Home Desh Kuldeep Singh Dhillon ਨੇ ਚੁੱਕੀ ਵਿਧਾਇਕ ਵਜੋਂ ਸੁਹੰ, ਕਈ Senior ਆਗੂ ਰਹੇ... Deshlatest NewsPanjabRajniti Kuldeep Singh Dhillon ਨੇ ਚੁੱਕੀ ਵਿਧਾਇਕ ਵਜੋਂ ਸੁਹੰ, ਕਈ Senior ਆਗੂ ਰਹੇ ਮੌਜ਼ੂਦ By admin - December 9, 2024 22 0 FacebookTwitterPinterestWhatsApp ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਹੋਰ ਸੀਨੀਅਰ ਆਗੂ ਮੌਜ਼ੂਦ ਸਨ। ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸੋਮਵਾਰ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਸਹੁੰ ਚੁਕਾਈ ਹੈ। ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਹੋਰ ਸੀਨੀਅਰ ਆਗੂ ਮੌਜ਼ੂਦ ਸਨ। ਇਸ ਤੋਂ ਪਹਿਲਾਂ ਤਿੰਨ ਹੋਰ ਸੀਟਾਂ ‘ਤੇ ਉਪ ਚੋਣ ਜਿੱਤਣ ਵਾਲੇ ਵਿਧਾਇਕਾਂ ਨੇ 2 ਨੂੰ ਸਹੁੰ ਚੁੱਕੀ ਸੀ। ਉਸ ਸਮੇਂ ਉਹ ਸਹੁੰ ਚੁੱਕਣ ਤੋਂ ਰਹਿ ਗਏ ਸਨ। ਉਨ੍ਹਾਂ ਕਿਹਾ ਸੀ ਕਿ ਇਸ ਸਬੰਧੀ ਉਨ੍ਹਾਂ ਨੂੰ ਕੋਈ ਸੱਦਾ ਪੱਤਰ ਨਹੀਂ ਮਿਲਿਆ ਹੈ। ਕਾਂਗਰਸ ਨੇ 4 ਵਿੱਚੋਂ ਇੱਕ ਸੀਟ ਜਿੱਤੀ ਪੰਜਾਬ ਦੀਆਂ ਚਾਰ ਸੀਟਾਂ ‘ਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਹੋਈਆਂ ਸਨ। ਇਨ੍ਹਾਂ ‘ਚੋਂ ਬਰਨਾਲਾ ਨੂੰ ਛੱਡ ਕੇ ਤਿੰਨੋਂ ਸੀਟਾਂ AAP ਨੇ ਜਿੱਤ ਹਾਸਲ ਕੀਤੀ ਸੀ। ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਇੰਸ਼ਾਕ ਚੱਬੇਵਾਲ ਜਿੱਤ ਸਨ। ਡਾ. ਇੰਸ਼ਾਕ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੇ ਬੇਟੇ ਹਨ। ਇਨ੍ਹਾਂ ਸਾਰੀਆਂ ਸੀਟਾਂ ‘ਤੇ ਚੋਣਾਂ ਇਸ ਲਈ ਕਰਵਾਈਆਂ ਗਈਆਂ ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਸੰਸਦ ਮੈਂਬਰ ਵਜੋਂ ਚੁਣੇ ਗਏ ਸਨ। ਉਨ੍ਹਾਂ ਆਪਣਾ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਵੀ ਸੌਂਪ ਦਿੱਤਾ ਸੀ। ਨਹੀਂ ਮਿਲਿਆ ਸੀ ਸੱਦਾ: ਕਾਲਾ ਢਿੱਲੋਂ ਬਰਨਾਲਾ ਤੋਂ ਨਵੇਂ ਚੁਣੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਸਬੰਧੀ ਵਿਧਾਨ ਸਭਾ ਦਫ਼ਤਰ ਜਾਂ ਉਨ੍ਹਾਂ ਦੇ ਸੀਐਲਪੀ ਆਗੂ ਵੱਲੋਂ ਕੋਈ ਸੁਨੇਹਾ ਨਹੀਂ ਮਿਲਿਆ। ਇਹ ਜਾਣਕਾਰੀ ਉਨ੍ਹਾਂ ਨੂੰ ਮੀਡੀਆ ਤੋਂ ਹੀ ਮਿਲੀ। ਉਨ੍ਹਾਂ ਨੂੰ 4 ਦਸੰਬਰ ਨੂੰ ਸਵੇਰੇ 11.30 ਵਜੇ ਕਾਂਗਰਸ ਦੇ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਦਫ਼ਤਰ ਤੋਂ ਸਹੁੰ ਚੁੱਕ ਸਮਾਗਮ ਲਈ ਸੱਦਾ ਪੱਤਰ ਮਿਲਿਆ ਹੈ ਅਤੇ ਉਹ ਉਸ ਦਿਨ ਆਪਣੇ ਸਾਥੀਆਂ ਨਾਲ ਜਾ ਰਹੇ ਹਨ।