸੀ ਕਿ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋ ਗੰਭੀਰ ਜ਼ਖਮੀ ਹਨ।
ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਪੁਲਿਸ ਮੁਤਾਬਕ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਮਾਂ ਅਤੇ ਦੋ ਬੱਚਿਆਂ ਦੀ ਮੌਤ ਹੋ ਗਈ ਜਦਕਿ ਪਿਤਾ (ਰਮੇਸ਼ ਕੱਚੀ) ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।
-
ਪਤਨੀ ਮੰਜੂ ਕੱਚੀ (40-45)
-
ਧੀ ਲਕਸ਼ਮੀ ਕੱਚੀ (16-17)
-
ਪੁੱਤਰ ਚੇਤਨ ਕੱਚੀ (15-16)