ਪੁਲਿਸ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬੈਂਕਾਂ ਵਿਖੇ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕਸੂਰ ਨਾਲਾ ਡਰੇਨ ‘ਚੋਂ ਤਿੰਨ ਵਿਅਕਤੀਆਂ ਦੀਆਂ ਸ਼ੱਕੀ ਹਾਲਾਤ ‘ਚ ਲਾਸ਼ਾਂ ਮਿਲਣ ਦੀ ਗੱਲ ਸਾਹਮਣੇ ਆਈ। ਪੁਲਿਸ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋ ਲਾਸ਼ਾਂ ਕੰਬਲ ‘ਚ ਲਪੇਟੀਆਂ ਹੋਈਆਂ ਸਨ ਤੇ ਇਕ ਲਾਸ਼ ਨੂੰ ਤੋੜਿਆਂ ਦੇ ਨਾਲ ਬੰਨ੍ਹਿਆ ਹੋਇਆ ਸੀ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਥਾਣਾ ਭਿੱਖੀਵਿੰਡ ‘ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ।