Home Desh Sri Akal Takht Sahib ਵਿਖੇ ਪੇਸ਼ ਹੋਣ ਲਈ ਅਕਾਲੀ ਆਗੂ ਆਉਣੇ ਸ਼ੁਰੂ

Sri Akal Takht Sahib ਵਿਖੇ ਪੇਸ਼ ਹੋਣ ਲਈ ਅਕਾਲੀ ਆਗੂ ਆਉਣੇ ਸ਼ੁਰੂ

26
0

Sukhbir Badal ਤੇ 17 ਸਾਬਕਾ ਅਕਾਲੀ ਮੰਤਰੀਆਂ ਨੂੰ ਕੀਤਾ ਹੈ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸ਼ੁਰੂ ਹੋਣ ਵਾਲੀ ਹੈ। ਪੇਸ਼ ਹੋਣ ਲਈ ਸਾਬਕਾ ਅਕਾਲੀ ਮੰਤਰੀ ਪੁੱਜਣੇ ਸ਼ੁਰੂ ਹੋ ਗਏ ਹਨ। ਭਾਵੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ 17 ਸਾਬਕਾ ਅਕਾਲੀ ਮੰਤਰੀਆਂ ਤੇ ਮਨਜਿੰਦਰ ਸਿੰਘ ਸਿਰਸਾ ਨੂੰ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ, ਪਰ ਸਵੇਰੇ 10 ਵਜੇ ਹੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਾਬਕਾ ਅਕਾਲੀ ਮੰਤਰੀਆਂ ਦਾ ਇਕੱਠ ਸ਼ੁਰੂ ਹੋ ਗਿਆ ਹੈ | ਸਵੇਰੇ 10.20 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ ਆਪਣੇ ਸਮਰਥਕਾਂ ਦੀ ਹਾਜ਼ਰੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ।
ਬਿਕਰਮ ਸਿੰਘ ਮਜੀਠੀਆ, ਬੀਬੀ ਜਗੀਰ ਕੌਰ, ੫ਰਮਿੰਦਰ ਸਿੰਘ ਢੀਡਸਾ, ਗੁਲਜਾਰ ਸਿੰਘ ਰਣੀਕੇ, ਡਾਕਟਰ ਦਲਜੀਤ ਸਿੰਘ ਚੀਮਾ ਹੀਰਾ ਸਿੰਘ ਗਾਬੜੀਆ, ਮਨਜਿੰਦਰ ਸਿੰਘ ਸਿਰਸਾ ਆਦਿ ਪਹੁੰਚ ਚੁੱਕੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਪਹੁੰਚੇ ਹਨ
Previous articleChampions Trophy 2025 ਨੂੰ ਲੈ ਕੇ ਵਧਿਆ ਵਿਵਾਦ, ਬੋਲੇ Shoaib Akhtar
Next articlePunjab ਤੋਂ Chandigarh ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ Route Plan

LEAVE A REPLY

Please enter your comment!
Please enter your name here