Home Desh Bharat Bhushan Ashu ਨੂੰ High Court ਤੋਂ ਮਿਲੀ ਜ਼ਮਾਨਤ

Bharat Bhushan Ashu ਨੂੰ High Court ਤੋਂ ਮਿਲੀ ਜ਼ਮਾਨਤ

25
0

ਕਥਿਤ Tender ਘੁਟਾਲੇ ਮਾਮਲੇ ‘ਚ ਹੋਏ ਸੀ ਗ੍ਰਿਫ਼ਤਾਰ

ਪੰਜਾਬ ਵਿੱਚ ਹੋਏ ਕਥਿਤ ਟੈਂਡਰ ਘੁਟਾਲੇ ਵਿੱਚ ਫਸੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਰਾਹਤ ਦਿੰਦਿਆਂ ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।
ਦੱਸ ਦੇਈਏ ਕਿ ਕਾਂਗਰਸ ਦੇ ਸ਼ਾਸਨ ਦੌਰਾਨ ਟੈਂਡਰ ਘੁਟਾਲਾ ਹੋਇਆ ਸੀ ਅਤੇ ਇਸ ਵਿੱਚ ਭਾਰਤ ਭੂਸ਼ਣ ਆਸ਼ੂ ਦੀ ਸ਼ੱਕੀ ਭੂਮਿਕਾ ਦੇ ਮੱਦੇਨਜ਼ਰ ਉਨ੍ਹਾਂ ਨੂੰ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਦੋਂ ਤੋਂ ਹੀ ਭਾਰਤ ਭੂਸ਼ਣ ਆਸ਼ੂ ਜੇਲ੍ਹ ਵਿੱਚ ਹਨ।

ਭਾਰਤ ਭੂਸ਼ਣ ਆਸ਼ੂ ‘ਤੇ ਲੱਗੇ ਇਹ ਦੋਸ਼

ਸਾਲ 2022 ‘ਚ ਕੁਝ ਟਰਾਂਸਪੋਰਟ ਮਾਲਕਾਂ ਤੇ ਠੇਕੇਦਾਰਾਂ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਅਨਾਜ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਕੁਝ ਚੁਣੇ ਹੋਏ ਠੇਕੇਦਾਰਾਂ ਨੂੰ ਲਾਭ ਦੇਣ ਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦਾ ਇਲਜ਼ਾਮ ਲਗਾਇਆ ਸੀ। ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ ਗਈ ਸੀ।
ਮਨੀ ਲਾਂਡਰਿੰਗ ਵਿੱਚ ਸ਼ਾਮਲ ਵਿਅਕਤੀਆਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਗਈਆਂ ਸਨ, ਜਾਇਦਾਦਾਂ ਵਿੱਚ ਲੁਧਿਆਣਾ, ਮੁਹਾਲੀ, ਖੰਨਾ ਅਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਸਥਿਤ ਅਚੱਲ ਜਾਇਦਾਦ, ਐਫਡੀਆਰ ਦੇ ਰੂਪ ਵਿੱਚ ਚੱਲ ਜਾਇਦਾਦ, ਸੋਨੇ ਦੇ ਗਹਿਣੇ ਅਤੇ ਬੈਂਕ ਖਾਤੇ ਸ਼ਾਮਲ ਹਨ।

ਜਾਣੋ ਕੀ ਸੀ ਪੂਰਾ ਮਾਮਲਾ

ਇਸ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਨੇ ਸਭ ਤੋਂ ਪਹਿਲਾਂ ਠੇਕੇਦਾਰ ਤੇਲੂ ਰਾਮ ਅਤੇ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬਾਅਦ ਵਿੱਚ ਇਸ ਮਾਮਲੇ ਵਿੱਚ ਆਸ਼ੂ ਦਾ ਨਾਂ ਵੀ ਸ਼ਾਮਲ ਕੀਤਾ ਗਿਆ। 22 ਅਗਸਤ, 2022 ਨੂੰ ਵਿਜੀਲੈਂਸ ਨੇ ਲੁਧਿਆਣਾ ਵਿੱਚ ਛਾਪਾ ਮਾਰ ਕੇ ਇੱਕ ਸੈਲੂਨ ਵਿੱਚ ਵਾਲ ਕੱਟਦੇ ਹੋਏ ਉਸ ਨੂੰ ਗ੍ਰਿਫਤਾਰ ਕੀਤਾ ਸੀ।
ਇਲਜ਼ਾਮ ਸੀ ਹੈ ਕਿ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਦੇ ਦੋਸ਼ੀ ਵਾਹਨਾਂ ‘ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅਨਾਜ ਮੰਡੀਆਂ ‘ਚ ਮਾਲ ਦੀ ਢੋਆ-ਢੁਆਈ ਕਰਦੇ ਸਨ। ਇੰਨਾ ਹੀ ਨਹੀਂ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ਵਿੱਚ ਵਾਹਨਾਂ ਦੇ ਗਲਤ ਨੰਬਰ ਲਿਖੇ ਗਏ।
Previous articleMoga ‘ਚ Sanitary ਦੇ Showroom ‘ਚੋਂ ਸਮਾਨ ਚੋਰੀ ਕਰਨ ਵਾਲੇ ਗਿਰੋਹ ਦੇ 5 ਲੋਕਾਂ ਨੂੰ Police ਨੇ ਕੀਤਾ ਕਾਬੂ
Next articleSupreme Court ਦਾ ਨਗਰ ਨਿਗਮ ਚੋਣਾਂ ‘ਤੇ ਰੋਕ ਲਗਾਉਣ ਤੋਂ ਇਨਕਾਰ

LEAVE A REPLY

Please enter your comment!
Please enter your name here