Home Desh Sukhbir Badal ਸਮੇਤ ਹੋਰ ਮੁੱਦਿਆ ‘ਤੇ ਹੋਈ SGPC ਦੀ ਮੀਟਿੰਗ ਖਤਮ, ਨਰਾਇਣ...

Sukhbir Badal ਸਮੇਤ ਹੋਰ ਮੁੱਦਿਆ ‘ਤੇ ਹੋਈ SGPC ਦੀ ਮੀਟਿੰਗ ਖਤਮ, ਨਰਾਇਣ ਸਿੰਘ ਚੌੜਾ ਨੂੰ ਪੰਥ ਚੋਂ ਝੋਕਣ ਦੀ ਮੰਗ

23
0

ਪ੍ਰਧਾਨ ਧਾਮੀ ਨੇ ਕਿਹਾ ਕਿ ਚਾਰ ਦਸੰਬਰ ਨੂੰ ਵਾਪਰੀ ਘਟਨਾ ਤੋਂ ਬਾਅਦ ਜਿਸ ਤਰੀਕੇ ਦੀ ਕਾਰਗੁਜ਼ਾਰੀ ਸਾਹਮਣੇ ਆਈ ਹੈ

ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ‘ਤੇ ਹੋਏ ਹਮਲੇ ਤੋਂ ਬਾਅਦ ਐਸਜੀਪੀਸੀ ਵੱਲੋਂ ਅੱਜ ਅੰਤਰਿਮ ਕਮੇਟੀ ਦੀ ਮੀਟਿੰਗ ਰੱਖੀ ਗਈ ਸੀ। ਇਸ ਵਿੱਚ ਸੁਖਬੀਰ ਬਾਦਲ ਦੇ ਉੱਪਰ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੋੜੇ ਨੂੰ ਲੈ ਕੇ ਅੰਤਰਿਗ ਕਮੇਟੀ ਦੀ ਬੈਠਕ ਕੀਤੀ ਗਈ। ਇਸ ਮੀਟਿੰਗ ‘ਚ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਨਰਾਇਣ ਚੌੜਾ ਨੂੰ ਪੰਥ ਚੋ ਛੇਕਣ ਦੀ ਮੰਗ ਕੀਤੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨੂੰ ਦੱਸਿਆ ਕਿ 4 ਦਸੰਬਰ ਨੂੰ ਸ਼੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰ ਰਹੇ ਸੁਖਬੀਰ ਬਾਦਲ ਦੇ ਉੱਪਰ ਨਰਾਇਣ ਸਿੰਘ ਚੋੜਾ ਨਾਮ ਦੇ ਵਿਅਕਤੀ ਵੱਲੋਂ ਜੋ ਹਮਲਾ ਕੀਤਾ ਗਿਆ ਉਹ ਅਤੀ ਨਿੰਦਣਯੋਗ ਹੈ। ਇਸ ਦੇ ਨਾਲ ਹੀ ਜੋ ਨਰਾਇਣ ਸਿੰਘ ਚੋੜਾ ਨੇ ਗੋਲੀ ਚਲਾਈ ਹੈ। ਉਹ ਗੋਲੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੀ ਦੀਵਾਰ ਨੂੰ ਜਾ ਲੱਗੀ ਹੈ। ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹਾਂ, ਜਿਸ ਸਬੰਧ ਵਿੱਚ ਐਸਜੀਪੀਸੀ ਦੀ ਅੰਤਰਿਮ ਕਮੇਟੀ ਦੇ ਇੱਕ ਵਫਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੋਣਾਂ ਨਾਲ ਮੁਲਾਕਾਤ ਕਰਕੇ ਨਰਾਇਣ ਸਿੰਘ ਚੌੜਾ ਨੂੰ ਪੰਥ ਚੋਂ ਛੇਕਣ ਦੀ ਮੰਗ ਕੀਤੀ ਹੈ।
ਪ੍ਰਧਾਨ ਧਾਮੀ ਨੇ ਕਿਹਾ ਕਿ ਚਾਰ ਦਸੰਬਰ ਨੂੰ ਵਾਪਰੀ ਘਟਨਾ ਤੋਂ ਬਾਅਦ ਜਿਸ ਤਰੀਕੇ ਦੀ ਕਾਰਗੁਜ਼ਾਰੀ ਸਾਹਮਣੇ ਆਈ ਹੈ, ਉਸ ‘ਤੇ ਪੁਲਿਸ ਦੀ ਕਾਰਗੁਜ਼ਾਰੀ ਦੇ ਉੱਪਰ ਵੀ ਸਵਾਲੀਆਂ ਨਿਸ਼ਾਨ ਖੜੇ ਹੁੰਦੇ ਹਨ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਜਿਸ ਵਿਅਕਤੀ ਵੱਲੋਂ ਬਚਾਇਆ ਗਿਆ, ਉਹ ਪੁਲਿਸ ਮੁਲਾਜ਼ਮ ਦੇ ਨਾਲ-ਨਾਲ ਸੁਖਬੀਰ ਬਾਦਲ ਦੇ ਪਰਿਵਾਰ ਦਾ ਹਿੱਸਾ ਵੀ ਹੈ। ਉਹ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਦੇ ਪਰਿਵਾਰ ਦੀ ਸਕਿਉਰਟੀ ਦੇ ਵਿੱਚ ਤਾਇਨਾਤ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੋ ਸ਼ਹੀਦੀ ਦਿਹਾੜਿਆਂ ਦੇ ਚਲਦਿਆਂ ਨਗਰ ਨਿਗਮ ਦੀ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਉਸਦੇ ਉਹਨਾਂ ਵੱਲੋਂ ਪਹਿਲਾਂ ਵੀ ਇਤਰਾਜ਼ ਪ੍ਰਗਟ ਕੀਤਾ ਗਿਆ ਤੇ ਹੁਣ ਵੀ ਉਹ ਇਸ ਤੇ ਆਪਣਾ ਇਤਰਾਜ਼ ਪ੍ਰਗਟ ਕਰਦੇ ਹਨ।

