Home Desh Bangladesh ‘ਚ ਹਿੰਦੂਆਂ ਖ਼ਿਲਾਫ਼ ਨਹੀਂ ਰੁੱਕ ਰਹੀ ਹਿੰਸਾ, 200 ਪਰਿਵਾਰਾਂ ਨੂੰ ਛੱਡਣਾ...

Bangladesh ‘ਚ ਹਿੰਦੂਆਂ ਖ਼ਿਲਾਫ਼ ਨਹੀਂ ਰੁੱਕ ਰਹੀ ਹਿੰਸਾ, 200 ਪਰਿਵਾਰਾਂ ਨੂੰ ਛੱਡਣਾ ਪਿਆ ਘਰ

26
0

Bangladesh ਦੇ ਰਾਸ਼ਟਰੀ ਝੰਡੇ ‘ਤੇ ਭਗਵਾ ਝੰਡਾ ਲਹਿਰਾਉਣ ਦੀ ਘਟਨਾ ਤੋਂ ਬਾਅਦ ਚਟਗਾਂਵ ‘ਚ ਹਿੰਸਾ ਹੋਈ ਸੀ।

ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਯੂਨਸ ਸਰਕਾਰ ਦੇ ਦਾਅਵਿਆਂ ਬਾਵਜੂਦ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕੱਟੜਪੰਥੀਆਂ ਦੀ ਭੀੜ ਨੇ ਸੁਮਨਗੰਜ ਜ਼ਿਲ੍ਹੇ ਵਿਚ ਹਿੰਦੂਆਂ ਦੇ ਘਰਾਂ ‘ਤੇ ਹਮਲਾ ਕਰ ਦਿੱਤਾ।
ਭੀੜ ਨੇ ਕੀਤਾ ਹਮਲਾ
    • ਕੱਲ੍ਹ ਭੀੜ ਨੇ ਹਿੰਦੂਆਂ ਦੇ ਘਰਾਂ ‘ਤੇ ਹਮਲਾ ਕਰ ਦਿੱਤਾ ਸੀ। ਇਹ ਹਿੰਸਾ ਇੱਕ ਹਿੰਦੂ ਨੌਜਵਾਨ ਵੱਲੋਂ ਫੇਸਬੁੱਕ ਪੋਸਟ ਵਿੱਈਸ਼ਨਿੰਦਾ ਦਾ ਦੋਸ਼ ਲਾਏ ਜਾਣ ਤੋਂ ਬਾਅਦ ਹੋਈ ਸੀ।
    • ਬੇਕਾਬੂ ਭੀੜ ਨੇ 100 ਤੋਂ ਵੱਧ ਹਿੰਦੂਆਂ ਦੇ ਘਰਾਂ ਦੀ ਭੰਨਤੋੜ ਕੀਤੀ। ਘਰਾਂ ਵਿੱਚ ਬਣੇ ਧਾਰਮਿਕ ਸਥਾਨ ਵੀ ਨਹੀਂ ਛੱਡੇ ਗਏ। ਟਾਈਮ ਆਫ ਇੰਡੀਆ ਦੀ ਰਿਪੋਰਟ ਮੁਤਾਬਕ ਹਾਲ ਹੀ ਵਿੱਚ 200 ਤੋਂ ਵੱਧ ਹਿੰਦੂ ਪਰਿਵਾਰ ਹਿਜਰਤ ਕਰ ਚੁੱਕੇ ਹਨ।
    • ਇਲਜ਼ਾਮਾਂ ਤੋਂ ਬਾਅਦ ਪੁਲਿਸ ਨੇ ਆਕਾਸ਼ ਦਾਸ (20) ਨੂੰ ਸੁਮਨਗੰਜ ਦੇ ਮੰਗਲਾਰਗਾਂਵ ਤੋਂ ਈਸ਼ਨਿੰਦਾ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।
ਸ਼ੇਖ ਹਸੀਨਾ ਦਾ ਪਹਿਲਾਂ ਬਿਆਨ
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਪਹਿਲੀ ਵਾਰ ਜਨਤਕ ਸੰਬੋਧਨ ਕੀਤਾ ਤੇ ਯੂਨਸ ਸਰਕਾਰ ‘ਤੇ ਘੱਟ ਗਿਣਤੀਆਂ ਖ਼ਾਸ ਕਰ ਕੇ ਹਿੰਦੂਆਂ ਦੀ ਜਾਣਬੁੱਝ ਕੇ ਨਸਲਕੁਸ਼ੀ ਕਰਨ ਦਾ ਦੋਸ਼ ਲਾਇਆ।
ਉਸ ਨੇ ਕਿਹਾ ਕਿ ਯੂਨਸ ਸਰਕਾਰ ਮੈਨੂੰ ਤੇ ਮੇਰੀ ਭੈਣ ਰੇਹਾਨਾ ਨੂੰ ਮਾਰਨਾ ਚਾਹੁੰਦੀ ਹੈ। ਬੰਗਲਾਦੇਸ਼ ਦੇ ਜਿੱਤ ਦਿਵਸ ‘ਤੇ ਨਿਊਯਾਰਕ ‘ਚ ਇਕ ਪ੍ਰੋਗਰਾਮ ‘ਚ ਆਪਣੇ ਵਰਚੁਅਲ ਸੰਬੋਧਨ ‘ਚ ਹਸੀਨਾ ਨੇ ਕਿਹਾ ਕਿ ਮੈਂ ਲੋਕਾਂ ਦੀ ਜਾਨ ਬਚਾਉਣ ਲਈ ਬੰਗਲਾਦੇਸ਼ ਛੱਡਣ ਦਾ ਫੈਸਲਾ ਕੀਤਾ ਸੀ, ਨਾ ਕਿ ਆਪਣੀ ਜਾਨ ਬਚਾਉਣ ਲਈ।
