Home Desh ਉਪ ਰਾਸ਼ਟਰਪਤੀ ਧਨਖੜ ਦਾ ਪੰਜਾਬ ਦੌਰਾ ਰੱਦ, ਧੁੰਦ ਕਾਰਨ ਨਹੀਂ ਲੈਂਡ ਕਰ...

ਉਪ ਰਾਸ਼ਟਰਪਤੀ ਧਨਖੜ ਦਾ ਪੰਜਾਬ ਦੌਰਾ ਰੱਦ, ਧੁੰਦ ਕਾਰਨ ਨਹੀਂ ਲੈਂਡ ਕਰ ਸਕਿਆ ਜਹਾਜ਼

47
0

ਉਪ ਰਾਸ਼ਟਰਪਤੀ ਦੇ ਪ੍ਰੋਗਰਾਮ ਨੂੰ ਲੈ ਕੇ ਸ਼ਹਿਰ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

Punjab ਦੇ ਲੁਧਿਆਣਾ ‘ਚ ਅੱਜ, 12 ਨਵੰਬਰ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਦੌਰਾ ਰੱਦ ਹੋ ਗਿਆ ਹੈ। ਉਪ ਰਾਸ਼ਟਰਪਤੀ ਨੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ‘ਚ ਇੰਟਰਨੈਸ਼ਨਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਨ ਲਈ ਆਉਣਾ ਸੀ, ਪਰ ਧੁੰਦ ਕਾਰਨ ਹਲਵਾਰਾ ਏਅਰਪੋਰਟ ‘ਤੇ ਉਪ ਰਾਸ਼ਟਰਪਤੀ ਦਾ ਜਹਾਜ਼ ਲੈਂਡ ਨਹੀਂ ਕਰ ਸਕਿਆ। ਇਸ ਕਾਰਨ ਉਨ੍ਹਾਂ ਦਾ ਦੌਰਾ ਰੱਦ ਹੋ ਗਿਆ।

ਉਪ ਰਾਸ਼ਟਰਪਤੀ ਨਾਲ ਪੰਜਾਬ ਦੇ ਸੀਐਮ ਭਗਵੰਤ ਮਾਨ ਤੇ ਗੁਲਾਬ ਚੰਦ ਕਟਾਰੀਆ ਨੇ ਵੀ ਮੌਜ਼ੂਦ ਰਹਿਣਾ ਸੀ। ਫਿਲਹਾਲ ਹੁਣ ਸੀਐਮ ਭਗਵੰਤ ਮਾਨ ਤੇ ਰਾਜਪਾਲ ਇਸ ਕਾਨਫਰੰਸ ਨੂੰ ਸੰਬੋਧਿਤ ਕਰਨਗੇ।

ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਲੁਥਿਆਣਾ ‘ਚ ਹੋਣ ਵਾਲੀ ਇੰਟਰਨੈਸ਼ਨਲ ਪ੍ਰੈੱਸ ਕਾਨਫਰੰਸ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨੀ ਸੀ ਤੇ ਇਸ ਦੇ ਨਾਲ ਉਹ ਸੱਤਪਾਲ ਮਲਿਕ ਸਕੂਲ ਦੇ ਬੱਚਿਆਂ ਨੂੰ ਵੀ ਸਨਮਾਨਿਤ ਕਰਨਾ ਸੀ।

ਉਪ ਰਾਸ਼ਟਰਪਤੀ ਦੇ ਪ੍ਰੋਗਰਾਮ ਨੂੰ ਲੈ ਕੇ ਸ਼ਹਿਰ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਪੰਜਾਬ ਐਗਰੀਕਲਚਰ ਯੂਨੀਵਰਸਿਟੀ ਤੇ ਸਤਪਾਲ ਮਲਿਕ ਸਕੂਲ ਵਿੱਚ ਪੰਜਾਬ ਪੁਲਿਸ ਦੁਆਰਾ ਵਿਸ਼ੇਸ਼ ਅਧਿਕਾਰੀ ਤੇ ਕਰਮਚਾਰੀ ਤੈਨਾਤ ਕੀਤੇ ਗਏ।

ਕੌਣ ਹਨ ਜਗਦੀਪ ਧਨਖੜ?

ਜਗਦੀਪ ਧਨਖੜ ਦਾ ਜਨਮ 18 ਮਈ 1951 ਨੂੰ ਹੋਇਆ ਸੀ। ਉਹ ਪੇਸ਼ੇ ਤੋਂ ਇੱਕ ਵਕੀਲ ਹਨ ਅਤੇ 2022 ਤੋਂ ਭਾਰਤ ਦੇ 14ਵੇਂ ਅਤੇ ਮੌਜੂਦਾ ਉਪ ਰਾਸ਼ਟਰਪਤੀ ਵਜੋਂ ਸੇਵਾ ਨਿਭਾ ਰਿਹਾ ਹੈ।

ਉਹ ਪਹਿਲਾਂ 2019 ਤੋਂ 2022 ਤੱਕ ਪੱਛਮੀ ਬੰਗਾਲ ਦੇ ਰਾਜਪਾਲ ਵਜੋਂ ਸੇਵਾ ਨਿਭਾਅ ਚੁੱਕੇ ਹਨ। ਧਨਖੜ ਨੇ 1990 ਤੋਂ 1991 ਤੱਕ ਚੰਦਰ ਸ਼ੇਖਰ ਸਰਕਾਰ ਵਿੱਚ ਸੰਸਦੀ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਵਜੋਂ ਵੀ ਕੰਮ ਕੀਤਾ।

ਉਹ 1989 ਤੋਂ 1991 ਤੱਕ ਲੋਕ ਸਭਾ ਦੇ ਮੈਂਬਰ ਰਹੇ ਅਤੇ ਬਾਅਦ ਵਿੱਚ 1993 ਤੋਂ 1998 ਤੱਕ ਰਾਜਸਥਾਨ ਵਿਧਾਨ ਸਭਾ ਦੇ ਮੈਂਬਰ ਰਹੇ। ਉਹ ਭਾਰਤੀ ਜਨਤਾ ਪਾਰਟੀ, ਭਾਰਤੀ ਰਾਸ਼ਟਰੀ ਕਾਂਗਰਸ ਅਤੇ ਜਨਤਾ ਦਲ ਸਮੇਤ ਭਾਰਤ ਦੀਆਂ ਕਈ ਸਿਆਸੀ ਪਾਰਟੀਆਂ ਨਾਲ ਵੀ ਜੁੜੇ।

Previous articleਰੰਧਾਵਾ ਦੀ ਸ਼ਿਕਾਇਤ ਤੇ ਵੱਡੀ ਕਾਰਵਾਈ, ਚੋਣ ਕਮਿਸ਼ਨ ਨੇ ਹਟਾਇਆ ਡੇਰਾ ਬਾਬਾ ਨਾਨਕ ਦਾ DSP
Next articleਅੰਤ੍ਰਿੰਗ ਕਮੇਟੀ ਦੀ ਹੋਈ ਬੈਠਕ, ਧਾਮੀ ਬੋਲੇ- ਕ੍ਰਿਪਾਨ ਪਹਿਨਣ ਤੋਂ ਰੋਕਣਾ, ਮੌਲਿਕ ਅਧਿਕਾਰਾਂ ਦਾ ਉਲੰਘਣ

LEAVE A REPLY

Please enter your comment!
Please enter your name here