Home Desh ਜਥੇਦਾਰ ਨੇ ਸੁਖਬੀਰ ਬਾਦਲ ਦੇ ਮਾਮਲੇ ਦੇ ਨਿਪਟਾਰੇ ਲਈ ਪ੍ਰਕਿਰਿਆ ਆਰੰਭੀ, ਮੀਟਿੰਗ...

ਜਥੇਦਾਰ ਨੇ ਸੁਖਬੀਰ ਬਾਦਲ ਦੇ ਮਾਮਲੇ ਦੇ ਨਿਪਟਾਰੇ ਲਈ ਪ੍ਰਕਿਰਿਆ ਆਰੰਭੀ, ਮੀਟਿੰਗ ਸ਼ੁਰੂ

17
0

ਮੁਤਾਬਕ 15 ਕੁ ਸਿੱਖ ਵਿਦਵਾਨਾਂ ਦੀ ਮੀਟਿੰਗ ਬੁਲਾ ਕੇ ਇਸ ਸਬੰਧੀ ਰਾਏ ਇਕੱਠੀ ਕੀਤੀ ਜਾਵੇਗੀ। 

 ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 6 ਨਵੰਬਰ ਨੂੰ ਸਿੱਖ ਵਿਦਵਾਨਾਂ ਦੀ ਮੀਟਿੰਗ ਬੁਲਾਈ ਹੈ, ਜਿਸ ਦਾ ਮੁੱਖ ਮਕਸਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਵਿਚਾਰ ਕਰਕੇ ਮੁਕਾਉਂਣ ਲਈ ਅਗਲੇਰੀ ਕਾਰਵਾਈ ਆਰੰਭੀ ਜਾ ਸਕੇ। ਸੂਤਰਾਂ ਮੁਤਾਬਕ 15 ਕੁ ਸਿੱਖ ਵਿਦਵਾਨਾਂ ਦੀ ਮੀਟਿੰਗ ਬੁਲਾ ਕੇ ਇਸ ਸਬੰਧੀ ਰਾਏ ਇਕੱਠੀ ਕੀਤੀ ਜਾਵੇਗੀ। ਜਿਸ ਸਬੰਧੀ ਸਿਰਫ ਸਿੱਖ ਵਿਦਵਾਨਾਂ ਨੂੰ ਫੋਨ ਰਾਹੀਂ ਹੀ ਇਕਲਾਹ ਦਿੱਤੀ ਗਈ ਹੈ।
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ 6 ਨਵੰਬਰ ਨੂੰ ਸਵੇਰੇ 11 ਵਜੇ ਇਹ ਮੀਟਿੰਗ ਬੁਲਾਈ ਗਈ ਹੈ। ਜਿਸ ਵਿਚ ਤਨਖਾਹੀਏ ਸੁਖਬੀਰ ਬਾਦਲ ਨੂੰ ਸਜਾ ਲਗਾਉਂਣ ਸਬੰਧੀ ਵਿਚਾਰਾਂ ਲਈਆਂ ਜਾਣਗੀਆਂ। ਇਸ ਮੀਟਿੰਗ ਵਿਚ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ, ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਵੀਸੀ ਪ੍ਰੋ. ਜਸਪਾਲ ਸਿੰਘ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗਗੋਆਣੀ, ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਪ੍ਰੋ. ਅਮਰਜੀਤ ਸਿੰਘ, ਭਾਈ ਗੁਰਦਾਸ ਇੰਸੀਚਿਊਟ ਆਫ ਅਡਵਾਂਸ ਸਿੱਖ ਸਟੱਡੀ ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਹਰਸਿਮਰਨ ਸਿੰਘ ਆਦਿ ਨੂੰ ਇਸ ਇਕੱਤਰਤਾ ਵਿਚ ਸੱਦਿਆ ਗਿਆ ਹੈ। ਇਕ ਵਿਦਵਾਨ ਨੇ ਨਾਮ ਨਾ ਛਾਪਣ ਦੀ ਸ਼ਰਤ ‘ਤੇ ਕਿਹਾ ਕਿ ਤਨਖਾਹੀਏ ਦੇ ਕੇਸ ਦਾ ਨਿਪਟਾਰਾ ਸਜਾ ਲਗਾ ਕੇ ਹੀ ਪੂਰਾ ਹੁੰਦਾ ਹੈ। ਵਿਦਵਾਨਾਂ ਨੂੰ ਸੱਦ ਕੇ ਸਿਰਫ ਡੰਗ ਟਪਾਉਂਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੀ ਵਿਧੀ ਵਿਧਾਨ ਸਿਰਫ ਧਾਰਮਿਕ ਸਜਾ ਹੈ। ਤਾਂ ਜੋ ਵਿਅਕਤੀ ਦੀ ਹਊਮੇ ਨੂੰ ਖਤਮ ਕਰਕੇ ਸਮਾਝ ਵਿਚ ਵਿਚਰਨ ਲਈ ਤਿਆਰ ਕੀਤਾ ਜਾਵੇ ਅਤੇ ਉਹ ਦੁਬਾਰਾ ਗਲਤੀ ਨਾ ਕਰੇ। ਦਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ‘ਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਈ ਅਕਾਲੀਆਂ ਨੇ 1 ਜੁਲਾਈ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਪੱਤਰ ਦੇ ਕੇ ਕਾਰਵਾਈ ਦੀ ਮੰਗ ਕੀਤੀ ਸੀ।
