Home Desh National Highway ਲਈ ਜ਼ਮੀਨ ਐਕੁਆਇਰ ਕਰਨ ਤੇ ਕਿਸਾਨਾਂ ਦਾ ਪ੍ਰਦਰਸ਼ਨ, ਵੱਡੀ ਗਿਣਤੀ... Deshlatest NewsPanjab National Highway ਲਈ ਜ਼ਮੀਨ ਐਕੁਆਇਰ ਕਰਨ ਤੇ ਕਿਸਾਨਾਂ ਦਾ ਪ੍ਰਦਰਸ਼ਨ, ਵੱਡੀ ਗਿਣਤੀ ‘ਚ ਪਹੁੰਚੀ Police By admin - November 21, 2024 3 0 FacebookTwitterPinterestWhatsApp ਕਿਸਾਨਾਂ ਨੇ ਦੋਸ਼ ਲਾਇਆ ਕਿ ਇਸ ਕੌਮੀ ਮਾਰਗ ਲਈ ਕਿਸਾਨਾਂ ਦੀ ਜ਼ਮੀਨ ਐਕੁਆਇਰ ਕੀਤੀ ਗਈ ਹੈ ਵੀਰਵਾਰ ਸਵੇਰੇ ਭਾਰੀ Police Force Bathinda ਦੇ ਪਿੰਡ ਦੁੱਨੇਵਾਲਾ ਅਤੇ ਸ਼ੇਰਗੜ੍ਹ ਵਿਖੇ ਪਹੁੰਚ ਗਈ। ਦੋਵਾਂ ਪਿੰਡਾਂ ਵਿੱਚ ਪੁਲੀਸ ਨੇ ਅੰਮ੍ਰਿਤਸਰ-ਜਾਮਨਗਰ ਭਾਰਤਮਾਲਾ ਕੌਮੀ ਮਾਰਗ ਲਈ ਐਕੁਆਇਰ ਕੀਤੀ ਜ਼ਮੀਨ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਫੋਰਸ ਕੋਲ ਕੈਪਚਰ ਵਾਰੰਟ ਸੀ। ਦੂਜੇ ਪਾਸੇ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬੈਨਰ ਹੇਠ ਕਿਸਾਨਾਂ ਨੇ ਪ੍ਰਸ਼ਾਸਨ ‘ਤੇ ਪੁਲਿਸ ਫੋਰਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤਾਂ ਪੁਲਿਸ ਨੇ ਬਲ ਵਰਤ ਕੇ ਕਿਸਾਨਾਂ ਨੂੰ ਖਦੇੜ ਦਿੱਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨ ਆਗੂ ਨੇ ਦੱਸਿਆ ਕਿ ਅੱਜ ਸਵੇਰੇ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਪਿੰਡਾਂ ਦੁੱਨੇਵਾਲਾ ਅਤੇ ਸ਼ੇਰਗੜ੍ਹ ਵਿਖੇ ਪੁੱਜੀ ਅਤੇ ਜ਼ਮੀਨ ਤੇ ਕਬਜ਼ਾ ਕਰਨਾ ਸ਼ੁਰੂ ਕਰ ਦਿੱਤਾ। ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਇਸ ਕੌਮੀ ਮਾਰਗ ਲਈ ਕਿਸਾਨਾਂ ਦੀ ਜ਼ਮੀਨ ਐਕੁਆਇਰ ਕੀਤੀ ਗਈ ਹੈ, ਪਰ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ ਬਹੁਤ ਘੱਟ ਮੁਆਵਜ਼ਾ ਦਿੱਤਾ ਗਿਆ ਹੈ। ਇਸ ਕਾਰਨ ਕਿਸਾਨ ਆਪਣੀ ਕੀਮਤੀ ਜ਼ਮੀਨ ਦਾ ਕਬਜ਼ਾ ਪ੍ਰਸ਼ਾਸਨ ਨੂੰ ਨਹੀਂ ਦੇ ਰਹੇ ਸਨ, ਪਰ ਅੱਜ ਪ੍ਰਸ਼ਾਸਨ ਨੇ ਪੁਲਿਸ ਫੋਰਸ ਦੀ ਮਦਦ ਨਾਲ ਕਿਸਾਨਾਂ ਤੋਂ ਜਬਰੀ ਉਨ੍ਹਾਂ ਦੀ ਜ਼ਮੀਨ ਦਾ ਕਬਜ਼ਾ ਖੋਹ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਮਿਲਦਾ ਤਾਂ ਉਹ ਖੁਦ ਆਪਣੀ ਐਕੁਆਇਰ ਕੀਤੀ ਜ਼ਮੀਨ ਦਾ ਕਬਜ਼ਾ ਪ੍ਰਸ਼ਾਸਨ ਨੂੰ ਸੌਂਪ ਦਿੰਦੇ। ਕਿਸਾਨਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਪੁਲਿਸ ਦੀ ਮਦਦ ਨਾਲ ਇਸ ਤਰ੍ਹਾਂ ਜ਼ਮੀਨਾਂ ਤੇ ਕਬਜ਼ਾ ਕਰ ਲੈਂਦਾ ਹੈ ਤਾਂ ਕਿਸਾਨ ਵੀ ਚੁੱਪ ਨਹੀਂ ਬੈਠਣਗੇ।