Home Crime ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਦੇ ਮੈਂਬਰ ਗ੍ਰਿਫ਼ਤਾਰ, Punjab Police ਨੇ...

ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਦੇ ਮੈਂਬਰ ਗ੍ਰਿਫ਼ਤਾਰ, Punjab Police ਨੇ ਕਈ ਹਥਿਆਰ ਕੀਤੇ ਬਰਾਮਦ

31
0

DGP Gaurav Yadav ਨੇ ਦੱਸਿਆ ਕਿ ਪੁਲਿਸ ਨੇ ਇਹ ਕਾਰਵਾਈ Amritsar ਦੇ ਘਰਿੰਡਾ ਅਧੀਨ ਪੈਂਦੇ ਪਿੰਡ ਨੂਰਪੁਰ ਪੱਧਰੀ ਵਿੱਚ ਕੀਤੀ ਹੈ।

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ (ਅੰਮ੍ਰਿਤਸਰ) ਨੇ ਇਕ ਅੰਤਰਰਾਸ਼ਟਰੀ ਗਰੋਹ ਨਾਲ ਜੁੜੇ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਨ੍ਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਉਦੋਂ ਫੜ ਲਿਆ ਜਦੋਂ ਉਹ ਗਾਹਕ ਨੂੰ ਡਿਲੀਵਰੀ ਕਰਨ ਪਹੁੰਚੇ ਸਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ 8 ਆਧੁਨਿਕ ਪਿਸਤੌਲ ਬਰਾਮਦ ਹੋਏ ਹਨ।

DGP Gaurav Yadav ਨੇ ਦੱਸਿਆ ਕਿ ਪੁਲਿਸ ਨੇ ਇਹ ਕਾਰਵਾਈ ਅੰਮ੍ਰਿਤਸਰ ਦੇ ਘਰਿੰਡਾ ਅਧੀਨ ਪੈਂਦੇ ਪਿੰਡ ਨੂਰਪੁਰ ਪੱਧਰੀ ਵਿੱਚ ਕੀਤੀ ਹੈ। ਇੱਥੇ ਦੋ ਮੁਲਜ਼ਮ ਡਿਲੀਵਰੀ ਦੇਣ ਲਈ ਗਾਹਕ ਦੀ ਉਡੀਕ ਕਰ ਰਹੇ ਸਨ।

ਪਰ ਕਾਊਂਟਰ ਇੰਟੈਲੀਜੈਂਸ ਨੂੰ ਇਸ ਬਾਰੇ ਪਹਿਲਾਂ ਹੀ ਸੂਚਨਾ ਮਿਲ ਚੁੱਕੀ ਸੀ। ਜਿਸ ਤੋਂ ਬਾਅਦ ਵਿਉਂਤਬੰਦੀ ਕਰਕੇ ਜਾਲ ਤਿਆਰ ਕੀਤਾ ਗਿਆ।

8 ਆਧੁਨਿਕ ਹਥਿਆਰ ਅਤੇ ਕਾਰਤੂਸ ਬਰਾਮਦ

  • 4 ਆਸਟ੍ਰੀਆ ਦੇ ਬਣੇ ਗਲੋਕ ਪਿਸਤੌਲ

  • 2 ਤੁਰਕੀ ਦੇ ਬਣੇ 9mm ਪਿਸਤੌਲ

  • 2 ਜਿਗਾਨਾ .30 ਬੋਰ ਪਿਸਤੌਲ

  • 10 ਰਾਊਂਡ ਗੋਲੀਆਂ

ਆਰਮਜ਼ ਐਕਟ ਤਹਿਤ ਮਾਮਲਾ ਦਰਜ

Police ਨੇ ਇਹਨਾਂ ਵਿਅਕਤੀਆਂ ਖਿਲਾਫ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ।

ਉਸ ਦੀ ਜਾਂਚ ਚੱਲ ਰਹੀ ਹੈ, ਜਿਸ ਵਿੱਚ ਇਨ੍ਹਾਂ ਪਿੱਛੇ ਨੈੱਟਵਰਕਿੰਗ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਗਿਰੋਹ ਦੇ ਹੋਰ ਮੈਂਬਰਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

Previous articleਸਿਆਸਤ ਛੱਡ, Punjab ਦੀ ਸਾਰ ਲਓ… ਸਿਆਸਤ ਚ ਐਕਟਿਵ ਹੋਏ Sunil Jakhar
Next articleAmritsar ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਹੋਈ ਤੇਜ਼, ਭਾਜਪਾ ਆਗੂ ਨੇ ਜੱਥੇਦਾਰ ਨੂੰ ਸੌਂਪਿਆ ਮੰਗ ਪੱਤਰ

LEAVE A REPLY

Please enter your comment!
Please enter your name here