13 ਦਸੰਬਰ ਨੂੰ ਪੂਰੀ ਹੋਵੇਗੀ ਸੁਖਬੀਰ ਬਾਦਲ ਦੀ ਸਜ਼ਾ

ਸੁਖਬੀਰ ਬਾਦਲ ਦੀ ਸਜ਼ਾ 3 ਦਸੰਬਰ ਨੂੰ ਹਰਿਮੰਦਰ ਸਾਹਿਬ ਤੋਂ ਸ਼ੁਰੂ ਹੋਈ ਸੀ, ਜੋ 13 ਦਸੰਬਰ ਨੂੰ ਪੂਰੀ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਬਾਦਲ ਤੇ ਹੋਰਨਾਂ ਵੱਲੋਂ ਦਿੱਤੇ ਅਸਤੀਫ਼ੇ ਪ੍ਰਵਾਨ ਕਰਕੇ ਇਸ ਦੀ ਰਿਪੋਰਟ ਭੇਜਣ ਦੇ ਹੁਕਮ ਵੀ ਦਿੱਤੇ ਗਏ ਹਨ। ਪਰ ਸਜ਼ਾ ਹੋਣ ਕਾਰਨ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਨੂੰ ਮਨਜ਼ੂਰੀ ਦੇਣ ਅਤੇ ਰਿਪੋਰਟ ਪੇਸ਼ ਕਰਨ ਲਈ ਸਮਾਂ ਮੰਗਿਆ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਇਹ ਮੰਗ ਮੰਨ ਲਈ ਹੈ।
Previous articleSGPC ਨੇ Sukhbir Badal ‘ਤੇ ਹਮਲੇ ਤੋਂ ਬਾਅਦ ਬੁਲਾਈ ਅੰਤਰਿਮ ਕਮੇਟੀ ਦੀ ਮੀਟਿੰਗ
Next articleJewar Airport: ਯੂਪੀ ਦੇ ਜੇਵਰ ਇੰਟਰਨੈਸ਼ਨਲ ਏਅਰਪੋਰਟ ‘ਤੇ ਟ੍ਰਾਇਲ ਸ਼ੁਰੂ, ਇੰਡੀਗੋ ਦਾ ਉਤਰਿਆ ਪਹਿਲਾ ਜਹਾਜ਼

LEAVE A REPLY

Please enter your comment!
Please enter your name here