Home Desh Punjab Police ਦੀ ਮੁਸਤੈਦੀ ਨਾਲ ਟਲਿਆ ਹਮਲਾ, Sukhbir Badal ‘ਤੇ ਹਮਲੇ ਦੀ... Deshlatest NewsPanjabRajniti Punjab Police ਦੀ ਮੁਸਤੈਦੀ ਨਾਲ ਟਲਿਆ ਹਮਲਾ, Sukhbir Badal ‘ਤੇ ਹਮਲੇ ਦੀ CM Mannਨੇ ਕੀਤੀ ਨਿੰਦਾ By admin - December 4, 2024 24 0 FacebookTwitterPinterestWhatsApp ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਭੁਗਤਣ ਲਈ ਸੁਖਬੀਰ ਬਾਦਲ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਤਾਇਨਾਤ ਸਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਤੇ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਿਰ ਸਾਹਿਬ ਦੇ ਬਾਹਰ ਜਾਨਲੇਵਾ ਹਮਲਾ ਕੀਤਾ ਗਿਆ। ਹਾਲਾਂਕਿ ਚੰਗੀ ਗੱਲ ਇਹ ਰਹੀ ਕਿ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਸਮਾਂ ਰਹਿੰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ। ਇਸ ਹਮਲੇ ਨੂੰ ਲੈ ਕੇ ਜਿੱਥੇ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ ਤਾਂ ਉੱਥੇ ਹੀ ਇਸ ਹਮਲੇ ਨੂੰ ਜਾਨਲੇਵਾ ਹਮਲੇ ਨੂੰ ਨਕਾਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਏਐਸਆਈ ਜਸਵੀਰ ਸਿੰਘ ਅਤੇ ਪਰਮਿੰਦਰ ਸਿੰਘ ਦੀ ਹਰ ਪਾਸੇ ਸ਼ਲਾਂਘਾ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਹਮਲੇ ਦੀ ਨਿਖੇਦੀ ਕੀਤੀ ਹੈ ਤਾਂ ਨਾਲ ਹੀ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਦੀ ਰੱਜ ਕੇ ਪਿੱਠ ਵੀ ਥਪਥਪਾਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਦਿਆਂ ਲਿੱਖਿਆ -ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਨਾਲ ਹੀ ਉਨ੍ਹਾਂ ਨੇ ਪੁਲਿਸ ਦੀ ਮੁਸਤੈਦੀ ਦੀ ਰੱਜ ਕੇ ਸ਼ਲਾਘਾ ਕੀਤੀ ਹੈ। ਮੁੱਖ ਮੰਤਰੀ ਨੇ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਛੇਤੀ ਤੋਂ ਛੇਤੀ ਉਨ੍ਹਾਂ ਨੂੰ ਰਿਪੋਰਟ ਸੌਂਪੀ ਜਾਵੇ। ਐਸਜੀਪੀਸੀ ਵੀ ਕਰੇਗੀ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਉੱਧਰ, ਇਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਦੋਵੇਂ ਬਹਾਦੁਰ ਮੁਲਾਜ਼ਮਾਂ ਦਾ ਕਮੇਟੀ ਵੱਲੋਂ ਸਨਮਾਨ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਸੁਖਬੀਰ ਬਾਦਲ ਵੱਲੋਂ ਅੱਗੇ ਨਿਭਾਈ ਜਾਣ ਵਾਲੀ ਸੇਵਾ ਦੌਰਾਨ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਖਾਲਿਸਤਾਨੀ ਅੱਤਵਾਦੀ ਹੈ ਮੁਲਜ਼ਮ ਸੁਖਬੀਰ ‘ਤੇ ਗੋਲੀ ਚਲਾਉਣ ਵਾਲੇ ਆਰੋਪੀ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾ ਬਾਬਾ ਨਾਨਕ ਦੇ ਰੂਪ ‘ਚ ਹੋਈ ਹੈ। ਮੁਲਜ਼ਮ ਕੱਟੜਪੰਥੀ ਹੈ ਅਤੇ ਦਲ ਖਾਲਸਾ ਨਾਲ ਸਬੰਧਤ ਹੈ। ਸੂਤਰਾਂ ਮੁਤਾਬਕ ਹਮਲਾਵਰ ਨਰਾਇਣ ਸਿੰਘ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਅੱਤਵਾਦੀ ਵੀ ਰਿਹਾ ਹੈ। ਚੌੜਾ 1984 ਵਿੱਚ ਪਾਕਿਸਤਾਨ ਗਿਆ ਸੀ ਅਤੇ ਅੱਤਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ। ਪਾਕਿਸਤਾਨ ਵਿੱਚ ਰਹਿੰਦਿਆਂ, ਉਸਨੇ ਕਥਿਤ ਤੌਰ ‘ਤੇ ਗੁਰੀਲਾ ਯੁੱਧ ਅਤੇ ਦੇਸ਼ਧ੍ਰੋਹੀ ਸਾਹਿਤ ‘ਤੇ ਇੱਕ ਕਿਤਾਬ ਵੀ ਲਿਖੀ ਹੈ। ਉਹ ਬੁਡੈਲ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਹੈ। ਨਰਾਇਣ ਇਸ ਤੋਂ ਪਹਿਲਾਂ ਪੰਜਾਬ ਦੀ ਜੇਲ੍ਹ ਵਿੱਚ ਸਜ਼ਾ ਕੱਟ ਚੁੱਕਾ ਹੈ।