Home latest News 100 ਕਰੋੜ ਦੀ ਲਾਗਤ ਨਾਲ Ludhiana ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ...

100 ਕਰੋੜ ਦੀ ਲਾਗਤ ਨਾਲ Ludhiana ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ : Laljit Singh Bhullar

11
0

Ludhiana ਜ਼ਿਲ੍ਹੇ ਦੇ ਪਿੰਡ ਗੋਰਸੀਆਂ ਕਾਦਰ ਬਖਸ਼ ਵਿਖੇ ਅਤਿ ਆਧੁਨਿਕ ਸੁਰੱਖਿਆ ਜੇਲ੍ਹ ਬਣਾਈ ਜਾ ਰਹੀ ਹੈ

Punjab ਦੀਆਂ ਜੇਲ੍ਹਾਂ ਬਾਰੇ ਮੰਤਰੀ ਸ.ਲਾਲਜੀਤ ਸਿੰਘ ਭੁਲੱਰ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਖ਼ਤਰਨਾਕ ਕੈਦੀਆਂ ਨੂੰ ਅਲੱਗ ਜੇਲ੍ਹ ਵਿਚ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗੋਰਸੀਆਂ ਕਾਦਰ ਬਖਸ਼ ਵਿਖੇ ਅਤਿ ਆਧੁਨਿਕ ਸੁਰੱਖਿਆ ਜੇਲ੍ਹ ਬਣਾਈ ਜਾ ਰਹੀ ਹੈ, ਜੋ ਅਗਲੇ ਸਾਲ ਤੱਕ ਮੁਕੰਮਲ ਹੋ ਜਾਵੇਗੀ।

ਅੱਜ ਇੱਥੇ ਇੰਨ-ਸਰਵਿਸ ਟ੍ਰੇਨਿੰਗ ਸੈਂਟਰ ਕਪੂਰਥਲਾ ਵਿਖੇ ਪੰਜਾਬ ਜੇਲ੍ਹ ਵਿਭਾਗ ਦੇ 173 ਵਾਰਡਨ ਤੇ 6 ਮੈਟਰਨ ਦੀ ਪਾਸਿੰਗ ਆਊਟ ਪਰੇਡ ਮੌਕੇ ਸੰਬੋਧਨ ਕਰਦਿਆਂ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜੇਲ੍ਹਾਂ ਦੀ ਸੁਰੱਖਿਆ ਨਾਲ ਬੰਦੀਆਂ ਨੂੰ ਜੇਲ੍ਹਾਂ ਵਿਚ ਰੋਜ਼ਗਾਰ ਦੇ ਕੇ ਉਨ੍ਹਾਂ ਨੂੰ ਸਮਾਜ ਦੀ ਆਰਥਿਕ ਤਰੱਕੀ ਵਿਚ ਭਾਗੀਦਾਰ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 13 ਜੇਲ੍ਹਾਂ ਅੰਦਰ ਮੋਬਾਈਲ ਫੋਨਾਂ ਦੀ ਵਰਤੋਂ ਰੋਕਣ ਲਈ ਮੋਬਾਈਲ ਜੈਮਰ ਲਗਾਏ ਜਾ ਰਹੇ ਹਨ।

Previous articleKullad Pizza Couple ਦੀ ਸੁਰੱਖਿਆ ‘ਚ ਤੈਨਾਤ ਹਨ ਦੋ ਮੁਲਾਜ਼ਮ
Next article‘ਅਸੀਂ ਕੈਨੇਡਾ ਦੇ ਮਾਲਕ ਹਾਂ, ਗੋਰੇ ਲੋਕ ਯੂਰਪ ਤੇ ਇਜ਼ਰਾਈਲ ਵਾਪਸ ਜਾਓ’: ਖਾਲਿਸਤਾਨੀਆਂ ਦੇ ਤਾਜ਼ਾ ਦਾਅਵੇ ਨੇ ਖੜ੍ਹਾ ਕੀਤਾ ਵਿਵਾਦ

LEAVE A REPLY

Please enter your comment!
Please enter your name here