Home Desh Barnala Updates: Dhillon ਨੇ ਜਿੱਤਿਆ AAP ਦਾ ‘ਕਿਲ੍ਹਾ’, 7 ਸਾਲਾਂ ਬਾਅਦ ਹੋਈ...

Barnala Updates: Dhillon ਨੇ ਜਿੱਤਿਆ AAP ਦਾ ‘ਕਿਲ੍ਹਾ’, 7 ਸਾਲਾਂ ਬਾਅਦ ਹੋਈ Congress ਦੀ ਵਾਪਸੀ

6
0

Barnala ਦੀ ਵਿਧਾਨ ਸਭਾ ਸੀਟ ਤੇ ਮੁਕਾਬਲਾ ਫ਼ਸਵਾ ਦਿਖਾਈ ਦੇ ਰਿਹਾ ਸੀ।

ਹਮੇਸ਼ਾ ਦੀ ਤਰ੍ਹਾਂ ਬਾਗੀ ਰਹਿਣ ਵਾਲੀ Barnala ਵਿਧਾਨ ਸਭਾ ਸੀਟ ਮੁੜ ਇੱਕ ਵਾਰ ਸਰਕਾਰ ਦੇ ਹੱਥੋਂ ਨਿਕਲ ਗਈ ਹੈ। ਬਰਨਾਲਾ ਦੀ ਸੀਟ ਤੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ 28 ਹਜ਼ਾਰ 226 ਵੋਟਾਂ ਲੈਕੇ ਜਿੱਤ ਹਾਸਿਲ ਕੀਤੀ।
ਜਦੋਂਕਿ ਆਮ ਆਦਮੀ ਪਾਰਟੀ ਉਮੀਦਵਾਰ Harinder Singh Dhaliwal ਨੂੰ 26 ਹਜ਼ਾਰ 79 ਵੋਟਾਂ ਮਿਲੀਆਂ। ਜਦੋਂਕਿ ਤੀਜੇ ਨੰਬਰ ਤੇ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਰਹੇ। ਜਿਨ੍ਹਾਂ ਨੂੰ 17 ਹਜ਼ਾਰ 937 ਵੋਟਾਂ ਮਿਲੀਆਂ। ਚੌਥੇ ਨੰਬਰ ਤੇ ਅਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਰਹੇ। ਜਿਨ੍ਹਾਂ ਨੂੰ 16 ਹਜ਼ਾਰ 893 ਵੋਟਾਂ ਮਿਲੀਆ ਹਨ।

AAP ਨੂੰ ਮਹਿੰਗੀ ਪਈ ਬਗਾਵਤ

ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਨੂੰ Gurdeep Singh Bath ਵੱਲੋਂ ਕੀਤੀ ਗਈ ਬਗਾਵਤ ਦਾ ਨੁਕਸਾਨ ਹੁੰਦਾ ਦਿਖਾਈ ਦੇ ਰਿਹਾ ਹੈ। ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਬਾਕੀ ਸੀਟਾਂ ਤੇ ਚੋਣਾਂ ਜਿੱਤਦੀ ਨਜ਼ਰ ਆ ਰਹੀ ਹੈ ਤਾਂ ਉੱਥੇ ਹੀ ਬਰਨਾਲਾ ਜੋ ਕਿ ਆਮ ਆਦਮੀ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਹੈ। ਉੱਥੇ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਹਿਲੀ ਵਾਰ ਚੋਣ ਲੜ ਰਹੇ ਹਨ ਢਿੱਲੋਂ

Kuldeep Singh Kala Dhillon ਬਰਨਾਲਾ Congress ਦੇ ਪ੍ਰਧਾਨ ਹਨ। ਉਹਨਾਂ ਨੇ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲੜੀ ਹੈ। ਜਿਸ ਵਿੱਚ ਉਹ ਚੰਗਾ ਪ੍ਰਦਰਸ਼ਨ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਉਹਨਾਂ ਦੇ ਭਰਾ ਮਹਰੂਮ ਸੀਰਾ ਢਿੱਲੋਂ ਨੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਜਿਸ ਵਿੱਚ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Previous articleਰੇਵੜੀ ‘ਤੇ ਚਰਚਾ’ ‘AAP’ ਦਾ ਨਵਾਂ ਨਾਅਰਾ,Kejriwal ਬੋਲੇ- ਭਾਜਪਾ ਆਈ ਤਾਂ ਬਿਜਲੀ-ਪਾਣੀ ਦੇ ਬਿੱਲ ਭਰਨੇ ਪੈਣਗੇ
Next articleDera Baba Nanak Updates: ਡੇਰਾ ਬਾਬਾ ਨਾਨਕ ਵਿੱਚ AAP ਦੀ ਜਿੱਤ, ਜਤਿੰਦਰ ਕੌਰ ਰੰਧਾਵਾ ਨੂੰ ਹਰਾਇਆ

LEAVE A REPLY

Please enter your comment!
Please enter your name here