Home Desh Sukhbir Badal ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਚ ਕਰ ਰਹੇ ਸੇਵਾ, ਸੁਰੱਖਿਆ ਦੇ...

Sukhbir Badal ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਚ ਕਰ ਰਹੇ ਸੇਵਾ, ਸੁਰੱਖਿਆ ਦੇ ਪੁਖਤਾ ਇੰਤਜ਼ਾਮ

25
0

ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ‘ਚ ਵਾਪਰੀ ਗੋਲੀ ਦੀ ਘਟਨਾ ਤੋਂ ਬਾਅਦ ਵੀ ਸੁਖਬੀਰ ਸਿੰਘ ਬਾਦਲ ਦੀ ਸਜ਼ਾ ‘ਚ ਕੋਈ ਬਦਲਾਅ ਨਹੀਂ ਕੀਤਾ

ਸ੍ਰੀ ਦਰਬਾਰ ਸਾਹਿਬ ਦੀ ਤਰ੍ਹਾਂ ਸੁਖਬੀਰ ਬਾਦਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਗਲੇ ਵਿੱਚ ਤਖਤੀ ਲੈ ਕੇ ਸੇਵਾਦਾਰ ਦਾ ਚੋਲਾ ਪਾ ਕੇ ਅਤੇ ਹੱਥਾਂ ਵਿੱਚ ਬਰਛਾ ਫੜਕੇ ਸੇਵਾ ਨਿਭਾਈ। ਹਾਲਾਂਕਿ ਕੱਲ੍ਹ ਦੀ ਘਟਨ ਤੋਂ ਬਾਅਦ ਪੰਜਾਬ ਪੁਲਿਸ ਨੇ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ਦੇ ਆਲੇ ਦੁਆਲੇ ਤਿੰਨ ਪਰਤਾਂ ਦੀ ਸੁਰੱਖਿਆ ਲਗਾਈ ਹੈ।

ਇਸ ਸੁਰੱਖਿਆ ਘੇਰੇ ਵਿੱਚ ਦੋ ਐਸਪੀ ਰੈਂਕ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸੁਰੱਖਿਆ ਲਿਹਾਜੇ ਦੇ ਨਾਲ ਸੁਖਬੀਰ ਬਾਦਲ ਦੇ ਆਲੇ-ਦੁਆਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੀ ਤਾਇਨਾਤ ਕੀਤੀ ਜਾਵੇਗੀ।

ਜਲਦ ਅਸਤੀਫੇ ਕਰ ਲਏ ਜਾਣਗੇ ਪ੍ਰਵਾਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਪਹਿਲਾਂ ਹੀ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਅਜੇ ਤੱਕ ਸੁਖਬੀਰ ਬਾਦਲ ਦਾ ਅਸਤੀਫਾ ਪ੍ਰਵਾਨ ਨਹੀਂ ਹੋਇਆ ਹੈ। ਉਨ੍ਹਾਂ ਦੇ ਅਸਤੀਫੇ ਤੋਂ ਪਹਿਲਾਂ ਕਈ ਹੋਰ ਅਸਤੀਫੇ ਵੀ ਪੈਂਡਿੰਗ ਹਨ। ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ 2 ਦਸੰਬਰ ਨੂੰ ਫੈਸਲੇ ਵਾਲੇ ਦਿਨ ਕਿਹਾ ਸੀ ਕਿ ਜੇਕਰ ਅਕਲ ਤਖ਼ਤ ਚਾਹੇ ਤਾਂ 50 ਸ਼੍ਰੋਮਣੀ ਅਕਾਲੀ ਦਲ ਬਣਾ ਸਕਦਾ ਹੈ ਪਰ 100 ਅਕਾਲੀ ਦਲ ਮਿਲ ਕੇ ਵੀ ਸ੍ਰੀ ਅਕਾਲ ਤਖ਼ਤ ਨਹੀਂ ਬਣਾ ਸਕਦੇ।

ਕਾਲੀ ਦਲ ਨੂੰ ਅਸਤੀਫੇ ਪ੍ਰਵਾਨ ਕਰਨ ਦਾ ਸਮਾਂ ਮਿਲਿਆ
ਸ੍ਰੀ ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰਨੀ ਨੂੰ ਪੈਂਡਿੰਗ ਅਸਤੀਫ਼ੇ ਪ੍ਰਵਾਨ ਕਰਕੇ 5 ਦਸੰਬਰ ਤੱਕ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਗਏ ਸਨ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਵੇਲੇ ਹਰ ਕੋਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਸਜ਼ਾ ਨੂੰ ਪੂਰਾ ਕਰਨ ਵਿੱਚ ਰੁੱਝਿਆ ਹੋਇਆ ਹੈ। ਇਸੇ ਕਾਰਨ ਅਕਾਲੀ ਦਲ ਨੇ ਅਸਤੀਫੇ ਸਵੀਕਾਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਮਾਂ ਮੰਗਿਆ ਹੈ। ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ।
ਸਜ਼ਾ ਪੂਰੀ ਕਰਨ ਤੋਂ ਬਾਅਦ ਕਰਨੀ ਪਵੇਗੀ ਸੇਵਾ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਨੇ ਆਪਣੀ ਦੋ ਦਿਨ ਦੀ ਸਜ਼ਾ ਪੂਰੀ ਕਰ ਲਈ ਹੈ। ਇਸ ਤੋਂ ਬਾਅਦ ਅੱਜ ਉਹ ਤੀਜੇ ਦਿਨ ਸ੍ਰੀ ਕੇਸਗੜ੍ਹ ਸਾਹਿਬ ਪਹੁੰਚ ਰਹੇ ਹਨ। ਜਿੱਥੇ ਉਹ ਪਹਿਰੇਦਾਰ ਦੀ ਸੇਵਾ ਨਿਭਾਉਣਗੇ। ਅੱਜ ਸੁਖਬੀਰ ਸਿੰਘ ਬਾਦਲ ਸਣੇ ਹੋਰ ਅਕਾਲੀ ਆਗੂ ਵੀ ਸੇਵਾ ਕਰਨਗੇ।
Previous articleਭਲਕੇ Shambhu ਤੋਂ Delhi ਕੂਚ ਕਰਨਗੇ ਕਿਸਾਨ, Haryana Police ਨੇ ਧਾਰਾ 144 ਦੇ ਨੋਟਿਸ ਚਿਪਕਾਏ
Next articleBangladesh ‘ਚ ਹਿੰਦੂਆਂ ਖ਼ਿਲਾਫ਼ ਨਹੀਂ ਰੁੱਕ ਰਹੀ ਹਿੰਸਾ, 200 ਪਰਿਵਾਰਾਂ ਨੂੰ ਛੱਡਣਾ ਪਿਆ ਘਰ

LEAVE A REPLY

Please enter your comment!
Please enter your name here