ਹਿੰਦੂ ਘੱਟ ਗਿਣਤੀਆਂ ਦੀ ਸੁਰੱਖਿਆ
ਦੂਜੇ ਪਾਸੇ ਅਮਰੀਕੀ ਕਾਂਗਰਸ ਮੈਂਬਰ ਬ੍ਰੈਡ ਸ਼ਰਮਨ ਨੇ ਇੱਕ ਬਿਆਨ ਜਾਰੀ ਕਰ ਕੇ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੂੰ ਹਿੰਦੂ ਘੱਟ ਗਿਣਤੀ ਦੀ ਸੁਰੱਖਿਆ ਕਰਨ ਤੇ ਹਿੰਦੂਆਂ ਤੇ ਘੱਟ ਗਿਣਤੀ ਭਾਈਚਾਰਿਆਂ ਦੁਆਰਾ ਹਾਲ ਦੇ ਹਮਲਿਆਂ ਤੇ ਅਤਿਆਚਾਰਾਂ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ ਹੱਲ ਕਰਨ ਲਈ ਕਿਹਾ ਹੈ।
ਸ਼ਰਮਨ ਨੇ ਮੌਜੂਦਾ ਪ੍ਰਸ਼ਾਸਨ ਨੂੰ ਹਿੰਦੂ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੀ ਹਿੰਸਾ ਵਿਰੁੱਧ ਕਾਰਵਾਈ ਕਰਨ ਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਗਵਾਈ ਦਿਖਾਉਣ ਦੀ ਅਪੀਲ ਕੀਤੀ।
ਉਸ ਨੇ ਕਿਹਾ, “ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੀ ਆਪਣੀ ਹਿੰਦੂ ਘੱਟ ਗਿਣਤੀ ਦੀ ਰੱਖਿਆ ਕਰਨ ਤੇ ਹਾਲ ਦੇ ਹਮਲਿਆਂ ਤੇ ਅਤਿਆਚਾਰ ਦੇ ਮੱਦੇਨਜ਼ਰ ਹਜ਼ਾਰਾਂ ਘੱਟ ਗਿਣਤੀ ਹਿੰਦੂਆਂ ਦੇ ਵਿਰੋਧ ਪ੍ਰਦਰਸ਼ਨਾਂ ਨੂੰ ਅਰਥਪੂਰਨ ਢੰਗ ਨਾਲ ਹੱਲ ਕਰਨ ਦੀ ਪੂਰੀ ਜ਼ਿੰਮੇਵਾਰੀ ਹੈ।”
ਜ਼ਿਕਰਯੋਗ ਹੈ ਕਿ 25 ਅਕਤੂਬਰ ਨੂੰ ਬੰਗਲਾਦੇਸ਼ ਦੇ ਰਾਸ਼ਟਰੀ ਝੰਡੇ ‘ਤੇ ਭਗਵਾ ਝੰਡਾ ਲਹਿਰਾਉਣ ਦੀ ਘਟਨਾ ਤੋਂ ਬਾਅਦ ਚਟਗਾਂਵ ‘ਚ ਹਿੰਸਾ ਹੋਈ ਸੀ। ਪੁਜਾਰੀ ਚਿਨਮੋਏ ਕ੍ਰਿਸ਼ਨ ਦਾਸ ਨੂੰ ਇਸ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ।
Previous articleSukhbir Badal ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਚ ਕਰ ਰਹੇ ਸੇਵਾ, ਸੁਰੱਖਿਆ ਦੇ ਪੁਖਤਾ ਇੰਤਜ਼ਾਮ
Next articleਵਿਆਹ ਦੇ ਬੰਧਨ ‘ਚ ਬੱਝੇ Sobhita ਤੇ ਨਾਗਾ ਚੈਤੰਨਿਆ, wedding look ਇੰਨਾ ਖਾਸ ਹੈ ਕਿ ਤਾਰੀਫ਼ ਕਰਦੇ ਨਹੀਂ ਥੱਕੇ ਰਹੇ ਪ੍ਰਸ਼ੰਸਕ

LEAVE A REPLY

Please enter your comment!
Please enter your name here