Home Desh Mohali Airport ’ਤੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਿਤ, CM Mann ਨੇ ਕੀਤਾ... Deshlatest NewsPanjabRajniti Mohali Airport ’ਤੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਿਤ, CM Mann ਨੇ ਕੀਤਾ ਲੋਕ ਅਰਪਣ By admin - December 4, 2024 31 0 FacebookTwitterPinterestWhatsApp Mohali Airport ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਬੁੱਤ ਸਥਾਪਿਤ ਕੀਤਾ ਗਿਆ। ਅੱਜ ਮੁਹਾਲੀ ਏਅਰਪੋਰਟ ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਬੁੱਤ ਸਥਾਪਿਤ ਕੀਤਾ ਗਿਆ। ਇਸ ਬੁੱਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਅਰਪਣ ਕੀਤਾ। 35 ਫੁੱਟ ਉੱਚੇ ਸ਼ਹੀਦ ਭਗਤ ਸਿੰਘ ਦੇ ਇਸ ਬੁੱਤ ਦੀ ਕੀਮਤ ਕਰੀਬ 6.42 ਕਰੋੜ ਹੈ। ਇਸ ਮੌਕੇ ਹਵਾਈ ਅੱਡੇ ‘ਤੇ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਸਰਕਾਰ ਦੇ ਕਈ ਮੰਤਰੀ, ਵਿਧਾਇਕ ਤੇ ਸੰਸਦ ਮੈਂਬਰ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਇਨਸਾਫ਼ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ। ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦੀ ਕੀਤੀ ਸਥਾਪਨਾ Punjab ਸਰਕਾਰ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦੀ ਸਥਾਪਨਾ ਕੀਤੀ ਗਈ ਹੈ, ਜਿੱਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਬੁੱਤ ਲਗਾਇਆ ਗਿਆ ਹੈ। ਇਸ ਪ੍ਰਾਜੈਕਟ ‘ਤੇ ਹਾਰਟੀਕਲਚਰ ਤੇ ਸਿਵਲ ਕੰਮ ਹੋਇਆ ਹੈ। ਇਸ ਦੇ ਨਾਲ ਹੀ ਰਾਤ ਦੇ ਸਮੇਂ ਲਈ ਖ਼ੂਬਸੂਰਤ ਲਾਈਟਾਂ ਦਾ ਵੀ ਪ੍ਰਬੰਧ ਹੈ।