Home Desh ਜਿੱਤ ਤੋਂ ਬਾਅਦ ਉਮੀਦਵਾਰਾਂ CM ਨੇ ਦਿੱਤੀ ਵਧਾਈ, ਕਿਹਾ- ਹਰ ਵਾਅਦੇ ਨੂੰ...

ਜਿੱਤ ਤੋਂ ਬਾਅਦ ਉਮੀਦਵਾਰਾਂ CM ਨੇ ਦਿੱਤੀ ਵਧਾਈ, ਕਿਹਾ- ਹਰ ਵਾਅਦੇ ਨੂੰ ਕਰਾਂਗੇ ਪੂਰਾ

5
0

ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ।

20 November ਨੂੰ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜ਼ੇ ਹੁਣ ਸਾਹਮਣੇ ਆ ਚੁੱਕੇ ਹਨ। ਆਮ ਆਦਮੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕਰਦੇ ਹੋਏ 4 ਵਿੱਚ 3 ਵਿਧਾਨ ਸਭਾ ਸੀਟਾਂ ਉੱਪਰ ਜਿੱਤ ਹਾਸਲ ਕੀਤੀ ਹੈ।

ਡੇਰਾ ਬਾਬਾ ਨਾਨਕ ਵਿੱਚ ਗੁਰਦੀਪ ਸਿੰਘ ਰੰਧਾਵਾ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਹਰਾ ਦਿੱਤਾ ਹੈ। ਓਧਰ ਚੱਬੇਵਾਲ ਵਿੱਚ ਸਾਂਸਦ ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਇਸ਼ਾਂਕ ਚੱਬੇਵਾਲ ਨੇ ਵੱਡੇ ਬਹੁਮਤ ਨਾਲ ਜਿੱਤ ਹਾਸਿਲ ਕੀਤੀ ਹੈ।

ਰਾਜਾ ਵੜਿੰਗ ਦੇ ‘ਕਿਲ੍ਹੇ’ ਗਿੱਦੜਬਾਹਾ ਵਿੱਚ ਵੀ ਆਮ ਆਦਮੀ ਪਾਰਟੀ ਸੇਂਧ ਲਗਾਉਣ ਵਿੱਚ ਕਾਮਯਾਬ ਹੋਈ ਹੈ। ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਕਰੀਬ 15 ਹਜ਼ਾਰ ਵੋਟਾਂ ਦੇ ਫਰਕ ਨਾਲ ਹਰਾਇਆ।

ਮੁੱਖ ਮੰਤਰੀ ਨੇ ਦਿੱਤੀ ਵਧਾਈ

ਜ਼ਿਮਨੀ ਚੋਣਾਂ ਵਿੱਚ ਮਿਲੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਇਮਾਨਦਾਰੀ ਨਾਲ ਲੋਕਾਂ ਲਈ ਕੰਮ ਕੀਤਾ ਹੈ। ਉਹਨਾਂ ਨੇ ਭਰੋਸਾ ਦਵਾਇਆ ਕਿ ਜੋ ਉਹਨਾਂ ਵੱਲੋਂ ਵੱਖ ਵੱਖ ਹਲਕੇ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਹਨ। ਉਹਨਾਂ ਨੂੰ ਪੂਰਾ ਕੀਤਾ ਜਾਵੇਗਾ।

Kejriwal ਨੇ ਵੀ ਦਿੱਤੀ ਵਧਾਈ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਜ਼ਿਮਨੀ ਚੋਣਾਂ ਵਿੱਚ ਮਿਲੀ ਜਿੱਤ ਤੋਂ ਬਾਅਦ ਉਮੀਦਵਾਰਾਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਹਨਾਂ ਦੀ ਸਰਕਾਰ ਤੇ ਭਰੋਸਾ ਜਤਾਇਆ ਹੈ।

Previous articleJharkhand ‘ਚ ਹੇਮੰਤ ਸੋਰੇਨ ਨੇ ਤੋੜਿਆ 24 ਸਾਲਾਂ ਦਾ ਰਿਕਾਰਡ, ਇਨ੍ਹਾਂ 5 ਕਾਰਨਾਂ ਕਰਕੇ ਪਿੱਛੇ ਰਹਿ ਗਈ ਭਾਜਪਾ
Next articleਢਿੱਲੋਂ ਨੇ ਜਿੱਤਿਆ AAP ਦਾ ‘ਕਿਲ੍ਹਾ’, 7 ਸਾਲਾਂ ਬਾਅਦ ਹੋਈ ਕਾਂਗਰਸ ਦੀ ਵਾਪਸੀ

LEAVE A REPLY

Please enter your comment!
Please enter your name here