Shubkaran ਦੇ ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ Commissioner Police ਵੀ ਮੌਜੂਦ ਸਨ।
Khanuri Border ‘ਤੇ ਕਿਸਾਨਾਂ ਦੇ ਧਰਨੇ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਦਾ ਮਾਮਲਾ ਹੁਣ ਜਾਂਚ ਵੱਲ ਵਧਦਾ ਨਜ਼ਰ ਆ ਰਿਹਾ ਹੈ।
ਇਸ ਮਾਮਲੇ ਵਿੱਚ Punjab Haryana High Court ਵੱਲੋਂ ਬਣਾਏ ਗਏ ਜੁਡੀਸ਼ੀਅਲ ਕਮਿਸ਼ਨ ਦੀ ਰਿਪੋਰਟ ਪੇਸ਼ ਕਰ ਦਿੱਤੀ ਗਈ ਹੈ।
ਪਰ Shubkaran ਦੇ ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਵੀ ਮੌਜੂਦ ਸਨ।
ਅਜਿਹੇ ‘ਚ Police ਦੀ ਕਾਰਵਾਈ ‘ਤੇ ਉਨ੍ਹਾਂ ਨੂੰ ਸ਼ੱਕ ਹੈ। ਇਸ ਲਈ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।
ਇਸ ਦੇ ਮੱਦੇਨਜ਼ਰ Punjab ਅਤੇ Haryana High Court ਵੱਲੋਂ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
21 February ਨੂੰ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰਦੇ ਹੋਏ Shubkaran Singh ਦੀ ਜਾਨ ਚਲੀ ਗਈ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ Shubkaran ਦੀ ਜਾਨ ਚਲੀ ਗਈ ਸੀ ਅਤੇ ਪਰਿਵਾਰ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ।
ਕਿਸਾਨਾਂ ਨੇ ਪੁਲਿਸ ਤੇ ਦੋਸ਼ ਲਾਏ ਸਨ
ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦੀ ਇਸ ਕਾਰਵਾਈ ਨੂੰ ਦੇਖ ਕੇ ਕਿਸਾਨ ਰੁਕ ਗਏ ਸਨ ਪਰ ਫਿਰ ਵੀ ਪੁਲਿਸ ਅਧਿਕਾਰੀਆਂ ਵੱਲੋਂ ਕਾਰਵਾਈ ਨੂੰ ਰੋਕਿਆ ਨਹੀਂ ਗਿਆ।
ਇਲਜ਼ਾਮਾਂ ਅਨੁਸਾਰ ਕਿਸਾਨ Shubkaran ਸਿੰਘ Haryana ਸਰਹੱਦ ਤੋਂ ਮਹਿਜ਼ ਪੰਜ ਕਦਮ ਦੀ ਦੂਰੀ ਤੇ ਹੀ ਸੀ ਜਦੋਂ ਉਸ ਦੇ ਸਿਰ ਦੇ ਪਿੱਛੇ ਗੋਲੀ ਮਾਰੀ ਗਈ।
ਇਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਕਰੀਬ ਇਕ ਘੰਟੇ ਬਾਅਦ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

![Shubhkaran-Singh-Death-Forensic-Report[1]](https://punjabprotv.com/Punjabi/wp-content/uploads/2024/11/Shubhkaran-Singh-Death-Forensic-Report1-640x360.jpg)






