Jalandhar ਦਾ ਮਸ਼ਹੂਰ Kulhad Pizza Couple ਇੱਕ ਵਾਰ ਫਿਰ ਤੋਂ ਚਰਚਾ ਵਿੱਚ ਆ ਗਿਆ ਹੈ।
Jalandhar ਦਾ ਮਸ਼ਹੂਰ Kulhad Pizza Couple ਇੱਕ ਵਾਰ ਫਿਰ ਤੋਂ ਚਰਚਾ ਵਿੱਚ ਆ ਗਿਆ ਹੈ। ਦੱਸ ਦੇਈਏ ਕਿ ਕਈ ਦਿਨਾਂ ਤੋਂ ਇਹ ਜੋੜਾ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੱਖ-ਵੱਖ ਪੋਸਟਾਂ ਸ਼ੇਅਰ ਕਰਦੇ ਹੋਏ ਵਿਖਾਈ ਦੇ ਰਿਹਾ ਹੈ।
ਇਸਦੇ ਨਾਲ ਹੀ ਸਹਿਜ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਨੇ ਇੱਕ-ਦੂਜੇ ਨੂੰ ਇੰਸਟਾਗ੍ਰਾਮ ਤੋਂ ਅਨਫਾਲੋ ਕਰ ਦਿੱਤਾ ਹੈ। ਜਿਸ ਤੋਂ ਬਾਅਦ ਇੰਟਰਨੈੱਟ ਉੱਪਰ ਦੋਹਾਂ ਦੇ ਤਲਾਕ ਨੂੰ ਲੈ ਕਿਆਸਆਰੀਆਂ ਤੇਜ਼ ਹੋ ਗਈਆਂ ਹਨ। ਤੁਸੀ ਵੀ ਵੇਖੋ ਸੋਸ਼ਲ ਮੀਡੀਆ ਹੈਂਡਲ ਉੱਪਰ ਲੋਕਾਂ ਦੇ ਕਮੈਂਟ…
ਦਰਅਸਲ, Kulhad Pizza ਦੀ Gurpreet Kaur ਵੱਲੋਂ ਆਪਣੇ ਇੰਸਟਾਗ੍ਰਾਮ ਹੈਂਡਲ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ਉੱਪਰ ਯੂਜ਼ਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਮਤਲਬ ਤਲਾਕ ਕੰਫਰਮ। ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਪਬਲਿਸਿਟੀ ਸਟੰਟ ਬ੍ਰੋ…
ਜੇਕਰ Kulhad Pizza Couple ਦਾ ਇੰਸਟਾਗ੍ਰਾਮ ਵੇਖਿਆ ਜਾਏ ਤਾਂ ਦੋਵਾਂ ਨੇ ਇੱਕ-ਦੂਜੇ ਨਾਲ ਨਾ ਸਿਰਫ ਵੀਡੀਓ ਸ਼ੇਅਰ ਕਰਨੀ ਬੰਦ ਕਰ ਦਿੱਤੀ ਹੈ। ਸਗੋਂ ਇਸਦੇ ਨਾਲ ਹੀ ਉਨ੍ਹਾਂ ਵੱਲੋਂ ਇੱਕ-ਦੂਜੇ ਨੂੰ ਅਨਫਾਲੋ ਵੀ ਕਰ ਦਿੱਤਾ ਗਿਆ ਹੈ। ਜਿਸ ਨਾਲ ਇੰਟਰਨੈੱਟ ਉੱਪਰ ਤਰਥੱਲੀ ਮੱਚ ਗਈ ਹੈ। ਫਿਲਹਾਲ ਦੋਵਾਂ ਵੱਲੋਂ ਇਹ ਸਭ ਕਿਉਂ ਕੀਤਾ ਜਾ ਰਿਹਾ ਹੈ, ਇਸਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।









