Home Desh ਠੰਡ ਨਾਲ ਠੁਰ੍ਹਿਆ Punjab, ਮੌਸਮ ਵਿਭਾਗ ਨੇ ਜਾਰੀ ਕੀਤਾ ਠੰਡੀਆਂ ਹਵਾਵਾਂ ਚੱਲਣ... Deshlatest NewsPanjab ਠੰਡ ਨਾਲ ਠੁਰ੍ਹਿਆ Punjab, ਮੌਸਮ ਵਿਭਾਗ ਨੇ ਜਾਰੀ ਕੀਤਾ ਠੰਡੀਆਂ ਹਵਾਵਾਂ ਚੱਲਣ ਦਾ ਅਲਰਟ By admin - December 16, 2024 27 0 FacebookTwitterPinterestWhatsApp ਵੈਸਟਨ ਡਿਸਟਰਵੈਂਸ ਦੇ ਐਕਟਿਵ ਹੋਣ ਅਤੇ ਦਬਾਅ ਵਾਲੇ ਖੇਤਰ ਦਾ ਪ੍ਰਭਾਵ ਪੰਜਾਬ-ਚੰਡੀਗੜ੍ਹ ਵਿੱਚ ਘੱਟ ਦਿਖਾਈ ਦੇਵੇਗਾ। ਪੰਜਾਬ-ਚੰਡੀਗੜ੍ਹ ‘ਚ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਨੇ ਨਵਾਂ ਅਲਰਟ ਜਾਰੀ ਕੀਤਾ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ 19 ਦਸੰਬਰ ਤੱਕ ਅਲਰਟ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਪਾਕਿਸਤਾਨ ਨਾਲ ਲੱਗਦੇ ਜੰਮੂ-ਕਸ਼ਮੀਰ ਦੇ ਨੇੜੇ ਦਬਾਅ ਖੇਤਰ ਦਾ ਬਣਨਾ ਅਤੇ ਨਵੇਂ ਵੈਸਟਨ ਡਿਸਟਰਵੈਂਸ ਦਾ ਸਰਗਰਮ ਹੋਣਾ ਹੈ। ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਇਕ ਵਾਰ ਫਿਰ ਮੈਦਾਨੀ ਇਲਾਕਿਆਂ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ। ਆਦਮਪੁਰ ਚ ਘੱਟੋ-ਘੱਟ ਤਾਪਮਾਨ 1.3 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ‘ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। 5 ਡਿਗਰੀ ਤੋਂ ਹੇਠਾਂ ਪਹੁੰਚਿਆ ਪਾਰਾ ਜਿੱਥੇ ਉੱਤਰ ਭਾਰਤ ਵਿੱਚ ਠੰਡ ਨੇ ਦਸਤਕ ਦੇ ਦਿੱਤੀ ਹੈ ਤਾਂ ਉੱਥੇ ਹੀ ਰਾਜਧਾਨੀ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 15 ਜ਼ਿਲ੍ਹੇ ਅਜਿਹੇ ਹਨ ਜਿੱਥੇ ਤਾਪਮਾਨ 5 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ। ਪੰਜਾਬ ਦਾ ਘੱਟੋ-ਘੱਟ ਤਾਪਮਾਨ 4.9 ਡਿਗਰੀ ਦਰਜ ਕੀਤਾ ਗਿਆ। ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚੋਂ ਆਦਮਪੁਰ ਸਭ ਤੋਂ ਠੰਢਾ ਸ਼ਹਿਰ ਸੀ। ਜਿੱਥੇ ਤਾਪਮਾਨ 1.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫਰੀਦਕੋਟ ਦਾ ਤਾਪਮਾਨ ਵੀ ਇਸ ਦੇ ਨੇੜੇ ਹੀ ਦਰਜ ਕੀਤਾ ਗਿਆ। ਗੁਰਦਾਸਪੁਰ ‘ਚ 2 ਡਿਗਰੀ, ਫਾਜ਼ਿਲਕਾ ‘ਚ 2.6, ਰੋਪੜ ‘ਚ 2.1, ਗੁਰਦਾਸਪੁਰ ‘ਚ 3.5 ਅਤੇ ਅੰਮ੍ਰਿਤਸਰ ‘ਚ 3.9 ਡਿਗਰੀ ਸੈਲਸੀਅਸ ਤਾਪਮਾਨ ਰਿਹਾ। ਮੌਸਮ ਰਹੇਗਾ ਖੁਸ਼ਕ ਵੈਸਟਨ ਡਿਸਟਰਵੈਂਸ ਦੇ ਐਕਟਿਵ ਹੋਣ ਅਤੇ ਦਬਾਅ ਵਾਲੇ ਖੇਤਰ ਦਾ ਪ੍ਰਭਾਵ ਪੰਜਾਬ-ਚੰਡੀਗੜ੍ਹ ਵਿੱਚ ਘੱਟ ਦਿਖਾਈ ਦੇਵੇਗਾ। ਇੱਥੇ ਅਜੇ ਵੀ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਗਿਆਨ ਕੇਂਦਰ ਨੇ 19 ਦਸੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।