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਨੇ 15 ਜੁਲਾਈ ਨੂੰ ਇਕੱਤਰਤਾ ਕਰਕੇ 15 ਦਿਨਾਂ ਦੇ ਅੰਦਰ ਸਪਸ਼ਟੀਕਰਨ ਮੰਗਿਆ ਸੀ। 24 ਜੁਲਾਈ ਨੂੰ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਸੁਖਬੀਰ ਸਿੰਘ ਬਾਦਲ ਨੇ ਆਪਣਾ ਸਪਸ਼ਟੀਕਰਨ ਜਥੇਦਾਰ ਰਘਬੀਰ ਸਿੰਘ ਨੂੰ ਸੌਂਪਿਆ ਸੀ। ਜਿਸ ਤੋਂ ਬਾਅਦ 5 ਅਗਸਤ ਨੂੰ ਜਥੇਦਾਰ ਵੱਲੋਂ ਸੁਖਬੀਰ ਬਾਦਲ ਦਾ ਦਿੱਤਾ ਸਪਸ਼ਟੀਕਰਨ ਜਨਤਕ ਕਰ ਦਿੱਤਾ ਸੀ।
ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨੇ 30 ਅਗਸਤ ਨੂੰ ਇਕੱਤਰਤਾ ਕਰਕੇ ਜਿਥੇ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ ਅਤੇ ਆਦੇਸ਼ ਜਾਰੀ ਕੀਤਾ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਤੇ ਪੰਜ ਸਿੰਘ ਸਾਹਿਬਾਨ ਅਤੇ ਸੰਗਤਾਂ ਦੇ ਸਾਹਮਣੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮਾਫੀ ਨਹੀਂ ਮੰਗਦਾ ਉਸ ਸਮੇਂ ਤੱਕ ਤਨਖਾਹੀਆ ਰਹੇਗਾ।
ਉਥੇ ਹੀ 2007 ਤੋਂ ਲੈ ਕੇ 2017 ਤੱਕ ਸਰਕਾਰ ਵਿਚ ਰਹੇ ਸਿੱਖ ਕੈਬਨਿਟ ਮੰਤਰੀਆਂ ਪਾਸੋਂ ਵੀ 15 ਦਿਨਾਂ ਦੇ ਅੰਦਰ-ਅੰਦਰ ਸਪਸ਼ਟੀਕਰਨ ਮੰਗਿਆ ਸੀ। ਸੁਖਬੀਰ ਬਾਦਲ ਨੇ 31 ਅਗਸਤ ਨੂੰ ਹੀ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋ ਕੇ ਲਿਖਤੀ ਰੂਪ ਵਿਚ ਸਾਰੇ ਗੁਨਾਹ ਕਬੂਲਦਿਆ ਸੱਦਣ ‘ਤੇ ਪੇਸ਼ ਹੋਣ ਲਈ ਕਿਹਾ ਸੀ। ਸਿੱਖ ਮੰਤਰੀਆਂ ਨੇ ਵੀ ਆਪਣਾ-ਆਪਣਾ ਸਪਸ਼ਟੀਕਟਨ ਸਕੱਤਰੇਤ ਵਿਖੇ ਸੌਂਪ ਦਿੱਤਾ ਸੀ।
ਹੁਣ ਇਸ ਮਾਮਲੇ ਨੂੰ ਵਿਚਾਰਨ ਲਈ 15 ਅਕਤੂਬਰ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਿੱਖ ਵਿਦਵਾਨਾਂ ਦੀ ਮੀਟਿੰਗ ਕਰਕੇ ਵਿਚਾਰ ਲੈਣ ਦਾ ਫੈੰਸਲਾ ਲਿਆ ਸੀ। ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਇਸ ਸਬੰਧੀ 6 ਨਵੰਬਰ ਨੂੰ ਸਵੇਰੇ 11 ਵਜੇ ਮੀਟਿੰਗ ਬੁਲਾਈ ਗਈ ਹੈ। ਜਿਸ ਤੋਂ ਬਾਅਦ ਧਾਰਮਿਕ ਜਥੇਬੰਧੀਆਂ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, ਸਿੰਘ ਸਭਾਵਾਂ ਆਦਿ ਦੇ ਮੁੱਖੀਆਂ ਦੇ ਵਿਚਾਰ ਲੈਣ ਲਈ ਇਕੱਤਰਤਾ ਸੱਦੀ ਜਾਵੇਗੀ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਤਨਖਾਹ ਲਗਾਈ ਜਾਵੇਗੀ।
Previous articleUS Election Result 2024 : ਭਗਵੇ ਰੰਗ ‘ਚ ਰੰਗੇ Donald Trump ! ਅਮਰੀਕੀ ਨੇਤਾ ਦੀ ਜਿੱਤ ‘ਤੇ Kangana Ranaut ਨੇ ਲਏ ਮਜ਼ੇ
Next articleUS Election Result: ‘ਇਤਿਹਾਸਕ ਜਿੱਤ ‘ਤੇ ਮੇਰੇ ਦੋਸਤ…’, ਕੁਝ ਖਾਸ ਅੰਦਾਜ਼ ’ਚ PM ਮੋਦੀ ਨੇ ਟਰੰਪ ਨੂੰ ਦਿੱਤੀ ਵਧਾਈ

LEAVE A REPLY

Please enter your comment!
Please enter your name here