Home Desh Sangrur ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਪਿੰਡ ‘ਚ ਸੋਗ...

Sangrur ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਪਿੰਡ ‘ਚ ਸੋਗ ਦੀ ਲਹਿ

116
0

 ਜਾਣਕਾਰੀ ਅਨੁਸਾਰ ਸੁਖਦੀਪ ਸਿੰਘ ਮੋਟਰਸਾਈਕਲ ’ਤੇ ਆਪਣੀ ਦਾਦੀ ਨੂੰ ਮਿਲਣ ਲਈ ਪਿੰਡ ਗਾਗਾ ਵਿਖੇ ਆ ਰਿਹਾ ਸੀ।

ਪਿੰਡ ਗਾਗਾ ਵਿਖੇ ਸ਼ੁੱਕਰਵਾਰ ਦੇਰ ਸ਼ਾਮ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਕਾਰਨ ਹਲਕੇ ਵਿੱਚ ਸੋਗ ਦੀ ਲਹਿਰ ਹੈ। ਮਿ੍ਤਕ ਨੌਜਵਾਨ ਦੀ ਪਛਾਣ ਸੁਖਦੀਪ ਸਿੰਘ (20) ਪੁੱਤਰ ਜਰਨੈਲ ਸਿੰਘ ਪੱਪਨ ਵਾਸੀ ਸੰਗਤਪੁਰਾ ਵਜੋਂ ਹੋਈ ਹੈ। ਮਿ੍ਤਕ ਦੇ ਮਾਤਾ ਪਿਤਾ ਖੇਤ ਮਜ਼ਦੂਰ ਹਨ। ਜਾਣਕਾਰੀ ਅਨੁਸਾਰ ਸੁਖਦੀਪ ਸਿੰਘ ਮੋਟਰਸਾਈਕਲ ’ਤੇ ਆਪਣੀ ਦਾਦੀ ਨੂੰ ਮਿਲਣ ਲਈ ਪਿੰਡ ਗਾਗਾ ਵਿਖੇ ਆ ਰਿਹਾ ਸੀ। ਜਦੋਂ ਉਹ ਪਿੰਡ ਗਾਗਾ ਦੇ ਨਜ਼ਦੀਕ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਮੋਟਰਸਾਈਕਲ ਸਮੇਤ ਸੜਕ ਉੱਪਰ ਡਿੱਗ ਪਿਆ ਅਤੇ ਗੰਭੀਰ ਹਾਲਤ ਵਿੱਚ ਉਸ ਨੂੰ ਜਦੋਂ ਇਲਾਜ ਲਈ ਸਿਵਲ ਹਸਪਤਾਲ ਲਹਿਰਾਗਾਗਾ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

Previous articleGarhshankar ‘ਚ ਆਪਸੀ ਰੰਜਿਸ਼ ਤਹਿਤ ਦੋ ਧਿਰਾਂ ਦੇ ਝਗੜੇ ਦੌਰਾਨ ਤਿੰਨ ਨੌਜਵਾਨਾਂ ਦਾ ਕਤਲ, ਪੁਲਿਸ ਜਾਂਚ ਜਾਰੀ
Next articleAlia Bhatt ਨਾਲ ਸੈਲਫੀ ਲੈ ਰਹੇ ਪ੍ਰਸ਼ੰਸ਼ਕ ਨੂੰ Bodyguard ਨੇ ਘਸੀਟਿਆ, ਗੁੱਸੇ ‘ਚ ਅਦਾਕਾਰਾ ਨੇ ਝਿੜਕਿਆ

LEAVE A REPLY

Please enter your comment!
Please enter your name here