Home Desh Sukhbir Badal ਅੱਜ Fatehgarh Sahib ‘ਚ ਨਿਭਾ ਰਹੇ ਸੇਵਾ, ਅਕਾਲ ਤਖ਼ਤ... Deshlatest NewsPanjabRajniti Sukhbir Badal ਅੱਜ Fatehgarh Sahib ‘ਚ ਨਿਭਾ ਰਹੇ ਸੇਵਾ, ਅਕਾਲ ਤਖ਼ਤ ਨੇ ਲਗਾਈ ਹੈ ਤਨਖਾਹ By admin - December 7, 2024 27 0 FacebookTwitterPinterestWhatsApp ਸ੍ਰੀ ਅਕਾਤ ਤਖ਼ਤ ਸਾਹਿਬ ਵੱਲੋਂ Sukhbir Badal ਨੂੰ ਸੁਣਾਈ ਸਜ਼ਾ ਦਾ ਅੱਜ ਪੰਜਵਾਂ ਦਿਨ ਹੈ। ਸ੍ਰੀ ਅਕਾਤ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸੁਣਾਈ ਸਜ਼ਾ ਦਾ ਅੱਜ ਪੰਜਵਾਂ ਦਿਨ ਹੈ। ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਸੁਖਬੀਰ ਸਿੰਘ ਬਾਦਲ ਅੱਜ ਪਹਿਰੇਦਾਰ ਦਾ ਚੋਲਾ ਪਾ ਕੇ ਹੱਥ ਵਿੱਚ ਬਰਛਾ ਫੜ ਕੇ ਸੇਵਾ ਨਿਭਾ ਰਹੇ ਹਨ। ਇੱਕ ਘੰਟਾ ਸੇਵਾ ਨਿਭਾਉਣ ਤੋਂ ਬਾਅਦ ਉਹ ਸਿਮਰਨ ਕਰਨਗੇ। ਇਸ ਤੋਂ ਬਾਅਦ ਉਹ ਲੰਗਰ ਹਾਲ ਵਿੱਚ ਝੂਠੇ ਭਾਂਡੀਆਂ ਦੀ ਸਫਾਈ ਦੀ ਸੇਵਾ ਵੀ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਆਗੂ ਵੀ ਸੇਵਾ ਕਰਦੇ ਨਜ਼ਰ ਆ ਰਹੇ ਹਨ। 4 ਦਸੰਬਰ ਨੂੰ ਦਰਬਾਰ ਸਾਹਿਬ ਵਿਖੇ ਹੋਏ ਸੁਖਬੀਰ ਬਦਾਲ ਦੇ ਹਮਲੇ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ। ਪੰਜਾਬ ਪੁਲਿਸ ਨੇ ਨਾਲ ਨਾਲ ਐਸਜੀਪੀਸੀ ਦੀ ਟਾਸਕ ਫੋਰਸ ਵੀ ਉਨ੍ਹਾਂ ਦੀ ਸੁਰੱਖਿਆ ਵਿੱਚ ਤੈਨਾਤ ਹੈ। ਇਸ ਦੌਰਾਨ ਅਕਾਲੀ ਆਗੂਆਂ ਵੱਲੋਂ ਵੀ ਉਨ੍ਹਾਂ ਦੀ ਸੁਰੱਖਿਆ ਕੀਤੀ ਜਾ ਰਹੀ ਹੈ। ਜਾਣੋ ਹੋਰ ਕਿਹੜੇ ਆਗੂਆਂ ਨੂੰ ਸੁਣਾਈ ਸਜ਼ਾ ਇਹ ਸਜ਼ਾ ਸੁਖਦੇਵ ਸਿੰਘ ਢੀਂਡਸਾ ਨੂੰ ਵੀ ਦਿੱਤੀ ਗਈ ਹੈ। ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ‘ਤੇ ਧਾਰਮਿਕ ਸਮਾਗਮਾਂ ‘ਚ ਬੋਲਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਦਲਜੀਤ ਚੀਮਾ, ਗੁਲਜ਼ਾਰ ਸਿੰਘ ਰਣੀਕੇ ਨੂੰ ਸੰਗਤਾਂ ਲਈ ਬਣੇ ਬਾਥਰੂਮਾਂ ਦੀ ਸਫ਼ਾਈ ਕਰਨ ਦੇ ਆਦੇਸ਼ ਦਿੱਤੇ ਗਏ | ਇਸ਼ਨਾਨ ਕਰਨ ਉਪਰੰਤ ਲੰਗਰ ਹਾਲ ਵਿਚ 1 ਘੰਟਾ ਬਰਤਨ ਸਾਫ਼ ਕਰਨ, 1 ਘੰਟਾ ਕੀਰਤਨ ਸਰਵਣ ਕਰਨ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਦੇ ਆਦੇਸ਼ ਵੀ ਦਿੱਤੇ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੂਰਾ ਅਧਿਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਭ ਤੋਂ ਵੱਡੀ ਧਾਰਮਿਕ ਸੰਸਥਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਸਾਹਿਬ ਨੇ 1609 ਵਿੱਚ ਕੀਤੀ ਸੀ। ਸੰਸਥਾ ਕੋਲ ਇੰਨੀ ਤਾਕਤ ਹੈ ਕਿ ਸਾਰੇ ਸਿੱਖਾਂ ਨੂੰ ਇਸ ਦੇ ਫੈਸਲਿਆਂ ਨੂੰ ਮੰਨਣਾ ਪੈਂਦਾ ਹੈ। ਚਾਹੇ ਉਹ ਨੇਤਾ ਹੋਵੇ ਜਾਂ ਅਦਾਕਾਰ। ਸਰਕਾਰ ਵੀ ਸ੍ਰੀ ਅਕਾਲ ਤਖਤ ਸਾਹਿਬ ਦਾ ਵਿਰੋਧ ਨਹੀਂ ਕਰਦੀ। ਹਾਲਾਂਕਿ ਇਹ ਫੈਸਲਾ ਸਿਰਫ ਸਿੱਖਾਂ ਤੇ ਲਾਗੂ ਹੁੰਦਾ ਹੈ।