Home Desh Punjab ਦੀਆਂ ਮਹਿਲਾਵਾਂ ਦੀ ਹੋਵੇਗੀ ਕੈਂਸਰ ਸਕ੍ਰੀਨਿੰਗ, ਕੈਬਨਿਟ ਮੰਤਰੀ ਬਲਜੀਤ ਕੌਰ ਦਾ... Deshlatest NewsPanjabRajniti Punjab ਦੀਆਂ ਮਹਿਲਾਵਾਂ ਦੀ ਹੋਵੇਗੀ ਕੈਂਸਰ ਸਕ੍ਰੀਨਿੰਗ, ਕੈਬਨਿਟ ਮੰਤਰੀ ਬਲਜੀਤ ਕੌਰ ਦਾ ਐਲਾਨ, ਮੁਕਤਸਰ ਸਾਹਿਬ ਤੋਂ ਹੋਵੇਗੀ ਸ਼ੁਰੂਆਤ By admin - November 29, 2024 35 0 FacebookTwitterPinterestWhatsApp ਇਸ ਦੀ ਸ਼ੁਰੂਆਤ ਮੁਕਤਸਰ ਸਾਹਿਬ ਤੋਂ ਹੋਵੇਗੀ। ਪੰਜਾਬ ਸਰਕਾਰ ਹੁਣ ਮਹਿਲਾਵਾਂ ਤੇ ਲੜਕੀਆਂ ਦੀ ਸਿਹਤ ਤੇ ਰੋਜ਼ਗਾਰ ‘ਤੇ ਧਿਆਨ ਕੇਂਦਰਿਤ ਕਰੇਗੀ। 2 ਦਸੰਬਰ ਨੂੰ ਪੰਜਾਬ ਦੇ ਜ਼ਿਲ੍ਹਿਆਂ ‘ਚ ਕੈਂਪ ਲਗਾਏ ਜਾਣਗੇ, ਜਿੱਥੇ ਮਹਿਲਾਵਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਕੈਂਸਰ ਦੀ ਜਾਂਚ ਵਿਸ਼ੇਸ਼ ਤੌਰ ‘ਤੇ ਕੀਤੀ ਜਾਵੇਗੀ। ਇਸ ਦੀ ਸ਼ੁਰੂਆਤ ਮੁਕਤਸਰ ਸਾਹਿਬ ਤੋਂ ਹੋਵੇਗੀ। ਇਹ ਜਾਣਕਾਰੀ ਪੰਜਾਬ ਦੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਦਿੱਤੀ। ਉਨ੍ਹਾਂ ਨੇ ਕਿਹਾ ਅਪਾਹਜ ਲੋਕ ਵੀ ਇਨ੍ਹਾਂ ਕੈਂਪਸ ਦਾ ਲਾਭ ਚੁੱਕ ਸਕਣਗੇ। ਲੜਕੀਆਂ ਸਮੱਸਿਆਵਾਂ ਦਾ ਹੱਲ ਤੇ ਕੀਤੀ ਜਾਵੇਗੀ ਕਾਊਂਸਲਿੰਗ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਜਦੋਂ ਲੜਕੀਆਂ ਕਿਸ਼ੋਰ ਅਵਸਥਾ ‘ਚ ਹੁੰਦੀਆਂ ਹਨ ਤਾਂ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ, ਉਹ ਇਸ ਦੌਰਾਨ ਇਨ੍ਹਾਂ ਗੱਲਾਂ ਨੂੰ ਆਪਣੇ ਮਾਤਾ-ਪਿਤਾ ਜਾਂ ਅਧਿਆਪਕਾਂ ਨਾਲ ਸਾਂਝਾ ਨਹੀਂ ਕਰਦੀਆਂ। ਉਨ੍ਹਾਂ ਨੂੰ ਇਸ ਦੌਰਾਨ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਲੜਕੀਆਂ ਦੇ ਸ਼ਰੀਰ ‘ਚ ਬਦਲਾਅ ਹੋ ਰਹੇ ਹੁੰਦੇ ਹਨ। ਅਜਿਹੇ ‘ਚ ਇਨ੍ਹਾਂ ਕੈਂਪਸ ‘ਚ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਦੀ ਕਾਊਂਸਲਿੰਗ ਕੀਤੀ ਜਾਵੇਗੀ। ਮਹਿਲਾਵਾਂ ‘ਚ ਅਨੀਮਿਆ ਨੂੰ ਦੂਰ ਕਰਨ ਬਾਰੇ ਵੀ ਜਾਗਰੂਕਤਾ ਪੈਦਾ ਕੀਤਾ ਜਾਵੇਗੀ। ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ ਇਸ ਕੈਂਪ ਦੀ ਖਾਸ ਗੱਲ ਇਹ ਹੈ ਕਿ ਇਸ ‘ਚ ਮਹਿਲਾਵਾਂ ਲਈ ਰੋਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ। ਕੈਂਪ ‘ਚ ਸਿੱਖਿਆ ਵਿਭਾਗ, ਕੌਸ਼ਲ ਵਿਭਾਗ ਤੇ ਕਈ ਹੋਰ ਵਿਭਾਗ ਮਿਲ ਕੇ ਕੰਮ ਕਰਨਗੇ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਲਈ 181 ਹੈਲਪਲਾਈਨ ਨੰਬਰ ਵੀ ਚਲਾਇਆ ਜਾ ਰਿਹਾ ਹੈ। ਇਸ ਨੰਬਰ ‘ਤੇ ਹਰ ਮਹੀਨ ਪੰਜ ਹਜ਼ਾਰ ਤੋਂ ਜ਼ਿਆਦਾ ਸ਼ਿਕਾਇਤਾਂ ਆ ਰਹੀਆਂ ਹਨ। ਇਨ੍ਹਾਂ ਦਾ ਹੱਲ ਕੀਤਾ ਜਾ ਰਿਹਾ ਹੈ।