Home latest News ਹਰਿਆਣਵੀਂ ਖਿਡਾਰਣ ਨਾਲ ਲਾਵਾਂ ਲਵੇਗਾ Punjab ਦਾ ਅਕਾਸ਼ਦੀਪ, ਹੋਈ ਮੰਗਣੀ

ਹਰਿਆਣਵੀਂ ਖਿਡਾਰਣ ਨਾਲ ਲਾਵਾਂ ਲਵੇਗਾ Punjab ਦਾ ਅਕਾਸ਼ਦੀਪ, ਹੋਈ ਮੰਗਣੀ

50
0

ਪ੍ਰਾਪਤ ਜਾਣਕਾਰੀ ਅਨੁਸਾਰ ਅਕਾਸ਼ਦੀਪ ਸਿੰਘ ਪੰਜਾਬ ਪੁਲੀਸ ਵਿੱਚ DSP ਵਜੋਂ ਤਾਇਨਾਤ ਹੈ।

ਭਾਰਤੀ ਹਾਕੀ ਟੀਮ ਦੇ ਖਿਡਾਰੀ ਓਲੰਪੀਅਨ ਆਕਾਸ਼ਦੀਪ ਸਿੰਘ ਹੁਣ ਭਾਰਤੀ ਹਾਕੀ ਮਹਿਲਾ ਟੀਮ ਦੀ ਖਿਡਾਰਨ ਮੋਨਿਕਾ ਮਲਿਕ ਨਾਲ ਵਿਆਹ ਕਰਨ ਜਾ ਰਹੇ ਹਨ।
ਅੱਜ ਦੋਵਾਂ ਦੀ ਜਲੰਧਰ ‘ਚ ਮੰਗਣੀ ਦਾ ਸਮਾਗਮ ਹੋਇਆ। ਮੋਨਿਕਾ ਮੂਲ ਰੂਪ ਤੋਂ ਹਰਿਆਣਾ ਦੇ ਸੋਨੀਪਤ ਦੇ ਗੋਹਾਨਾ ਬਲਾਕ ਦੇ ਪਿੰਡ ਗਾਮਦੀ ਦੀ ਰਹਿਣ ਵਾਲੀ ਹੈ। ਇਸ ਦੇ ਨਾਲ ਹੀ ਅਕਾਸ਼ਦੀਪ ਸਿੰਘ ਮੂਲ ਰੂਪ ਵਿੱਚ ਤਰਨਤਾਰਨ ਦੇ ਖਡੂਰ ਸਾਹਿਬ ਦੇ ਪਿੰਡ ਵੀਰੋਵਾਲ ਦਾ ਰਹਿਣ ਵਾਲਾ ਹੈ।
ਆਕਾਸ਼ਦੀਪ ਸਿੰਘ ਅਤੇ ਮੋਨਿਕਾ ਮਲਿਕ ਦਾ ਵਿਆਹ 15 ਨਵੰਬਰ ਨੂੰ ਹੋਵੇਗਾ। ਅੱਜ ਦੋਵਾਂ ਦੀ ਜਲੰਧਰ ਫਗਵਾੜਾ ਹਾਈਵੇਅ ‘ਤੇ ਸਥਿਤ ਇਕ ਪ੍ਰਾਈਵੇਟ ਰਿਜ਼ੋਰਟ ‘ਚ ਮੰਗਣੀ ਹੋ ਗਈ।
ਦੋਵਾਂ ਖਿਡਾਰੀਆਂ ਦੇ ਪਰਿਵਾਰ ਸ਼ਗਨ ਸਮਾਰੋਹ ਲਈ ਜਲੰਧਰ ਪਹੁੰਚ ਚੁੱਕੇ ਹਨ। ਕੱਲ੍ਹ ਯਾਨੀ ਮੰਗਲਵਾਰ ਨੂੰ ਆਕਾਸ਼ਦੀਪ ਦੇ ਘਰ ਪਾਠ ਦਾ ਆਯੋਜਨ ਕੀਤਾ ਗਿਆ ਸੀ। 15 ਨਵੰਬਰ ਨੂੰ ਹੋਣ ਵਾਲਾ ਇਹ ਵਿਆਹ ਸਰਹਿੰਦ ਹਾਈਵੇਅ ‘ਤੇ ਸਥਿਤ ਇੱਕ ਨਿੱਜੀ ਰਿਜ਼ੋਰਟ ਲਾਂਡਰਾ ਵਿਖੇ ਹੋਵੇਗਾ।

ਵਿਆਹ ਦੇ ਕਾਰਡ ਦੀ ਤਸਵੀਰ

ਪ੍ਰਾਪਤ ਜਾਣਕਾਰੀ ਅਨੁਸਾਰ ਅਕਾਸ਼ਦੀਪ ਸਿੰਘ ਪੰਜਾਬ ਪੁਲੀਸ ਵਿੱਚ ਡੀਐਸਪੀ ਵਜੋਂ ਤਾਇਨਾਤ ਹੈ। ਉਨ੍ਹਾਂ ਦੀ ਨਿਯੁਕਤੀ ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਸੀ। ਜਦਕਿ ਮੋਨਿਕਾ ਮਲਿਕ ਭਾਰਤੀ ਰੇਲਵੇ ‘ਚ ਕੰਮ ਕਰ ਰਹੀ ਹੈ।
ਅਕਾਸ਼ਦੀਪ ਸਿੰਘ ਹਾਕੀ ਜਗਤ ਦਾ ਵੱਡਾ ਨਾਂ ਹੈ। ਉਹ ਭਾਰਤ ਲਈ ਓਲੰਪਿਕ ਖੇਡਾਂ ਵਿੱਚ ਹਿੱਸਾ ਲੈ ਚੁੱਕੇ ਹਨ। 2014 ਵਿੱਚ ਹੀ ਉਹਨਾਂ ਨੇ ਦੱਖਣੀ ਕੋਰੀਆ ਵਿੱਚ ਹੋਈਆਂ 17ਵੀਆਂ ਏਸ਼ਿਆਈ ਖੇਡਾਂ ਵਿੱਚ ਖੇਡਦਿਆਂ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਇਸ ਤੋਂ ਇਲਾਵਾ ਉਹਨਾਂ ਨੇ ਹਾਕੀ ਵਰਲਡ ਲੀਗ ਰਾਊਂਡ-2015 ‘ਚ ਵੀ ਜਗ੍ਹਾ ਹਾਸਿਲ ਕੀਤੀ, ਜਿਸ ‘ਚ ਉਹਨਾਂ ਨੇ ਜਿੱਤ ਦਾ ਝੰਡਾ ਲਹਿਰਾਇਆ।
Previous articleJalandhar ‘ਚ Car ਦੀ ਲਪੇਟ ‘ਚ ਆਉਣ ਨਾਲ 3 ਸਾਲਾ ਬੱਚੀ ਦੀ ਮੌਤ
Next articleਕਾਨੂੰਨੀ ਪ੍ਰਕਿਰਿਆ ਤੋਂ ਬਿਨਾ ਕਿਸੇ ਦਾ ਘਰ ਨਹੀਂ ਡੇਗ ਸਕਦੇ, ਸੁਪਰੀਮ ਕੋਰਟ ਦਾ ਫੈਸਲਾ

LEAVE A REPLY

Please enter your comment!
Please enter your name here