Home Crime Punjab ‘ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ Sarpanch ਦਾ ਤੇਜ਼ਧਾਰ ਹਥਿਆਰਾਂ ਨਾਲ...

Punjab ‘ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ Sarpanch ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

23
0

Barnala ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। 

Barnala ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਦੱਸ ਦੇਈਏ ਕਿ Barnala ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਛੰਨਾ ਗੁਲਾਬ ਸਿੰਘ ਦੇ Sarpanch Sukhjit Singh ਦੇ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਲੋਕਾਂ ਤੇ ਹੀ ਕਤਲ ਦੇ ਦੋਸ਼ ਹਨ।

ਮ੍ਰਿਤਕ ਸਰਪੰਚ ਸੁਖਜੀਤ ਸਿੰਘ ਪਿੰਡ ਵਿੱਚ ਚਿੱਟੇ ਦਾ ਨਸ਼ਾ ਬੰਦ ਕਰਦਾ ਸੀ, ਜਿਸ ਕਾਰਨ ਰੰਜਿਸ਼ ਕਾਰਨ ਉਸ ਦਾ ਕਤਲ ਕਰ ਦਿੱਤਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ 40-50 ਹਮਲਾਵਰਾਂ ਨੇ ਘਰ ਵਿੱਚ ਆ ਕੇ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮੁਲਜ਼ਮਾਂ ਨੇ ਹਵਾਈ ਫਾਇਰ ਵੀ ਕੀਤੇ।

ਇਸ ਹਮਲੇ ਵਿੱਚ ਮ੍ਰਿਤਕ ਸਰਪੰਚ ਤੋਂ ਇਲਾਵਾ ਮ੍ਰਿਤਕ ਦਾ ਪਿਤਾ ਅਤੇ ਸਾਥੀ ਵੀ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਸਰਪੰਚ ਆਮ ਆਦਮੀ ਪਾਰਟੀ ਨਾਲ ਸਬੰਧਤ ਸੀ।

ਕਤਲ ਤੋਂ ਬਾਅਦ ਮ੍ਰਿਤਕ ਸਰਪੰਚ ਦੀ ਲਾਸ਼ ਨੂੰ Barnala ਦੇ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ, ਜਿੱਥੇ ਘਟਨਾ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੀ ਪੁੱਜੇ।

ਸਰਕਾਰੀ Hospital Barnala ਵਿਖੇ ਪੁੱਜੇ ਮ੍ਰਿਤਕ ਸਰਪੰਚ ਸੁਖਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪਿੰਡ ਦੇ ਲੋਕਾਂ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸਰਪੰਚ ਦੀਆਂ ਚੋਣਾਂ ਨੂੰ ਲੈ ਕੇ ਵੀ ਉਕਤ ਵਿਅਕਤੀਆਂ ਦੀ ਉਨ੍ਹਾਂ ਨਾਲ ਰੰਜਿਸ਼ ਸੀ।

ਇਹ ਗੱਲ ਬਣੀ ਮੌਤ ਦੀ ਵਜ੍ਹਾ

ਲੋਕਾਂ ਨੇ ਦੱਸਿਆ ਕਿ ਬੀਤੀ ਸ਼ਾਮ ਜਦੋਂ ਸਰਪੰਚ ਨੇ ਪਿੰਡ ਦੇ ਕੁਝ ਲੋਕਾਂ ਨੂੰ ਨਸ਼ਾ ਛੱਡਣ ਤੋਂ ਇਨਕਾਰ ਕਰ ਦਿੱਤਾ ਤਾਂ ਕੁਝ ਸਮੇਂ ਬਾਅਦ ਨਸ਼ਾ ਤਸਕਰ ਆਪਣੇ ਕਈ ਸਾਥੀਆਂ ਸਮੇਤ ਤੇਜ਼ਧਾਰ ਹਥਿਆਰਾਂ ਨਾਲ ਸਰਪੰਚ ਦੇ ਘਰ ਆ ਗਏ। ਜਿਸ ਤੋਂ ਬਾਅਦ ਸਰਪੰਚ ਤੇ ਉਸ ਦੇ ਸਾਥੀਆਂ ‘ਤੇ ਜਾਨਲੇਵਾ ਹਮਲਾ ਕੀਤਾ ਗਿਆ।

ਇਸ ਹਮਲੇ ਦੌਰਾਨ ਮੌਜੂਦਾ Sarpanch Sukhjit Singh ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਤਾਂ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

ਪੁਲਿਸ ਪ੍ਰਸ਼ਾਸਨ ਤੇ ਉੱਠੇ ਸਵਾਲ

ਇਸ ਤੋਂ ਇਲਾਵਾ Sarpanch Sukhjit Singh ਦੇ ਪਿਤਾ Amarjit Singh ਸਮੇਤ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਸਰਪੰਚ ਸੁਖਜੀਤ ਸਿੰਘ ਆਮ ਆਦਮੀ ਪਾਰਟੀ ਦਾ ਪੁਰਾਣਾ ਸਮਰਥਕ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ ਸੀ ਪਰ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਮੌਕੇ ਤੋਂ ਭਜਾ ਕੇ ਲੈ ਗਈ। ਉਨ੍ਹਾਂ ਦੀ ਮੰਗ ਹੈ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

Previous articleDiljit Dosanjh ਨੇ Guru Randhawa ਦੀ ਗੱਲ ਦਾ ਦਿੱਤਾ ਜਵਾਬ, ਜਾਣੋ ‘Punjab Vs Panjab’ ਨੂੰ ਲੈ ਕਿਵੇਂ ਛਿੜਿਆ ਵਿਵਾਦ
Next articleTeam India ਦੇ ਖਿਡਾਰੀ ਦਾ Match Fixing ‘ਚ ਕਰੀਅਰ ਬਰਬਾਦ

LEAVE A REPLY

Please enter your comment!
Please enter your name here