Home Desh ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ, ਸਿੱਖ ਔਰਤਾਂ ਨੂੰ ਪਾਉਣਾ ਪਵੇਗਾ ਹੈਲਮੇਟ; ਸਿਰਫ਼...

ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ, ਸਿੱਖ ਔਰਤਾਂ ਨੂੰ ਪਾਉਣਾ ਪਵੇਗਾ ਹੈਲਮੇਟ; ਸਿਰਫ਼ ਦਸਤਾਰ ਸਜਾਉਣ ਵਾਲਿਆਂ ਨੂੰ ਹੀ ਮਿਲੇਗੀ ਛੋਟ

44
0

ਹਾਈ ਕੋਰਟ ਨੇ ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਨੂੰ ਬਿਨਾਂ ਹੈਲਮਟ ਦੋਪਹੀਆ ਵਾਹਨ ਚਲਾਉਣ ਵਾਲੀਆਂ ਤੇ ਪਿੱਛੇ ਬੈਠੀਆਂ ਔਰਤਾਂ ਦੇ ਮਾਮਲੇ ’ਚ ਹੋਏ ਚਾਲਾਨ ਦਾ ਵੇਰਵਾ ਸੌਂਪਣ ਦਾ ਵੀ ਹੁਕਮ ਦਿੱਤਾ ਹੈ।

 ਔਰਤਾਂ ਨੂੰ ਹੈਲਮੇਟ ਪਹਿਨਣ ਤੋਂ ਛੋਟ ਦੇਣ ਦੀ ਮੰਗ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਇਹ ਸਿਰਫ਼ ਉਨ੍ਹਾਂ ਸਿੱਖਾਂ ਲਈ ਹੈ ਜੋ ਦਸਤਾਰ ਸਜਾਉਂਦੇ ਹਨ। ਉਨ੍ਹਾਂ ਤੋਂ ਇਲਾਵਾ ਕਿਸੇ ਨੂੰ ਵੀ ਇਸ ਤੋਂ ਛੋਟ ਨਹੀਂ ਹੈ।

ਹਾਈਕੋਰਟ ਨੇ ਹੁਣ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਨੂੰ ਬਿਨਾਂ ਹੈਲਮੇਟ ਤੋਂ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਅਤੇ ਪਿਲੀਅਨ ਰਾਈਡਰਾਂ ਦੇ ਮਾਮਲਿਆਂ ਵਿੱਚ ਜਾਰੀ ਕੀਤੇ ਚਲਾਨਾਂ ਦੇ ਵੇਰਵੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਇਹ ਸੁਣਵਾਈ ਸੜਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਈ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਮੋਟਰ ਵਾਹਨ ਹਾਦਸਿਆਂ ਅਤੇ ਸੜਕ ਸੁਰੱਖਿਆ ਨੂੰ ਲੈ ਕੇ ਸੁਣਵਾਈ ਸ਼ੁਰੂ ਕੀਤੀ ਸੀ। ਇਸ ਮਾਮਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ 6 ਜੁਲਾਈ 2018 ਨੂੰ ਮੋਟਰ ਵਹੀਕਲ ਐਕਟ ਵਿੱਚ ਸੋਧ ਕਰਕੇ ਸਿਰਫ਼ ਦਸਤਾਰ ਸਜਾਉਣ ਵਾਲੀਆਂ ਸਿੱਖ ਔਰਤਾਂ ਨੂੰ ਹੈਲਮਟ ਪਹਿਨਣ ਤੋਂ ਛੋਟ ਦੇਣ ਦੀ ਵਿਵਸਥਾ ਕੀਤੀ ਗਈ ਸੀ।

ਇਸ ਤਹਿਤ ਬਾਕੀ ਸਾਰੀਆਂ ਔਰਤਾਂ, ਭਾਵੇਂ ਸਿੱਖ ਹੋਣ ਜਾਂ ਨਾ, ਲਈ ਹੈਲਮੇਟ ਲਾਜ਼ਮੀ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਧਾਰਮਿਕ ਜਥੇਬੰਦੀਆਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

ਇਸ ਦੌਰਾਨ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਤੋਂ ਐਡਵਾਈਜ਼ਰੀ ਮੰਗੀ, ਜਿਸ ਦੇ ਜਵਾਬ ਵਿੱਚ ਸਾਰੀਆਂ ਸਿੱਖ ਔਰਤਾਂ ਨੂੰ ਹੈਲਮਟ ਪਾਉਣ ਤੋਂ ਛੋਟ ਦੇਣ ਦੀ ਸਲਾਹ ਦਿੱਤੀ ਗਈ। ਇਸ ਤੋਂ ਬਾਅਦ ਨਿਯਮ ਬਦਲਿਆ ਗਿਆ ਅਤੇ ਫਿਰ ਤੋਂ ਸਾਰੀਆਂ ਸਿੱਖ ਔਰਤਾਂ ਨੂੰ ਹੈਲਮਟ ਪਾਉਣ ਤੋਂ ਛੋਟ ਦਿੱਤੀ ਗਈ।

Previous articleਪ੍ਰਦੂਸ਼ਣ ਕਾਰਨ ਫੇਫੜੇ ’ਚ ਭਰਨ ਲੱਗਦੈ ਕੂੜਾ, Lungs Detox ਕਰਨ ਲਈ ਅਪਣਾਓ ਇਹ ਟਿਪਸ
Next articleਹਜ਼ਾਰਾਂ ਫੁੱਟ ਦੀ ਉਚਾਈ ‘ਤੇ ਵੀ ਤੇਜ਼ ਇੰਟਰਨੈਟ ਦਾ ਅਨੰਦ, ਇਹ ਤਰਕੀਬ ਨਾਲ ਬਣੇਗੀ ਗੱਲ

LEAVE A REPLY

Please enter your comment!
Please enter your name here