Home Desh ਪੰਜਾਬ ਸਰਕਾਰ ਨੇ 4 ਫੀਸਦੀ DA ਵਧਾਇਆ, ਪਹਿਲੀ ਨਵੰਬਰ ਤੋਂ ਹੋਵੇਗਾ ਲਾਗੂ

ਪੰਜਾਬ ਸਰਕਾਰ ਨੇ 4 ਫੀਸਦੀ DA ਵਧਾਇਆ, ਪਹਿਲੀ ਨਵੰਬਰ ਤੋਂ ਹੋਵੇਗਾ ਲਾਗੂ

111
0

ਪੰਜਾਬ ਸਰਕਾਰ ਨੇ 1 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ।

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਦੀਵਾਲੀ ਦੇ ਮੌਕੇ ‘ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਨੇ 4 ਫੀਸਦੀ DA ਵਿੱਚ ਵਾਧਾ ਕੀਤਾ ਹੈ। ਪੰਜਾਬ ਸਰਕਾਰ ਨੇ 1 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸੂਬੇ ਦੇ ਸਾਢੇ 6 ਲੱਖ ਤੋਂ ਵੱਧ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕਾਫੀ ਲਾਭ ਹੋਵੇਗਾ।

ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣਾਕਾਰੀ ਵਿੱਚ ਦੱਸਿਆ ਗਿਆ ਹੈ ਮੁਲਾਜ਼ਮ ਵਰਗ ਸੂਬਾ ਸਰਕਾਰ ਦਾ ਅਹਿਮ ਹਿੱਸਾ ਹਨ। ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਮੁਲਜ਼ਮਾਂ ਦੇ ਹਿੱਤਾ ਦੀ ਦੀ ਰਾਖੀ ਕਰਨਾ ਸੂਬ ਸਰਕਾਰ ਦੀ ਪ੍ਰਮੁੱਖਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੇ ਨੇਕ ਕਾਰਜ਼ ਕਰਨ ਲਈ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ। ਸੂਬਾ ਸਰਕਾਰ ਵੱਲੋਂ ਮੁਲਜ਼ਮਾਂ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬ ਸਰਕਾਰ 3 ਹਜ਼ਾਰ ਡਰਾਈਵਰਾਂ ਤੇ ਕੰਡਕਟਰਾਂ ਨੂੰ ਕਰ ਸਕਦੀ ਹੈ ਰੈਗੂਲਰ

ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਦੇ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਵਿੱਚ ਠੇਕੇ ‘ਤੇ ਕੰਮ ਕਰ ਰਹੇ ਤਿੰਨ ਹਜ਼ਾਰ ਦੇ ਕਰੀਬ ਡਰਾਈਵਰਾਂ ਤੇ ਕੰਡਕਟਰਾਂ ਨੂੰ ਪੱਕਾ ਕਰਨ ਦੀ ਤਿਆਰੀ ਕਰ ਰਹੀ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਖਰੜਾ ਤਿਆਰ ਕਰ ਮੰਤਰੀ ਮੰਡਲ ਤੋਂ ਨਜ਼ੂਰੀ ਲਈ ਜਲਦੀ ਭੇਜਣ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੂੰ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਆਊਟਸੋਰਸ ਕਰਨ ਲਈ ਪ੍ਰਸਤਾਵ ਤਿਆਰ ਕਰਨ ਲਈ ਵੀ ਕਿਹਾ ਗਿਆ ਹੈ।

Previous articleਅੱਜ ਦੀਵਾਲੀ ਦੇ ਇਸ ਸ਼ੁਭ ਸਮੇਂ ‘ਚ ਕਰੋ ਮਾਂ ਲਕਸ਼ਮੀ ਦੀ ਪੂਜਾ, ਜਾਣੋ ਵਿਧੀ, ਉਪਾਅ ਤੇ ਮਹੱਤਵ
Next articleਦਿਵਾਲੀ ਤੋਂ ਪਹਿਲਾਂ ਸਰਹੱਦ ‘ਤੇ ਮੁਸ਼ਤੈਦ BSF, 5 ਡਰੋਨ ਕੀਤੇ ਜ਼ਬਤ

LEAVE A REPLY

Please enter your comment!
Please enter your name here