Home latest News ਬੰਬ ਦੀ ਧਮਕੀ ਤੋਂ ਬਾਅਦ Indigo plane ਦੀ ਐਮਰਜੈਂਸੀ ਲੈਂਡਿੰਗ, ਨਾਗਪੁਰ ਤੋਂ... latest News ਬੰਬ ਦੀ ਧਮਕੀ ਤੋਂ ਬਾਅਦ Indigo plane ਦੀ ਐਮਰਜੈਂਸੀ ਲੈਂਡਿੰਗ, ਨਾਗਪੁਰ ਤੋਂ ਕੋਲਕਾਤਾ ਜਾ ਰਹੀ ਸੀ ਫਲਾਈਟ By admin - November 14, 2024 40 0 FacebookTwitterPinterestWhatsApp ਰਾਏਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਸੰਤੋਸ਼ ਸਿੰਘ ਨੇ ਦੱਸਿਆ ਕਿ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਧਮਕੀਆਂ ਮਿਲਣ ਤੋਂ ਬਾਅਦ ਜਹਾਜ਼ ਨੂੰ ਲੈਂਡ ਕਰਵਾਇਆ ਗਿਆ ਸੀ। ਨਾਗਪੁਰ ਤੋਂ ਕੋਲਕਾਤਾ ਜਾ ਰਹੇ ਇੰਡੀਗੋ ਦੇ ਜਹਾਜ਼ ਵਿੱਚ ਬੰਬ ਦੀ ਧਮਕੀ ਤੋਂ ਬਾਅਦ ਫਲਾਈਟ ਦੀ ਰਾਏਪੁਰ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ। ਅਧਿਕਾਰੀਆਂ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਇਹ ਐਕਸ਼ਨ ਲਿਆ ਗਿਆ। 187 ਯਾਤਰੀ ਸਨ ਸਵਾਰ ਪੁਲਿਸ ਨੇ ਦੱਸਿਆ ਕਿ ਜਹਾਜ਼ ‘ਤੇ ਬੰਬ ਦੀ ਧਮਕੀ ਤੋਂ ਬਾਅਦ ਵੀਰਵਾਰ ਸਵੇਰ 187 ਯਾਤਰੀਆਂ ਤੇ ਛੇ ਚਾਲਕ ਦਲ ਦੇ ਮੈਂਬਰਾਂ ਨਾਲ ਫਲਾਈਟ ਦੀ ਰਾਏਪੁਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ। ਰਾਏਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਸੰਤੋਸ਼ ਸਿੰਘ ਨੇ ਦੱਸਿਆ ਕਿ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਧਮਕੀਆਂ ਮਿਲਣ ਤੋਂ ਬਾਅਦ ਜਹਾਜ਼ ਨੂੰ ਲੈਂਡ ਕਰਵਾਇਆ ਗਿਆ ਸੀ।