Home Desh ਸਜ਼ਾ ਪੂਰੀ, ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਮੱਥਾ ਟੇਕਣਗੇ Sukhbir Badal Deshlatest NewsPanjabRajniti ਸਜ਼ਾ ਪੂਰੀ, ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਮੱਥਾ ਟੇਕਣਗੇ Sukhbir Badal By admin - December 13, 2024 27 0 FacebookTwitterPinterestWhatsApp ਹੁਕਮਾਂ ਅਨੁਸਾਰ ਸੁਖਬੀਰ ਬਾਦਲ ਅੰਮ੍ਰਿਤਸਰ ਪਹੁੰਚਣਗੇ ਅਤੇ ਹੁਕਮਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਆਪਣੀ ਸਜ਼ਾ ਪੂਰੀ ਹੋਣ ਬਾਰੇ ਜਾਣਕਾਰੀ ਦੇਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਵਜੋਂ ਦਿੱਤੀ ਗਈ ਸੇਵਾ ਦਾ ਪੂਰੀ ਹੋ ਗਈ ਹੈ। ਬੀਤੇ ਦਿਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼ਬਦ ਕੀਰਤਨ ਸੁਣਨ ਤੋਂ ਬਾਅਦ ਸੁਖਬੀਰ ਬਾਦਲ ਦੀ ਸਜ਼ਾ ਪੂਰੀ ਹੋ ਗਈ ਸੀ। ਜਿਸ ਤੋਂ ਬਾਅਦ ਅੱਜ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚਣਗੇ। ਜਿੱਥੇ ਬਾਦਲ ਸਮੇਤ ਹੋਰ ਅਕਾਲੀ ਆਗੂਆਂ ਵੀ ਉਹਨਾਂ ਨਾਲ ਸਜ਼ਾ ਪੂਰੀ ਹੋਣ ਮਗਰੋਂ ਮੁਆਫੀ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕਰਨਗੇ। ਸਜ਼ਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਲਈ ਨਵੀਂ ਸਵੇਰ ਹੋਣ ਵਰਗਾ ਹੋਵੇਗਾ। ਕਿਉਂਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਬਾਅਦ ਸਾਰੇ ਹੀ ਅਕਾਲੀ ਆਗੂ ਇਕੱਠੇ ਹੋਕੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸਥਾਪਨਾ ਲਈ ਯਤਨ ਸ਼ੁਰੂ ਕਰਨਗੇ। ਉਹਨਾਂ ਵੱਲੋਂ ਜ਼ਮੀਨੀ ਪੱਧਰ ਤੇ ਕੰਮ ਸ਼ੁਰੂ ਕੀਤਾ ਜਾਵੇਗਾ। 10 ਦਿਨ ਕੀਤੀ ਸੇਵਾ ਸੁਖਬੀਰ ਬਾਦਲ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਬੀਤੇ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਅੱਜ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਪਿਛਲੇ 10 ਦਿਨਾਂ ਵਿੱਚ ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ 2-2 ਦਿਨ ਦੀ ਸਜ਼ਾ ਪੂਰੀ ਕੀਤੀ ਹੈ। ਹੁਕਮਾਂ ਅਨੁਸਾਰ ਸੁਖਬੀਰ ਬਾਦਲ ਅੰਮ੍ਰਿਤਸਰ ਪਹੁੰਚਣਗੇ ਅਤੇ ਹੁਕਮਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਆਪਣੀ ਸਜ਼ਾ ਪੂਰੀ ਹੋਣ ਬਾਰੇ ਜਾਣਕਾਰੀ ਦੇਣਗੇ। ਇਸ ਤੋਂ ਬਾਅਦ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਆਪਣੀ ਸਜ਼ਾ ਪੂਰੀ ਕਰਨਗੇ। 2 ਦਸੰਬਰ ਨੂੰ ਮਿਲੀ ਸੀ ਸਜ਼ਾ ਬੀਤੀ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਆਗੂਆਂ ਨੂੰ ਸਜ਼ਾ ਸੁਣਾਉਣ ਤੋਂ ਪਹਿਲਾਂ ਜਥੇਦਾਰ ਨੇ ਆਗੂਆਂ ਨੂੰ ਉਨ੍ਹਾਂ ਦੇ ਗੁਨਾਹਾਂ ਬਾਰੇ ਦੱਸਿਆ ਅਤੇ ਉਨ੍ਹਾਂ ਦਾ ਇਕਬਾਲ ਵੀ ਲਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਸੀ। ਇਸ ਦੇ ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਵੀ ਤਨਖਾਹੀਆ ਐਲਾਨ ਕਰ ਦਿੱਤਾ ਗਿਆ ਸੀ।