Goldy Bara ਦਾ ਹਵਾਲਾ ਦਿੰਦੇ ਹੋਏ ਸੋਸ਼ਲ ਮੀਡੀਆ ਪੋਸਟ ‘ਚ ਲਿਖਿਆ ਗਿਆ ਹੈ
ਅੱਜ ਸਵੇਰੇ Chandighar ਦੇ ਸੈਕਟਰ 26 ਸਥਿਤ 2 ਕਲੱਬਾਂ ਦੇ ਬਾਹਰ ਹੋਏ ਧਮਾਕੇ ਦੀ ਜ਼ਿੰਮੇਵਾਰੀ ਗੈਂਗਸਟਰ Goldy Bara ਵੱਲੋਂ ਲਈ ਗਈ ਹੈ। ਇਸ ਲਈ ਗੋਲਡੀ ਬਰਾੜ ਨੇ ਸ਼ੋਸਲ ਮੀਡੀਆ ਤੇ ਇੱਕ ਪੋਸਟ ਪਾਈ ਹੈ। ਜਿਸ ਉਹਨਾਂ ਨੇ ਕਿਹਾ ਕਿ ਇੱਕ ਹੋਰ ਗੈਂਗਸਟਰ ਨਾਲ ਮਿਲਕੇ ਉਹਨੇ ਇਸ ਧਮਾਕੇ ਨੂੰ ਅੰਜ਼ਾਮ ਦਿੱਤਾ ਹੈ।
Post ਵਿਚ ਉਸ ਨੇ ਧਮਾਕੇ ਦਾ ਕਾਰਨ ਪ੍ਰੋਟੈਕਸ਼ਨ ਮਨੀ ਨਾ ਦੇਣਾ ਦੱਸਿਆ ਹੈ। ਧਮਾਕੇ ‘ਚ ਸੇਵਿਲ ਬਾਰ ਐਂਡ ਲੌਂਜ ਅਤੇ ਡੀ’ਓਰਾ ਕਲੱਬ ਦੇ ਬਾਹਰ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ ਮਸ਼ਹੂਰ ਰੈਪਰ ਬਾਦਸ਼ਾਹ ਵੀ ਸੇਵਿਲ ਬਾਰ ਅਤੇ ਲੌਂਜ ਕਲੱਬ ਦੇ ਮਾਲਕਾਂ ‘ਚ ਹਿੱਸੇਦਾਰ ਹਨ।
ਕੰਨ ਖੋਲ੍ਹਣ ਲਈ ਕੀਤੇ ਗਏ ਧਮਾਕੇ- ਪੋਸਟ
Goldy Bara ਦਾ ਹਵਾਲਾ ਦਿੰਦੇ ਹੋਏ ਸੋਸ਼ਲ ਮੀਡੀਆ ਪੋਸਟ ‘ਚ ਲਿਖਿਆ ਗਿਆ ਹੈ- ‘Lawrence Gang ਦੇ ਗੋਲਡੀ ਬਰਾੜ ਅਤੇ Rohit Gondara ਨੇ 2 ਧਮਾਕਿਆਂ ਦੀ ਜ਼ਿੰਮੇਵਾਰੀ ਲਈ ਹੈ। ਇਨ੍ਹਾਂ ਦੋਵਾਂ ਕਲੱਬਾਂ ਦੇ ਮਾਲਕਾਂ ਨੂੰ ਪ੍ਰੋਟੈਕਸ਼ਨ ਮਨੀ ਲਈ ਮੈਸੇਜ ਕੀਤਾ ਗਿਆ ਸੀ।
ਪਰ, ਉਹ ਸਾਡੀ ਕਾਲ ਦੀ ਘੰਟੀ ਨਹੀਂ ਸੁਣ ਸਕੇ। ਕੰਨ ਖੋਲਣ ਲਈ ਇਹ ਧਮਾਕੇ ਕੀਤੇ ਗਏ। ਜੋ ਵੀ ਸਾਡੀਆਂ ਕਾਲਾਂ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ ਉਸਨੂੰ ਸਮਝ ਲੈਣਾ ਚਾਹੀਦਾ ਹੈ ਕਿ ਇਸ ਤੋਂ ਵੱਡਾ ਕੁਝ ਹੋ ਸਕਦਾ ਹੈ।
