Home Desh Punjab Government ਦਾ ਮਿਸ਼ਨ ਰੋਜ਼ਗਾਰ, CM Mann 485 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ...

Punjab Government ਦਾ ਮਿਸ਼ਨ ਰੋਜ਼ਗਾਰ, CM Mann 485 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

25
0

Punjab Government ਦਾ ਦਾਅਵਾ ਹੈ ਕਿ ਹੁਣ ਤੱਕ ਕੁੱਲ 49940 ਨੌਜਵਾਨਾਂ ਨੂੰ ਨੌਕਰੀ ਦਿੱਤੀ ਗਈ ਹੈ। 

Punjab ਸਰਕਾਰ ਮਿਸ਼ਨ ਰੋਜ਼ਗਾਰ ਤਹਿਤ ਅੱਜ 485 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਵੇਗੀ। ਇਨ੍ਹਾਂ ਸਾਰੇ ਲੋਕਾਂ ਨੂੰ ਸਿਹਤ ਵਿਭਾਗ ਵਿੱਚ ਭਰਤੀ ਕਰਵਾਇਆ ਜਾਵੇਗਾ।

ਮੁੱਖ ਮੰਤਰੀ Bhagwant Maan ਖੁਦ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਦੇ ਲਈ ਪਟਿਆਲਾ ਦੀ Thapar University ਵਿੱਚ ਇੱਕ ਪ੍ਰੋਗਰਾਮ ਕੀਤਾ ਜਾ ਰਿਹਾ ਹੈ। CM ਦੇ ਪ੍ਰੋਗਰਾਮ ਕਾਰਨ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਸਿਹਤ ਵਿਭਾਗ ਵਿੱਚ ਕੀਤਾ ਜਾਵੇਗਾ ਭਰਤੀ

ਦੱਸ ਦਈਏ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਵਿਧਾਨ ਸਭਾ ਉਪ ਚੋਣਾਂ ਲਈ ਚੋਣ ਜ਼ਾਬਤਾ ਸੀ। ਇਸ ਕਾਰਨ ਸਰਕਾਰ ਵੱਲੋਂ ਅਜਿਹੇ ਪ੍ਰੋਗਰਾਮ ਨਹੀਂ ਕਰਵਾਏ ਜਾ ਰਹੇ ਸਨ। ਚੋਣ ਜ਼ਾਬਤਾ ਹਟਦਿਆਂ ਹੀ ਸਰਕਾਰ ਮੁੜ ਸਰਗਰਮ ਹੋ ਗਈ ਹੈ। ਇਸ ਦੌਰਾਨ ਸਿਹਤ ਵਿਭਾਗ ਵਿੱਚ 472 ਨਵ-ਨਿਯੁਕਤ ਨੌਜਵਾਨਾਂ ਨੂੰ ਅਤੇ Prosecution ਅਤੇ Litigation Department ਵਿੱਚ 13 ਲੋਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।

Punjab ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ ਕੁੱਲ 49940 ਨੌਜਵਾਨਾਂ ਨੂੰ ਨੌਕਰੀ ਦਿੱਤੀ ਗਈ ਹੈ। ਹਾਲਾਂਕਿ ਵਿਰੋਧੀ ਵੀ ਇਸ ‘ਤੇ ਸਵਾਲ ਉਠਾਉਂਦੇ ਹਨ। ਹਾਲਾਂਕਿ ਹੁਣ ਸਰਕਾਰ ਨੇ ਪ੍ਰੋਗਰਾਮ ‘ਚ ਕੁਝ ਬਦਲਾਅ ਕੀਤੇ ਹਨ। ਜਿੱਥੇ ਪਹਿਲਾਂ ਸਾਰੇ ਸਮਾਗਮ ਚੰਡੀਗੜ੍ਹ ਵਿੱਚ ਹੀ ਕਰਵਾਏ ਜਾ ਰਹੇ ਸਨ। ਹੁਣ ਜ਼ਿਲ੍ਹਿਆਂ ਵਿੱਚ ਇਨ੍ਹਾਂ ਨੂੰ ਕਰਵਾਉਣ ਲਈ ਕਦਮ ਚੁੱਕੇ ਗਏ ਹਨ।

ਸਰਕਾਰ ਦੇ ਦਾਅਵਾ- ਨੌਜਵਾਨ ਵਿਦੇਸ਼ ਜਾਣ ਤੋਂ ਰੋਕੇ

ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣਾ ਸਰਕਾਰ ਦੀ ਸਭ ਤੋਂ ਵੱਡੀ ਗਾਰੰਟੀ ਹੈ। ਇਹ ਮੁੱਖ ਮੰਤਰੀ ਦਾ Dream Project ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਕਾਰਨ ਨੌਜਵਾਨਾਂ ਨੇ ਵਿਦੇਸ਼ ਜਾਣਾ ਬੰਦ ਕਰ ਦਿੱਤਾ ਸੀ।ਇਸ ਤੋਂ ਇਲਾਵਾ ਸਰਕਾਰ ਵੱਲੋਂ ਲਾਇਬ੍ਰੇਰੀਆਂ ਅਤੇ ਹੋਰ ਕੇਂਦਰ ਵੀ ਬਣਾਏ ਜਾ ਰਹੇ ਹਨ।

Previous articleChandigarh ਦੌਰੇ ‘ਤੇ PM Modi, 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਕਰਨਗੇ ਸਮੀਖਿਆ, Amit Shah ਵੀ ਹੋਣਗੇ ਮੌਜੂਦ
Next articleਕਿਹੜੀਆਂ 10 ਮੰਗਾਂ ‘ਤੇ ਅੜੇ ਕਿਸਾਨ, ਕੀ 7 ਦਿਨਾਂ ‘ਚ ਬਣੇਗੀ ਗੱਲ

LEAVE A REPLY

Please enter your comment!
Please enter your name here