Home Desh ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਮੰਗ...

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਮੰਗ ਤੇ ਸੁਪਰੀਮ ਕੋਰਟ ‘ਚ ਸੁਣਵਾਈ ਟਲੀ

10
0

ਕੁਝ ਸਾਲ ਪਹਿਲਾਂ ਸੁਪਰੀਮ ਕੋਰਟ ਨੇ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਬਾਰੇ ਫੈਸਲਾ ਲੈਣ ਲਈ ਕਿਹਾ ਸੀ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ (ਸੋਮਵਾਰ) ਸੁਪਰੀਮ ਕੋਰਟ ‘ਚ ਸੁਣਵਾਈ ਦੋ ਹਫ਼ਤਿਆਂ ਲਈ ਟਾਲ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਜਵਾਬ ਦਾਇਰ ਕਰਨਾ ਹੋਵੇਗਾ।
ਪਟੀਸ਼ਨ ‘ਚ ਉਸ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਮੰਗ ਕੀਤੀ ਹੈ। ਰਾਜੋਆਣਾ ਨੇ ਆਪਣੀ ਪਟੀਸ਼ਨ ‘ਚ ਦਲੀਲ ਦਿੱਤੀ ਹੈ ਕਿ ਭਾਰਤ ਸਰਕਾਰ ਨੇ ਉਸ ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ‘ਚ ਕਾਫੀ ਦੇਰੀ ਕੀਤੀ ਹੈ। ਉਹ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ।
ਪਟੀਸ਼ਨ ‘ਚ ਦਿੱਤੀ ਗਈ ਇਹ ਦਲੀਲ
ਬਲਵੰਤ ਸਿੰਘ ਰਾਜੋਆਣਾ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਹਨ। ਪਿਛਲੇ ਸਾਲ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਰਾਜੇਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਰਹਿਮ ਦੀ ਅਪੀਲ ‘ਤੇ ਵਿਚਾਰ ਕਰਨ ਦਾ ਕੰਮ ਕੇਂਦਰ ਸਰਕਾਰ ਦੇ ਅਧਿਕਾਰੀ ‘ਤੇ ਛੱਡ ਦਿੱਤਾ ਸੀ।
ਉਸ ਨੇ ਆਪਣੀ ਪਟੀਸ਼ਨ ‘ਚ ਦਲੀਲ ਦਿੱਤੀ ਹੈ ਕਿ ਅਦਾਲਤੀ ਹੁਕਮਾਂ ਤੋਂ ਬਾਅਦ ਵੀ ਸਮਰੱਥ ਅਧਿਕਾਰੀ ਨੇ ਉਸ ਦੀ ਰਹਿਮ ਦੀ ਅਪੀਲ ‘ਤੇ ਜ਼ਰੂਰੀ ਫੈਸਲਾ ਨਹੀਂ ਲਿਆ ਹੈ। ਉਸ ਹੁਕਮ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਹੈ।
ਰਾਜੋਆਣਾ ‘ਤੇ ਸਾਬਕਾ ਸੀਐਮ ਦੇ ਕਤਲ ਦਾ ਦੋਸ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਹੱਤਿਆ ਕਰ ਦਿੱਤੀ ਗਈ ਸੀ। ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਅਨੁਸਾਰ ਉਸ ਨੇ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮ ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਨਾਲ ਉਡਾ ਦਿੱਤਾ ਸੀ।
ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਦੱਸ ਕੇ ਹਮਲਾ ਕੀਤਾ ਸੀ। ਸਾਜ਼ਿਸ਼ ਇਸ ਤਰ੍ਹਾਂ ਰਚੀ ਗਈ ਸੀ ਕਿ ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਹਮਲਾ ਰਾਜੋਆਣਾ ਵਾਲੇ ਪਾਸਿਓਂ ਹੀ ਕੀਤਾ ਜਾਣਾ ਸੀ। ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।
Previous articleਜ਼ਿਮਨੀ ਚੋਣਾਂ ਦਾ ਅਖਾੜਾ, CM ਮਾਨ ਅੱਜ ਬਰਨਾਲਾ ਵਿੱਚ ਕਰਨਗੇ ਰੋਡ ਸ਼ੋਅ
Next articleਜੈਪੁਰ ਚ ਦਿਲਜੀਤ ਨੇ ਮੰਗੀ ਮੁਆਫੀ, ਜਾਣੋਂ ਕੀ ਹੈ ਕਾਰਨ ?

LEAVE A REPLY

Please enter your comment!
Please enter your name here