Home Desh ਸਿਰਫ਼ ਪੰਜਾਬ ਦੀ ‘ਆਪ’ ਸਰਕਾਰ ਹੈ, ਜਿਸ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ...

ਸਿਰਫ਼ ਪੰਜਾਬ ਦੀ ‘ਆਪ’ ਸਰਕਾਰ ਹੈ, ਜਿਸ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਮੁਕੱਦਮੇ ਦਰਜ ਕਰਵਾਏ : ਕੁਲਤਾਰ ਸੰਧਵਾ

36
0

ਜ਼ਿਮਨੀ ਚੋਣਾਂ ‘ਚ ਵੱਡੇ ਨੇਤਾਵਾਂ ਦੀ ਹਾਰ ਬਾਰੇ ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਜਨਤਾ ਸਭ ਤੋਂ ਵੱਡੀ ਹੁੰਦੀ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਪਹੁੰਚੇ ਸਨ। ਹੋਈਆਂ ਜ਼ਿਮਨੀ ਚੋਣਾਂ ‘ਚ ਵੱਡੇ ਨੇਤਾਵਾਂ ਦੀ ਹਾਰ ਬਾਰੇ ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਜਨਤਾ ਸਭ ਤੋਂ ਵੱਡੀ ਹੁੰਦੀ ਹੈ। ਉਨ੍ਹਾਂ ਬੇਅਦਬੀ ਦੇ ਮਾਮਲਿਆਂ ਸਬੰਧੀ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਦੋ ਸਰਕਾਰਾਂ ਲੰਘੀਆਂ ਹਨ, ਇਹ ਸਿਰਫ਼ ਪੰਜਾਬ ਦੀ ‘ਆਪ’ ਸਰਕਾਰ ਹੈ, ਜਿਸ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਮੁਕੱਦਮੇ ਦਰਜ ਕਰਵਾਏ ਹਨ। ਨਿਗਮ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਲੋਕ ਕੰਮ ਕਰਨ ਵਾਲੇ ਵਿਅਕਤੀਆਂ ਦੀ ਚੋਣ ਕਰਨ।
Previous articlePunjab Weather : ਅਗਲੇ ਹਫ਼ਤੇ ਕੜਾਕੇ ਦੀ ਠੰਢ ਲਈ ਤਿਆਰ ਰਹਿਣ ਪੰਜਾਬ ਦੇ ਲੋਕ, ਪੜ੍ਹੋ ਮੌਸਮ ਵਿਭਾਗ ਵੱਲੋਂ ਦਿੱਤਾ ਤਾਜ਼ਾ ਅਪਡੇਟ
Next articleChandigarh ਧਮਾਕੇ ਦੀ Goldy Bara ਨੇ ਲਈ ਜ਼ਿੰਮੇਵਾਰੀ, ਸ਼ੋਸਲ ਮੀਡੀਆ ਤੇ ਪਾਈ ਪੋਸਟ

LEAVE A REPLY

Please enter your comment!
Please enter your name here