Home Desh Allu Arjun ਜੇਲ੍ਹ ਤੋਂ ਰਿਹਾਅ, High Court ਨੇ 4 ਹਫ਼ਤਿਆਂ ਦੀ... Deshlatest NewsPanjab Allu Arjun ਜੇਲ੍ਹ ਤੋਂ ਰਿਹਾਅ, High Court ਨੇ 4 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦਿੱਤੀ By admin - December 14, 2024 24 0 FacebookTwitterPinterestWhatsApp ‘ਪੁਸ਼ਪਾ 2’ ਦੀ ਸਕਰੀਨਿੰਗ ਦੌਰਾਨ ਸੰਧਿਆ ਥੀਏਟਰ ‘ਚ ਵਾਪਰੀ ਘਟਨਾ ਕਾਰਨ ਅਲਲੂ ਅਰਜੁਨ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਦੱਖਣ ਭਾਰਤ ਦੇ ਮਸ਼ਹੂਰ ਅਦਾਕਾਰ ਅੱਲੂ ਅਰਜੁਨ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਤੇਲੰਗਾਨਾ ਹਾਈ ਕੋਰਟ ਨੇ ਉਨ੍ਹਾਂ ਨੂੰ 4 ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅੱਲੂ ਅਰਜੁਨ ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ ‘ਚ ਭਗਦੜ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਹੇਠਲੀ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਹਿਰਾਸਤ ਵਿੱਚ ਭੇਜ ਦਿੱਤਾ ਸੀ। ਹਾਲਾਂਕਿ ਬਾਅਦ ‘ਚ ਉਨ੍ਹਾਂ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਸੀ। ਅੱਲੂ ਅਰਜੁਨ ਨੇ ਜੇਲ ‘ਚ ਰਾਤ ਕੱਟੀ ਕਿਉਂਕਿ ਜੇਲ ਪ੍ਰਸ਼ਾਸਨ ਨੂੰ ਸ਼ੁੱਕਰਵਾਰ ਦੇਰ ਰਾਤ ਤੱਕ ਜ਼ਮਾਨਤ ਦੀ ਕਾਪੀ ਨਹੀਂ ਮਿਲੀ ਸੀ। ਹੇਠਲੀ ਅਦਾਲਤ ਦੇ ਹੁਕਮਾਂ ਤੋਂ ਬਾਅਦ ਅੱਲੂ ਅਰਜੁਨ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਚੰਚਲਗੁਡਾ ਜੇਲ੍ਹ ਭੇਜ ਦਿੱਤਾ ਗਿਆ। ਕੀ ਹੈ ਪੂਰਾ ਮਾਮਲਾ? ਹਾਦਸੇ ਦੀ ਗੱਲ ਕਰੀਏ ਤਾਂ ਇਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਉਸ ਔਰਤ ਦਾ 8 ਸਾਲ ਦਾ ਬੇਟਾ ਜ਼ਖਮੀ ਹੋ ਗਿਆ। ਹੈਦਰਾਬਾਦ ਪੁਲਿਸ ਨੇ ਔਰਤ ਦੇ ਪਰਿਵਾਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਚਿੱਕੜਪੱਲੀ ਪੁਲਿਸ ਸਟੇਸ਼ਨ ‘ਚ ਅਲੂ ਅਰਜੁਨ, ਉਨ੍ਹਾਂ ਦੀ ਸੁਰੱਖਿਆ ਟੀਮ ਅਤੇ ਥੀਏਟਰ ਪ੍ਰਬੰਧਕਾਂ ਵਿਰੁੱਧ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 105 ਅਤੇ 118 (1) ਦੇ ਤਹਿਤ ਮਾਮਲਾ ਦਰਜ ਕੀਤਾ ਹੈ। 21 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ 11 ਦਸੰਬਰ ਨੂੰ ਅੱਲੂ ਅਰਜੁਨ ਨੇ ਤੇਲੰਗਾਨਾ ਹਾਈ ਕੋਰਟ ਵਿੱਚ ਪਹੁੰਚ ਕੀਤੀ ਸੀ ਅਤੇ ਔਰਤ ਦੀ ਮੌਤ ਦੇ ਸਬੰਧ ਵਿੱਚ ਉਨ੍ਹਾਂ ਦੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਸੀ। ਅੱਲੂ ਅਰਜੁਨ ਨੂੰ ਸ਼ੁੱਕਰਵਾਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਤੁਰੰਤ ਬਾਅਦ, ਹਾਈ ਕੋਰਟ ਨੇ ਉਨ੍ਹਾਂ ਨੂੰ ਚਾਰ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਤੇ ਮਾਮਲੇ ਦੀ ਅਗਲੀ ਸੁਣਵਾਈ 21 ਜਨਵਰੀ, 2025 ਤੱਕ ਮੁਲਤਵੀ ਕਰ ਦਿੱਤੀ।