Home Crime Punjab ‘ਚ ਵੱਡੀ ਵਾਰਦਾਤ, Pathi Singh ਦਾ ਬੇਰਹਿਮੀ ਨਾਲ ਕਤਲ, ਇਲਾਕੇ ‘ਚ... CrimeDeshlatest NewsPanjab Punjab ‘ਚ ਵੱਡੀ ਵਾਰਦਾਤ, Pathi Singh ਦਾ ਬੇਰਹਿਮੀ ਨਾਲ ਕਤਲ, ਇਲਾਕੇ ‘ਚ ਫੈਲੀ ਦਹਿਸ਼ਤ By admin - December 11, 2024 27 0 FacebookTwitterPinterestWhatsApp ਕਸਬਾ ਰਈਆ ਦੇ ਨਜ਼ਦੀਕ ਪਿੰਡ ਮੱਧ ਦੇ ਨੌਜਵਾਨ ਪਾਠੀ ਸਿੰਘ ਰਮਨਦੀਪ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਕਸਬਾ ਰਈਆ ਦੇ ਨਜ਼ਦੀਕ ਪਿੰਡ ਮੱਧ ਦੇ ਨੌਜਵਾਨ ਪਾਠੀ ਸਿੰਘ ਰਮਨਦੀਪ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ। ਦੱਸ ਦੇਈਏ ਕਿ ਪਾਠੀ ਸਿੰਘ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਤੋਂ ਰਾਤ ਡਿਊਟੀ ਕਰ ਕੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਘਟਨਾ ਦੀ ਜਾਂਚ ਲਈ ਵੱਖ-ਵੱਖ ਟੀਮਾਂ ਨੂੰ ਬੁਲਾਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਹਲਚਲ ਮੱਚ ਗਈ ਹੈ।