Home Crime ਅਣਪਛਾਤੇ ਨੇ ਖ਼ੁਦ ਨੂੰ ਗੋਲਡੀ ਬਰਾੜ ਦਾ ਭਰਾ ਦੱਸ ਕੇ ਨਗਰ ਕੌਂਸਲ... CrimeDeshlatest NewsPanjab ਅਣਪਛਾਤੇ ਨੇ ਖ਼ੁਦ ਨੂੰ ਗੋਲਡੀ ਬਰਾੜ ਦਾ ਭਰਾ ਦੱਸ ਕੇ ਨਗਰ ਕੌਂਸਲ ਪ੍ਰਧਾਨ ਪੰਨੂੰ ਤੋਂ ਮੰਗੀ 50 ਲੱਖ ਦੀ ਫਿਰੌਤੀ, ਮਾਮਲਾ ਦਰਜ By admin - November 9, 2024 11 0 FacebookTwitterPinterestWhatsApp ਮਾਮਲੇ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਉਪਰੋਕਤ ਥਾਣੇ ਵਿਚ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ। ਇਕ ਅਣਪਛਾਤੇ ਵਿਅਕਤੀ ਵੱਲੋਂ ਖ਼ੁਦ ਨੂੰ ਗੋਲਡੀ ਬਰਾੜ ਦਾ ਭਰਾ ਦੱਸ ਕੇ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਤੋਂ 50 ਲੱਖ ਦੀ ਫਿਰੌਤੀ ਮੰਗਣ ਦੇ ਕਥਿਤ ਦੋਸ਼ ਹੇਠ ਅਣਪਛਾਤੇ ਵਿਅਕਤੀ ਵਿਰੁੱਧ ਥਾਣਾ ਸ਼੍ਰੀ ਹਰਗੋਬਿੰਦਪੁਰ ਦੀ ਪੁਲਸ ਵਲੋਂ ਕੇਸ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੈੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ਨਗਰ ਕੌਂਸਲ ਸ਼੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂੰ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਧੀਰੋਵਾਲ ਨੇ ਲਿਖਵਾਇਆ ਹੈ ਕਿ ਉਸ ਨੂੰ ਬੀਤੀ 24 ਅਕਤੂਬਰ 2024 ਨੂੰ ਰਾਤ 8 ਵਜੇ ਦੇ ਕਰੀਬ ਇਕ ਨੰਬਰ ਤੋਂ ਕਾਲੀ ਆਈ ਕਿ ਮੈਂ ਗੋਲਡੀ ਬਰਾੜ ਦਾ ਭਰਾ ਬੋਲ ਰਿਹਾ ਹਾਂ ਅਤੇ ਉਸਨੇ ਉਸ ਕੋਲੋਂ 50 ਲੱਖ ਰੁਪਏ ਦੀ ਮੰਗ ਕੀਤੀ ਤੇ ਨਾਲ ਹੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਲਈ ਆਖਿਆ। ਉਕਤ ਬਿਆਨਕਰਤਾ ਨੇ ਆਪਣੇ ਬਿਆਨ ਵਿਚ ਅੱਗੇ ਲਿਖਵਾਇਆ ਹੈ ਕਿ ਨਾਂਹ ਕਰਨ ਦੀ ਸੂਰਤ ਵਿਚ ਅਣਪਛਾਤੇ ਵਿਅਕਤੀ ਨੇ ਪਰਿਵਾਰ ਨੂੰ ਮਾਰਨ ਦੀ ਧਮਕੀ ਦਿੱਤੀ ਅਤੇ ਉਪਰੰਤ 28 ਅਕਤੂਬਰ ਨੂੰ ਵੱਖ-ਵੱਖ ਨੰਬਰਾਂ ਤੋਂ ਧਮਕੀਆਂ ਅਤੇ ਫਿਰੌਤੀ ਦੀ ਮੰਗ ਕੀਤੀ। ਐੱਸਆਈ ਮੇਜਰ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਉਪਰੋਕਤ ਥਾਣੇ ਵਿਚ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ।