ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਹੀ ਸਿਆਸੀ ਹਲਚਲ ਤੇਜ਼ ਹੋ ਗਈ ਹੈ।
ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਹੀ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 20 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਮਨੀਸ਼ ਸਿਸੋਦੀਆ ਦੀ ਸੀਟ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ ਵੀ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਹਨ।
ਆਮ ਆਦਮੀ ਪਾਰਟੀ ਦੇ ਦਿੱਗਜ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹੁਣ ਤੱਕ ਪਟਪੜਗੰਜ ਵਿਧਾਨ ਸਭਾ ਸੀਟ ਤੋਂ ਚੋਣ ਲੜਦੇ ਆ ਰਹੇ ਹਨ ਪਰ ਇਸ ਵਾਰ ਉਨ੍ਹਾਂ ਦੀ ਸੀਟ ਬਦਲ ਕੇ ਪਾਰਟੀ ਨੇ ਉਨ੍ਹਾਂ ਨੂੰ ਜੰਗਪੁਰਾ ਸੀਟ ਤੋਂ ਮੈਦਾਨ ਵਿੱਚ ਉਤਾਰਿਆ ਹੈ। ਪਾਰਟੀ ਨੇ ਕੁਝ ਦਿਨ ਪਹਿਲਾਂ ਆਪਣੇ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਵਾਰ ਪਹਿਲੀ ਲਿਸਟ ਦੇ ਮੁਕਾਬਲੇ ਜ਼ਿਆਦਾ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

‘ਆਪ’ ਦੀ ਦੂਜੀ ਲਿਸਟ ‘ਚ 20 ਉਮੀਦਵਾਰਾਂ ਦੇ ਨਾਂ
ਪਟਪੜਗੰਜ ਸੀਟ ਤੋਂ ਅਵਧ ਓਝਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸਿਸੋਦੀਆ ਤੋਂ ਇਲਾਵਾ ‘ਆਪ’ ਨੇ ਮੁਸਤਫਾਬਾਦ ਤੋਂ ਆਦਿਲ ਅਹਿਮਦ ਖਾਨ ਨੂੰ ਟਿਕਟ ਦਿੱਤੀ ਹੈ। ਜਦਕਿ ਰਾਖੀ ਬਿਰਲਾਨ ਨੂੰ ਮਾਦੀਪੁਰ ਸੀਟ, ਪ੍ਰਵੀਨ ਕੁਮਾਰ ਨੂੰ ਜਨਕਪੁਰੀ, ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੂੰ ਸ਼ਾਹਦਰਾ, ਨਵੀਨ ਚੌਧਰੀ ਗਾਂਧੀਨਗਰ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਹਾਲਾਂਕਿ ਮੌਜੂਦਾ ਵਿਧਾਇਕ ਹਾਜੀ ਯੂਨਸ ਦੀ ਟਿਕਟ ਰੱਦ ਕਰ ਦਿੱਤੀ ਗਈ ਹੈ।


![Kejriwal-Sisodia-2[1]](https://punjabprotv.com/Punjabi/wp-content/uploads/2024/12/Kejriwal-Sisodia-21-640x360.jpg)






